ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਪ੍ਰੇਸ਼ਾਨੀ ਵਾਲਾ, ਤੁਲਾ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਅਸ਼ਾਂਤ
Wednesday, Dec 11, 2024 - 02:45 AM (IST)
ਮੇਖ : ਸਿਤਾਰਾ ਪੁਰਵ ਦੁਪਹਿਰ ਤਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰੋ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਦੇ ਹਾਲਾਤ ਬਣਨਗੇ।
ਬ੍ਰਿਖ : ਸਿਤਾਰਾ ਪੁਰਵ ਦੁਪਹਿਰ ਤਕ ਅਰਥ ਦਸ਼ਾ ਕੰਫਰਟੇਬਲ ਰੱਖੇਗਾ ਪਰ ਬਾਅਦ ’ਚ ਆਪਣੇ ਆਪ ਨੂੰ ਪੰਗਿਆਂ, ਸਮੱਸਿਆਵਾਂ ਤੋਂ ਬਚਾ ਕੇ ਰੱਖੋ।
ਮਿਥੁਨ : ਸਿਤਾਰਾ ਪੁਰਵ ਦੁਪਹਿਰ ਤਕ ਸਰਕਾਰੀ ਕੰਮਾਂ ਲਈ ਕਮਜ਼ੋਰ ਪਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਲਾਭ ਅਤੇ ਕਾਰੋਬਾਰੀ ਟੂਰਿੰਗ ਨੂੰ ਫਰੂਟਫੁਲ ਰੱਖਣ ਵਾਲਾ।
ਕਰਕ : ਸਿਤਾਰਾ ਪੁਰਵ ਦੁਪਹਿਰ ਤਕ ਮਨ ਨੂੰ ਪ੍ਰੇਸ਼ਾਨ ਰੱਖਣ ਵਾਲਾ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਸਫਲਤਾ ਦੇਣ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਹੈ।
ਸਿੰਘ : ਸਿਤਾਰਾ ਪੁਰਵ ਦੁਪਹਿਰ ਤਕ ਪੇਟ ਨੂੰ ਅਪਸੈੱਟ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ।
ਕੰਨਿਆ : ਸਿਤਾਰਾ ਪੁਰਵ ਦੁਪਹਿਰ ਤਕ ਬਿਹਤਰੀ ਦੇਣ ਅਤੇ ਮਾਣ-ਸਨਮਾਨ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਸਿਹਤ ਪੱਖੋਂ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ।
ਤੁਲਾ : ਸਿਤਾਰਾ ਪੁਰਵ ਦੁਪਹਿਰ ਤਕ ਮਨ ਨੂੰ ਅਸ਼ਾਂਤ-ਡਿਸਟਰਬ ਰੱਖਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤਕ ਸੰਤਾਨ ਪੱਖੋਂ ਪ੍ਰੇਸ਼ਾਨੀ ਦੇਣ ਵਾਲਾ ਪਰ ਬਾਅਦ ’ਚ ਵਿਰੋਧੀਆਂ ਦੀਆਂ ਹਰਕਤਾਂ ’ਤੇ ਨਜ਼ਰ ਰੱਖਣ ਦੀ ਲੋੜ।
ਧਨ : ਸਿਤਾਰਾ ਪੁਰਵ ਦੁਪਹਿਰ ਤਕ ਪ੍ਰਾਪਰਟੀ ਦੇ ਕੰਮਾਂ ਲਈ ਕਮਜ਼ੋਰ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ, ਇਰਾਦਿਆਂ ’ਚ ਸਫਲਤਾ ਮਿਲੇਗੀ।
ਮਕਰ : ਸਿਤਾਰਾ ਪੁਰਵ ਦੁਪਹਿਰ ਤਕ ਕੰਮਕਾਜੀ ਸਾਥੀਆਂ ਵਲੋਂ ਟੈਨਸ਼ਨ ਪ੍ਰੇਸ਼ਾਨੀ ਦੇਣ ਵਾਲਾ, ਫਿਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਕੁੰਭ : ਸਿਤਾਰਾ ਪੁਰਵ ਦੁਪਹਿਰ ਤਕ ਅਰਥ ਦਸ਼ਾ ਤੰਗ ਰੱਖਣ ਵਾਲਾ ਪਰ ਬਾਅਦ ’ਚ ਆਪ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਬਿਜ਼ੀ ਰਹੋਗੇ।
ਮੀਨ : ਸਿਤਾਰਾ ਪੁਰਵ ਦੁਪਹਿਰ ਤਕ ਮਨ ਨੂੰ ਡਾਵਾਂਡੋਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।
11 ਦਸੰਬਰ 2024, ਬੁੱਧਵਾਰ
ਮੱਘਰ ਸੁਦੀ ਤਿੱਥੀ ਇਕਾਦਸ਼ੀ (11-12 ਮੱਧ ਰਾਤ 1.10 ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੀਨ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 20 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ-ਸਾਨੀ, ਤਰੀਕ : 9, ਸੂਰਜ ਉਦੇ ਸਵੇਰੇ 7.21 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ: ਰੇਵਤੀ (ਪੁਰਵ ਦੁਪਹਿਰ 11.48 ਤਕ) ਅਤੇ ਮਗਰੋਂ ਨਕੱਸ਼ਤਰ ਅਸ਼ਵਨੀ, ਯੋਗ : ਵਰਿਆਨ (ਸ਼ਾਮ 6.47 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਮੀਨ ਰਾਸ਼ੀ ’ਤੇ (ਪੁਰਵ ਦੁਪਹਿਰ 11.48 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੁਰਵ ਦੁਪਹਿਰ 11.48 ਤਕ) , ਪੁਰਵ ਦੁਪਹਿਰ 11.48 ਤਕ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ ( ਬਾਅਦ ਦੁਪਹਿਰ 2.27 ਤੋਂ ਲੈ ਕੇ 11-12 ਮੱਧ ਰਾਤ 1.10 ਤਕ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਵ, ਦਿਵਸ ਅਤੇ ਤਿਉਹਾਰ: ਮੋਕਸ਼ਦਾ ਇਕਾਦਸ਼ੀ ਵਰਤ, ਸ਼੍ਰੀ ਗੀਤਾ ਜੈਅੰਤੀ, ਮੌਨੀ ਇਕਾਦਸ਼ੀ (ਜੈਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)