ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਪੇਟ ਲਈ ਕਮਜ਼ੋਰ, ਧਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ
Wednesday, Dec 04, 2024 - 03:02 AM (IST)
 
            
            ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਮਨੋਬਲ, ਦਬਦਬਾ, ਪੈਠ ਵੀ ਬਣੀ ਰਹੇਗੀ, ਨੇਕ ਕੰਮਾਂ ’ਚ ਰੁਚੀ।
ਬ੍ਰਿਖ : ਕਿਉਂਕਿ ਸਿਤਾਰਾ ਪੇਟ ਲਈ ਕਮਜ਼ੋਰ ਹੈ, ਇਸ ਲਈ ਖਾਣ-ਪੀਣ’ਚ ਉਨ੍ਹਾਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਜਿਹੜੀਆਂ ਪੇਟ ਨੂੰ ਸੂਟ ਨਾ ਕਰਦੀਆਂ ਹੋਣ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ਧਾਰਮਿਕ ਕੰਮਾਂ ’ਚ ਵੀ ਲੱਗੇਗਾ, ਸਫਰ ਲਈ ਮਨ ਰਾਜ਼ੀ ਰਹੇਗਾ।
ਕਰਕ : ਡਰੇ-ਡਰੇ ਮਨ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।
ਸਿੰਘ : ਕਿਉਂਕਿ ਜਨਰਲ ਸਿਤਾਰਾ ਸਟ੍ਰਾਂਗ ਹੈ, ਇਸ ਲਈ ਆਪ ਨੂੰ ਆਪਣੀ ਕਿਸੇ ਸਕੀਮ-ਪ੍ਰੋਗਰਾਮ ਨੂੰ ਅੱਗੇ ਵਧਾਉਣ ’ਚ ਮਦਦ ਮਿਲ ਸਕਦੀ ਹੈ।
ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ, ਵੈਸੇ ਵੀ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ।
ਤੁਲਾ : ਜਨਰਲ ਤੌਰ ’ਤੇ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਬਿਜ਼ੀ ਰੱਖੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਬੁੱਕ ਪਬਲੀਸ਼ਿੰਗ, ਪ੍ਰਿੰਟਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਧਨ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਜਿਹੜੇ ਕੰਮ ਲਈ ਪਲਾਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ।
ਮਕਰ : ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ, ਖਰਚ ਜਾਇਜ਼ ਅਤੇ ਫਿਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਕਿਸੇ ਦੇ ਝਾਂਸੇ-ਚੱਕਰ 'ਚ ਵੀ ਫਸਣ ਤੋਂ ਬਚੋ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਜਨਰਲ ਤੌਰ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।
ਮੀਨ : ਆਪ ਆਪਣੀਆਂ ਕੋਸ਼ਿਸ਼ਾਂ, ਭੱਜਦੌੜ ਨਾਲ ਕਿਸੇ ਸਰਕਾਰੀ ਕੰਮ ਨੂੰ ਅੱਗੇ ਵਧਾਉਣ ’ਚ ਸਫਲ ਹੋ ਸਕਦੇ ਹੋ, ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ।
4 ਦਸੰਬਰ 2024, ਬੁੱਧਵਾਰ
ਮੱਘਰ ਸੁਦੀ ਤਿੱਥੀ ਤੀਜ (ਦੁਪਹਿਰ 1.11 ਤੱਕ) ਅਤੇ ਮਗਰੋਂ ਤਿਥੀ ਚੌਥ। 
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਬ੍ਰਿਸ਼ਚਕ ’ਚ 
ਚੰਦਰਮਾ     ਧਨ ’ਚ 
ਮੰਗਲ     ਕਰਕ ’ਚ
ਬੁੱਧ         ਬ੍ਰਿਸ਼ਚਕ ’ਚ 
ਗੁਰੂ        ਬ੍ਰਿਖ ’ਚ 
ਸ਼ੁੱਕਰ      ਮਕਰ ’ਚ 
ਸ਼ਨੀ       ਕੁੰਭ ’ਚ
ਰਾਹੂ        ਮੀਨ ’ਚ
ਕੇਤੂ        ਕੰਨਿਆ ’ਚ  
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 13 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 2 ਸੂਰਜ ਉਦੇ ਸਵੇਰੇ 7.15 ਵਜੇ, ਸੂਰਜ ਅਸਤ ਸ਼ਾਮ 5.20 ਵਜੇ (ਜਲੰਧਰ  ਟਾਈਮ), ਨਕਸ਼ੱਤਰ: ਪੁਰਵਾ ਖਾੜਾ (ਸ਼ਾਮ 6.15 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ : ਗੰਡ (ਦੁਪਹਿਰ 1.56 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਧਨ ਰਾਸ਼ੀ ’ਤੇ (ਰਾਤ 11.20 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ, (4-5 ਦਸੰਬਰ ਮੱਧ ਰਾਤ 1 ਵਜੇ) ਦਿਸ਼ਾ ਸ਼ੂਲ: ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 

 
                     
                             
                             
                             
                             
                             
                             
                             
                             
                             
                             
                             
                            