ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਖ਼ਰਚੇ ਵਧਾਉਣ ਵਾਲਾ, ਮਿਥੁਨ ਰਾਸ਼ੀ ਵਾਲਿਆਂ ''ਤੇ ਵੱਡੇ ਲੋਕ ਰਹਿਣਗੇ ਮਿਹਰਬਾਨ
Saturday, Dec 21, 2024 - 01:58 AM (IST)
ਮੇਖ : ਯਤਨ ਅਤੇ ਭੱਜਦੌੜ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਨਾ ਸਿਰਫ਼ ਕੁਝ ਪੇਸ਼ਕਦਮੀ ਹੀ ਹੋਵੇਗੀ, ਬਲਕਿ ਕੋਈ ਰੁਕਾਵਟ ਮੁਸ਼ਕਿਲ ਵੀ ਹਟੇਗੀ।
ਬ੍ਰਿਖ : ਜ਼ਮੀਨੀ ਕੰਮਾਂ ਲਈ ਸਿਤਾਰਾ ਬਿਹਤਰ, ਆਪ ਦੇ ਯਤਨ ਕੁਝ ਨਾ ਕੁਝ ਬਿਹਤਰ ਨਤੀਜਾ ਜ਼ਰੂਰ ਦੇਣਗੇ, ਵੈਸੇ ਵੀ ਸਿਤਾਰਾ ਆਪ ਦੀ ਪੈਠ ਧਾਕ ਬਣਾਈ ਰੱਖਣ ਵਾਲਾ ਹੈ।
ਮਿਥੁਨ : ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਵੀ ਮਦਦਗਾਰ ਅਤੇ ਹੈਲਪਫੁੱਲ ਰਹਿਣਗੇ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਜਨਰਲ ਤੌਰ ’ਤੇ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਰਹੋਗੇ।
ਸਿੰਘ : ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਪੇਟ ਦੇ ਵਿਗੜਣ ਦਾ ਡਰ ਰਹੇਗਾ।
ਕੰਨਿਆ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਸਾਵਧਾਨੀ ਵਰਤੋ।
ਤੁਲਾ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫ਼ਰਟੇਬਲ ਰਹੇਗੀ, ਜਨਰਲ ਤੌਰ ’ਤੇ ਸਮਾਂ ਕਾਰੋਬਾਰੀ ਪ੍ਰੋਗਰਾਮਾਂ ਦਾ ਬਿਹਤਰ ਨਤੀਜਾ ਦੇਣ ਵਾਲਾ।
ਬ੍ਰਿਸ਼ਚਕ : ਕਿਸੇ ਸਰਕਾਰੀ ਸਮੱਸਿਆ ਨੂੰ ਸੁਲਝਾਉਣ ਲਈ ਵੱਡੇ ਲੋਕਾਂ ਦਾ ਰੁਖ ਮਦਦਗਾਰ ਹੋ ਸਕਦਾ ਹੈ, ਮਾਣ-ਯਸ਼ ਦੀ ਪ੍ਰਾਪਤੀ।
ਧਨ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਐਕਟਿਵ ਅਤੇ ਇਫੈਕਟਿਵ ਰੱਖੇਗਾ, ਕੰਮਕਾਜੀ ਵਿਅਸਤਤਾ ਅਤੇ ਭੱਜਦੌੜ ਵੀ ਬਣੀ ਰਹੇਗੀ।
ਮਕਰ : ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਚਾਹੀਦਾ ਹੈ, ਖਾਣਾ-ਪੀਣਾ ਵੀ ਲਿਮਿਟ ’ਚ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਠੀਕ ਰਹਿਣਗੇ।
ਕੁੰਭ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਮੀਨ : ਵਿਰੋਧੀਆਂ ਦੀ ਨਾ ਤਾਂ ਅਣਦੇਖੀ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਕਮਜ਼ੋਰ ਸਮਝੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ।
21 ਦਸੰਬਰ 2024, ਸ਼ਨੀਵਾਰ
ਪੋਹ ਵਦੀ ਤਿੱਥੀ ਛੱਠ (ਦੁਪਹਿਰ 12.22 ਤੱਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : ਪੋਹ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 30 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 19, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ ਸ਼ਾਮ 5.25 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਫਾਲਗੁਣੀ (21 ਦਸੰਬਰ ਦਿਨ ਰਾਤ ਅਤੇ 22 ਨੂੰ ਸਵੇਰੇ 6.14 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਪ੍ਰੀਤੀ (ਸ਼ਾਮ 6.23 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ :ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ, (ਦੁਪਹਿਰ 12.22 ਤੋਂ ਲੈ ਕੇ 21-22 ਮੱਧ ਰਾਤ 1.28 ਤੱਕ)। ਦਿਸ਼ਾ ਸ਼ੂਲ: ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
ਪੁਰਬ, ਦਿਵਸ ਅਤੇ ਤਿਉਹਾਰ : ਸਾਯਨ ਉਤਰਾਯਣ ਅਤੇ ਸ਼ਿਸ਼ਿਰ ਰੁੱਤ ਸ਼ੁਰੂ, ਮੇਲਾ ਵਾਨਸੁਲ ਦੇਵਤਾ (ਰਾਮਬਨ, ਜੰਮੂ-ਕਸ਼ਮੀਰ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)