ਮਿਥੁਨ ਰਾਸ਼ੀ ਵਾਲੇ ਮੌਸਮ ਤੋਂ ਰੱਖਣ ਆਪਣਾ ਬਚਾਅ, ਮਕਰ ਰਾਸ਼ੀ ਵਾਲਿਆਂ ਦੀ ਸਫ਼ਲਤਾ ਦੇਵੇਗੀ ਸਾਥ

Friday, Dec 06, 2024 - 02:01 AM (IST)

ਮੇਖ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਆਪਣੀ ਕਿਸੀ ਸਰਕਾਰੀ ਰੁਕਾਵਟ ਮੁਸ਼ਕਿਲ ਨੂੰ ਹਟਾਉਣ ’ਚ ਸਫ਼ਲ ਹੋ ਸਕਦੇ ਹੋ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ : ਯਤਨ ਅਤੇ ਭੱਜਦੌੜ ਕਰਨ ’ਤੇ ਆਪ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਕੁਝ ਅੱਗੇ ਵਧਾ ਸਕੋਗੇ, ਜਨਰਲ ਤੌਰ ’ਤੇ ਤੁਸੀਂ ਦੂਜਿਆਂ ’ਤੇ ਇਫੈਕਟਿਵ ਰਹੋਗੇ।

ਮਿਥੁਨ : ਮੌਸਮ ਦਾ ਐਕਸਪੋਜ਼ਰ ਆਪ ਦੀ ਤਬੀਅਤ ਨੂੰ ਅਪਸੈੱਟ ਕਰ ਸਕਦਾ ਹੈ, ਇਸ ਲਈ ਸਿਹਤ ਅਤੇ ਖਾਣ-ਪੀਣ ਦੇ ਪ੍ਰਤੀ ਸੁਚੇਤ ਰਹਿਣਾ ਹੋਵੇਗਾ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ  ਜਾਂ ਭੱਜਦੌੜ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।

ਸਿੰਘ : ਨਾ ਚਾਹੁੰਦੇ ਹੋਏ ਵੀ ਆਪ ਆਪਣੇ ਵਿਰੋਧ ਨੂੰ ਰੋਕ ਨਾ ਸਕੋਗੇ ਇਸ ਲਈ ਹਰ ਸਥਿਤੀ ਨਾਲ ਸੀਰੀਅਸਲੀ ਨਿਪਟਣਾ ਸਹੀ ਰਹੇਗਾ।

ਕੰਨਿਆ : ਸੰਤਾਨ ਦੀ ਮਦਦ ਨਾਲ ਆਪ ਆਪਣੀ ਕਿਸੇ ਮੁਸ਼ਕਿਲ ਨੂੰ ਹਟਾਉਣ ’ਚ ਸਫਲ ਹੋ ਸਕਦੇ ਹੋ, ਧਾਰਮਿਕ ਕੰਮਾਂ ’ਚ ਰੁਚੀ।

ਤੁਲਾ : ਜ਼ਮੀਨੀ ਜਾਇਦਾਦੀ ਕੰਮਾਂ ਲਈ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਸ਼ਚਕ : ਕੰਮਕਾਜੀ  ਤੌਰ ’ਤੇ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਜਨਰਲ ਸਿਤਾਰਾ ਆਪ ਨੂੰ ਹਾਵੀ-ਪ੍ਰਭਾਵੀ ਅਤੇ ਐਕਟਿਵ ਰੱਖੇਗਾ।

ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਕੰਮਕਾਜੀ ਟੂਰਿੰਗ-ਪਲਾਨਿੰਗ ਵੀ ਲਾਭਕਾਰੀ।

ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਕਿਸੇ ਨਾ ਕਿਸੇ ਪੇਚੀਦਗੀ ਨੂੰ ਜਗਾਈ ਰੱਖਣ ਵਾਲਾ, ਸਫ਼ਰ ਵੀ ਨਾ ਕਰੋ।

ਮੀਨ : ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਵੀ ਰਸਤੇ ’ਚੋਂ ਹਟ ਸਕਦੀ ਹੈ,ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

6 ਦਸੰਬਰ 2024, ਸ਼ੁੱਕਰਵਾਰ
ਮੱਘਰ ਸੁਦੀ ਤਿੱਥੀ ਪੰਚਮੀ (ਦੁਪਹਿਰ 12.08 ਤੱਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਬ੍ਰਿਸ਼ਚਕ ’ਚ 
ਚੰਦਰਮਾ     ਮਕਰ ’ਚ 
ਮੰਗਲ      ਕਰਕ ’ਚ
ਬੁੱਧ         ਬ੍ਰਿਸ਼ਚਕ ’ਚ 
ਗੁਰੂ        ਬ੍ਰਿਖ ’ਚ 
ਸ਼ੁੱਕਰ      ਮਕਰ ’ਚ 
ਸ਼ਨੀ       ਕੁੰਭ ’ਚ
ਰਾਹੂ       ਮੀਨ ’ਚ
ਕੇਤੂ      ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 15 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 4, ਸੂਰਜ ਉਦੇ ਸਵੇਰੇ 7.17 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ  ਟਾਈਮ), ਨਕਸ਼ੱਤਰ: ਸ਼੍ਰਵਣ (ਸ਼ਾਮ 5.19 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਧਰੁਵ (ਸਵੇਰੇ 10.43 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮਕਰ ਰਾਸ਼ੀ ’ਤੇ (6 ਦਸੰਬਰ ਦਿਨ ਰਾਤ ਅਤੇ 7 ਨੂੰ ਸਵੇਰੇ 5.07 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ, (7ਦਸੰਬਰ ਸਵੇਰੇ 5.07 ਤੱਕ), ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ:- ਸ਼੍ਰੀ ਪੰਚਮੀ, ਨਾਗ ਪੰਚਮੀ, ਸਕੰਦ (ਗੁਹ) ਛੱਠ, ਸ਼੍ਰੀ ਰਾਮ ਵਿਆਹ ਉਤਸਵ, ਸ੍ਰੀ ਗੁਰੂ ਤੇਗ ਬਹਾਦੁਰ ਜੀ ਬਲਿਦਾਨ ਦਿਵਸ, ਡਾ. ਅੰਬੇਡਕਰ ਪੁੰਨ ਤਿੱਥੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News