ਬ੍ਰਿਖ ਰਾਸ਼ੀ ਵਾਲਿਆਂ ਨੂੰ ਕੰਮਾਂ ''ਚ ਮਿਲੇਗੀ ਸਫ਼ਲਤਾ, ਕੰਨਿਆ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਨਾ ਸਮਝਣ ਕਮਜ਼ੋਰ
Saturday, Dec 07, 2024 - 02:40 AM (IST)
ਮੇਖ : ਲੋਹਾ, ਲੋਹਾ ਮਸ਼ੀਨਰੀ, ਹਾਰਡ ਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਹਰ ਪੱਖੋਂ ਬਿਹਤਰੀ ਹੋਵੇਗੀ।
ਬ੍ਰਿਖ : ਸਰਕਾਰੀ-ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਯਤਨ ਅਤੇ ਭੱਜਦੌੜ ਕਰਨ ’ਤੇ ਕੋਈ ਸਰਕਾਰੀ ਰੁਕਾਵਟ ਮੁਸ਼ਕਿਲ ਰਸਤੇ ’ਚੋਂ ਹਟੇਗੀ।
ਮਿਥੁਨ : ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਬਿਹਤਰ ਰਹੇਗਾ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾਅ ਕੇ ਰੱਖੋ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਵੀ ਤਾਲਮੇਲ-ਪੈਠ ਬਣੀ ਰਹੇਗੀ।
ਕੰਨਿਆ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪੰਹੁਚਾਉਣ ਦਾ ਕੋਈ ਮੌਕਾ ਕਦੀ ਵੀ ਹੱਥੋਂ ਨਾ ਜਾਣ ਦੇਣਗੇ।
ਤੁਲਾ : ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪ ਮਿਲੇਗੀ।
ਬ੍ਰਿਸ਼ਚਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇਕਰ ਆਪ ਉਸ ਨਾਲ ਮੁਲਾਕਾਤ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣੇਗਾ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪ੍ਰੋਗਰਾਮਿੰਗ-ਪਲਾਨਿੰਗ ਲਈ ਆਪ ਦੀ ਭੱਜਦੌੜ ਪਾਜ਼ੇਟਿਵ ਨਤੀਜਾ ਦੇਵੇਗੀ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ, ਉਦੇਸ਼ਾਂ-ਮਨੋਰਥਾਂ ’ਚ ਸਫ਼ਲਤਾ ਮਿਲੇਗੀ, ਮਨ ਸਫ਼ਰ ਲਈ ਰਾਜ਼ੀ ਰਹੇਗਾ।
ਮੀਨ : ਸਿਤਾਰਾ ਉਲਝਣਾਂ, ਝਗੜਿਆਂ, ਪੇਚਦਗੀਆਂ ਵਾਲਾ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
7 ਦਸੰਬਰ 2024, ਸ਼ਨੀਵਾਰ
ਮੱਘਰ ਸੁਦੀ ਤਿੱਥੀ ਛੱਠ (ਪੁਰਵ ਦੁਪਹਿਰ 11.07 ਤੱਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕੁੰਭ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 16 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 5, ਸੂਰਜ ਉਦੇ ਸਵੇਰੇ 7.18 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ: ਧਨਿਸ਼ਠਾ (ਸ਼ਾਮ 4.51 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਵਿਆਘਾਤ (ਸਵੇਰੇ 8.42 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ: ਪੂਰਵ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦੱਸ ਵਜੇ ਤੱਕ।
ਪੁਰਬ, ਦਿਵਸ ਅਤੇ ਤਿਓਹਾਰ:- ਚੰਪਾ ਛੱਠ (ਮਹਾਰਾਸ਼ਟਰ), ਪਿਤਰ (ਵਿਸ਼ਣੂ) ਸਪਤਮੀ, ਸਸ਼ਤਰ ਸੈਨਾ ਝੰਡਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)