ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਪੇਟ ਨੂੰ ਅਪਸੈੱਟ ਕਰਨ ਵਾਲਾ, ਧਨ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਕਮਜ਼ੋਰ
Tuesday, Dec 10, 2024 - 02:33 AM (IST)
ਮੇਖ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦਾ ਕੋਈ ਬਣਿਆ-ਬਣਾਇਆ ਕੰਮ ਉਲਝ ਵਿਗੜ ਨਾ ਜਾਵੇ, ਵੈਸੇ ਡਿੱਗਣ ਫਿਸਲਣ ਅਤੇ ਸਿਹਤ ਦੇ ਵਿਗੜਨ ਦਾ ਡਰ ਰਹੇਗਾ।
ਬ੍ਰਿਖ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ-ਪਲਾਨਿੰਗ ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਵੇਗੀ, ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ।
ਮਿਥੁਨ : ਸਿਤਾਰਾ ਕਿਸੇ ਸਰਕਾਰੀ ਨੂੰ ਕੰਮ ਵਿਗਾੜਨ ਵਾਲਾ ਹੈ, ਇਸ ਲਈ ਬੁਝੇ ਮਨ ਨਾਲ ਕੋਈ ਸਰਕਾਰੀ ਕੰਮ ਜਾਂ ਕੋਸ਼ਿਸ਼ ਨਾ ਕਰੋ।
ਕਰਕ : ਜਨਰਲ ਸਿਤਾਰਾ ਕਮਜ਼ੋਰ, ਕਿਸੇ ਨਾ ਕਿਸੇ ਬਾਧਾ ਮੁਸ਼ਕਲ ਦੇ ਜਾਗਣ ਦਾ ਡਰ ਰਹੇਗਾ, ਇਸ ਲਈ ਹਰ ਫਰੰਟ ’ਤੇ ਸੁਚੇਤ ਅਤੇ ਐਕਟਿਵ ਰਹਿਣਾ ਸਹੀ ਰਹੇਗਾ।
ਸਿੰਘ : ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ, ਜਿਹੜੀਆਂ ਵਸਤਾਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ, ਉਨ੍ਹਾਂ ਦੀ ਵਰਤੋਂ ਕਰਨਾ ਸਹੀ ਰਹੇਗਾ।
ਕੰਨਿਆ : ਕਾਰੋਬਾਰੀ ਦਸ਼ਾ ਸੰਤੋਖਜਨਕ, ਆਪ ਕੰਮ ਧੰਦੇ ’ਚ ਐਕਟਿਵ ਅਤੇ ਵਿਅਸਤ ਰਹੋਗੇ ਪਰ ਦੋਨੋਂ ਪਤੀ-ਪਤਨੀ ਨੂੰ ਇਕ ਦੂਜੇ ਦੀ ਸਿਹਤ ਦਾ ਧਿਆਨ ਰੱਖਣਾ ਹੋਵੇਗਾ।
ਤੁਲਾ : ਕਮਜ਼ੋਰ ਅਤੇ ਟੈਂਸ ਮਨ ਅਤੇ ਟੁੱਟਦੇ ਮਨੋਬਲ ਕਰ ਕੇ ਆਪ ਕੋਈ ਵੀ ਕੋਸ਼ਿਸ਼ ਜਾਂ ਪਹਿਲ ਕਰਨ ਦੀ ਹਿੰਮਤ ਨਾ ਰੱਖੋਗੇ।
ਬ੍ਰਿਸ਼ਚਕ : ਸੰਤਾਨ ਦੇ ਡਾਵਾਂਡੋਲ ਰੁਖ ਕਰ ਕੇ ਆਪ ਮਾਨਸਿਕ ਤੌਰ ’ਤੇ ਅਪਸੈੱਟ ਪ੍ਰੇਸ਼ਾਨ ਰਹਿ ਸਕਦੇ ਹੋ, ਮਨ ਬੇਕਾਰ ਕੰਮਾਂ ਵੱਲ ਭਟਕਦਾ ਰਹੇਗਾ।
ਧਨ : ਸਿਤਾਰਾ ਕਮਜ਼ੋਰ, ਇਸ ਲਈ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਨਾ ਲਉ, ਵੈਸੇ ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕਾਂ ਤੋਂ ਪ੍ਰੇਸ਼ਾਨੀ ਰਹਿਣ ਦਾ ਡਰ, ਇਸ ਲਈ ਉਸ ਤੋਂ ਕਿਸੇ ਮਦਦ ਜਾਂ ਸਹਿਯੋਗ ਦੀ ਉਮੀਦ ਜਾਂ ਭਰੋਸਾ ਨਾ ਰੱਖੋ।
ਕੁੰਭ : ਕੰਮਕਾਜੀ ਕੰਮਾਂ ਦੇ ਪ੍ਰਤੀ ਸੁਚੇਤ ਰਹੋ ਅਤੇ ਅਹਿਤਿਆਤ ਵਰਤੋਂ, ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਿਸੇ ਕੰਮਕਾਜੀ ਕੋਸ਼ਿਸ਼ ਨੂੰ ਅੱਗੇ ਵਧਾਓ।
ਮੀਨ : ਕੰਮਕਾਜੀ ਦਸ਼ਾ ਠੀਕ, ਜਿਹੜੀ ਵੀ ਕੋਸ਼ਿਸ਼ ਕਰੋ ਪੂਰੇ ਜ਼ੋਰ ਅਤੇ ਦਮਖਮ ਨਾਲ ਕਰੋ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
10 ਦਸੰਬਰ 2024, ਮੰਗਲਵਾਰ
ਮੱਘਰ ਸੁਦੀ ਤਿੱਥੀ ਦਸਮੀ (10-11 ਮੱਧ ਰਾਤ 3.43 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੀਨ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਕ੍ਰਿਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 19 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ-ਸਾਨੀ, ਤਰੀਕ : 8, ਸੂਰਜ ਉਦੇ ਸਵੇਰੇ 7.20 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉਤਰਾ ਭਾਰਦਪਦ (ਦੁਪਹਿਰ 1.30 ਤਕ) ਅਤੇ ਮਗਰੋਂ ਨਕੱਸ਼ਤਰ ਰੇਵਤੀ ਯੋਗ :ਵਿਅਤੀਪਾਤ (ਰਾਤ 10.3 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ),ਦੁਪਹਿਰ 1.30 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਵ, ਦਿਵਸ ਅਤੇ ਤਿਉਹਾਰ: ਅੰਤਰਰਾਸ਼ਟਰੀ ਮਾਨਵ ਅਧਿਕਾਰ ਦਿਵਸ, ਸ਼੍ਰੀ ਸੀ ਰਾਜ ਗੋਪਾਲਾ ਚਾਰਿਆ ਜੈਅੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)