ਮਕਰ ਰਾਸ਼ੀ ਵਾਲੇ ਨਾ ਕਰਨ ਕਿਸੇ ''ਤੇ ਜ਼ਿਆਦਾ ਭਰੋਸਾ, ਬ੍ਰਿਖ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਧਿਆਨ

Tuesday, Dec 03, 2024 - 02:49 AM (IST)

ਮੇਖ : ਜਨਰਲ ਤੌਰ ’ਤੇ ਸਟ੍ਰੌਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਸਫਲ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ। 

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਹਿਯੋਗ ਬਣਿਆ ਰਹੇਗਾ।

ਕਰਕ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰਨ ਦੀ ਗਲਤੀ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਸਿੰਘ : ਸਿਤਾਰਾ ਬਾਅਦ ਦੁਪਹਿਰ ਸਰਕਾਰੀ ਗੈਰ-ਸਰਕਾਰੀ ਕੰਮਾਂ ਲਈ ਪ੍ਰਤੀਕੂਲ ਹੋਵੇਗਾ, ਪਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ। 

ਕੰਨਿਆ : ਕੋਰਟ ਕਚਹਿਰੀ ’ਚ ਜਾਣ ਅਤੇ ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਇੱਜ਼ਤ-ਮਾਣ ਦੀ ਪ੍ਰਾਪਤੀ। 

ਤੁਲਾ : ਕਿਸੇ ਵੱਡੇ ਆਦਮੀ ਦੇ ਸੁਪਰੋਟਿਵ ਰੁਖ ਕਰਕੇ ਆਪ ਦੀ ਕੋਈ ਚਿਰਾਂ ਤੋਂ ਚੱਲੀ ਆ ਰਹੀ ਸਮੱਸਿਆ ਸੁਲਝ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਹੱਲ ਹੋ ਸਕਦੀ ਹੈ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਸਫਰ ਲਈ ਮਨ ਰਾਜ਼ੀ ਰਹੇਗਾ ਪਰ ਸਿਹਤ ’ਚ ਗੜਬੜੀ ਰਹੇਗੀ।

ਮਕਰ : ਸਮਾਂ ਉਲਝਣਾਂ, ਝਮੇਲਿਆਂ, ਪੇਚਦਗੀਆਂ ਵਾਲਾ, ਇਸ ਲਈ ਨਾ ਤਾਂ ਕੋਈ ਕੋਸ਼ਿਸ਼ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਕੁੰਭ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮੀਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ-ਸਾਫਟ-ਸੁਪੋਰਟਿਵ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਤੇ ਤੇਜਹੀਣ ਰਹਿਣਗੇ।

3 ਦਸੰਬਰ 2024, ਮੰਗਲਵਾਰ
ਮੱਘਰ ਸੁਦੀ ਤਿੱਥੀ ਦੂਜ (ਦੁਪਹਿਰ 1.10 ਤੱਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਬ੍ਰਿਸ਼ਚਕ ’ਚ 
ਚੰਦਰਮਾ    ਧਨ ’ਚ 
ਮੰਗਲ     ਕਰਕ ’ਚ
ਬੁੱਧ        ਬ੍ਰਿਸ਼ਚਕ ’ਚ 
ਗੁਰੂ       ਬ੍ਰਿਖ ’ਚ 
ਸ਼ੁੱਕਰ     ਮਕਰ ’ਚ 
ਸ਼ਨੀ      ਕੁੰਭ ’ਚ
ਰਾਹੂ      ਮੀਨ ’ਚ
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 12 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 1, ਸੂਰਜ ਉਦੇ ਸਵੇਰੇ 7.15 ਵਜੇ, ਸੂਰਜ ਅਸਤ ਸ਼ਾਮ 5.20 ਵਜੇ (ਜਲੰਧਰ  ਟਾਈਮ), ਨਕਸ਼ੱਤਰ: ਮੂਲਾ (ਬਾਅਦ ਦੁਪਹਿਰ 4.42 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸ਼ੂਲ (ਬਾਅਦ ਦੁਪਹਿਰ 3.03 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਅਤੇ ਰਾਤ), ਸ਼ਾਮ 4.42 ਤੱਕ ਜੰਮੇ ਬੱਚੇ ਨੂੰ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ: ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ, ਡਾ. ਰਾਜਿੰਦਰ ਪ੍ਰਸਾਦ ਜੈਅੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News