ਮੇਖ ਰਾਸ਼ੀ ਵਾਲਿਆਂ ਦੇ ਕੰਮ ਦੇਣਗੇ ਚੰਗੇ ਨਤੀਜੇ, ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ

Wednesday, Dec 18, 2024 - 03:11 AM (IST)

ਮੇਖ ਰਾਸ਼ੀ ਵਾਲਿਆਂ ਦੇ ਕੰਮ ਦੇਣਗੇ ਚੰਗੇ ਨਤੀਜੇ, ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ

ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ, ਇੱਜ਼ਤ ਮਾਣ ਦੀ ਪ੍ਰਾਪਤੀ।

ਬ੍ਰਿਖ : ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮਿਥੁਨ : ਡ੍ਰਿੰਕਸ, ਕੈਮੀਕਲਸ, ਪੈਟ੍ਰੋਲੀਅਮ ਵਸਤਾਂ ਦਾ ਕੰਮ-ਧੰਦਾ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਕੋਸ਼ਿਸ਼ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ, ਤਬੀਅਤ ’ਚ ਖੁਸ਼ਦਿਲੀ -ਜ਼ਿੰਦਾਦਿਲੀ ਬਣੀ ਰਹੇਗੀ।

ਸਿੰਘ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ, ਮਨ ਵੀ ਡਿਸਟਰਬ ਰਹੇਗਾ।

ਕੰਨਿਆ : ਸਿਤਾਰਾ ਧਨ ਲਾਭ ਲਈ ਬਿਹਤਰ, ਕਾਰੋਬਾਰੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ਦਾ ਵੀ ਚੰਗਾ ਨਤੀਜਾ ਮਿਲੇਗਾ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ।

ਤੁਲਾ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਆਪ ਦੀ ਧਾਕ-ਪੈਠ ਵੀ ਬਣੀ ਰਹੇਗੀ। 

ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਰਹਿਣਗੇ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ਸਫਰ ਲਈ ਰਾਜ਼ੀ ਰਹੇਗਾ, ਫੈਮਿਲੀ ਫਰੰਟ ’ਚੇ ਮਿਠਾਸ-ਤਾਲਮੇਲ ਬਣਿਆ ਰਹੇਗਾ।

ਕੁੰਭ : ਕਿਸੇ ਪ੍ਰਬਲ ਸ਼ਤਰੂ ਨਾਲ ਟਕਰਾਅ ਵਧਣ ਦਾ ਖਤਰਾ, ਇਸ ਲਈ ਆਪਣੇ ਆਪ ਨੂੰ ਵਿਰੋਧੀਆਂ ਤੋਂ ਦੂਰ ਰੱਖਣਾ ਸਹੀ ਰਹੇਗਾ।

ਮੀਨ : ਜਨਰਲ ਸਿਤਾਰਾ ਪਾਵਰਫੁੱਲ, ਸੰਤਾਨ ਸਾਥ ਦੇਵੇਗੀ, ਕੋ-ਆਪ੍ਰੇਟ ਕਰੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਹੱਲ ਕਰਨ ’ਚ ਮਦਦਗਾਰ ਹੋਵੇਗੀ।

18 ਦਸੰਬਰ 2024, ਬੁੱਧਵਾਰ
ਪੋਹ ਵਦੀ ਤਿੱਥੀ ਤੀਜ (ਸਵੇਰੇ 10.07 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਧਨ ’ਚ 
ਚੰਦਰਮਾ   ਕਰਕ ’ਚ 
ਮੰਗਲ     ਕਰਕ ’ਚ
ਬੁੱਧ        ਬ੍ਰਿਸ਼ਚਕ ’ਚ 
ਗੁਰੂ       ਬ੍ਰਿਖ ’ਚ 
ਸ਼ੁੱਕਰ     ਮਕਰ ’ਚ 
ਸ਼ਨੀ      ਕੁੰਭ ’ਚ
ਰਾਹੂ      ਮੀਨ ’ਚ
ਕੇਤੂ      ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 27 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 16, ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ ਸ਼ਾਮ 5.24 ਵਜੇ (ਜਲੰਧਰ  ਟਾਈਮ), ਨਕਸ਼ੱਤਰ : ਪੁੱਖ (18-19 ਮੱਧ ਰਾਤ  12.59 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਏਂਦਰ (ਸ਼ਾਮ 7.34 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 10.07 ਤੱਕ), 18-19 ਮੱਧ ਰਾਤ 12.59 ਤੋਂ ਬਾਅਦ  ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ :  ਸ਼੍ਰੀ ਗਣੇਸ਼ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Harpreet SIngh

Content Editor

Related News