ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ, ਮਿਥੁਨ ਰਾਸ਼ੀ ਵਾਲਿਆਂ ਨੂੰ ਮਿਲੇਗਾ ਸੰਤਾਨ ਦਾ ਸਪੋਰਟ
Wednesday, Dec 25, 2024 - 02:06 AM (IST)
ਮੇਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
ਬ੍ਰਿਖ : ਕਿਉਂਕਿ ਦੁਸ਼ਮਣ ਉਭਰਦੇ-ਸਿਮਟਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਿਥੁਨ : ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਇੱਜ਼ਤ ਮਾਣ ਦੀ ਪ੍ਰਾਪਤੀ।
ਕਰਕ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।
ਸਿੰਘ : ਕਿਸੇ ਵੱਡੇ ਆਦਮੀ ਦੀ ਮਦਦ-ਸਹਿਯੋਗ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਕੰਨਿਆ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰੀਟਿੰਗ, ਪਬਲੀਸ਼ਿੰਗ,ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰਬੋਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਬ੍ਰਿਸ਼ਚਕ : ਉਲਝਣਾਂ, ਝਮੇਲਿਆਂ, ਝਗੜਿਆਂ, ਪੇਚੀਦਗੀਆਂ ਨਾਲ ਵਾਸਤਾ ਰਹਿ ਸਕਦਾ ਹੈ, ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਸ਼ੁਰੂ ਕਰੋ ਅਤੇ ਨਾ ਹੀ ਕਿਸੇ ’ਤੇ ਭਰੋਸਾ ਕਰੋ।
ਧਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਵੀ ਫਰੂਟਫੁਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਮਾਣ-ਸਨਮਾਨ ਦੀੋ ਪ੍ਰਾਪਤੀ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਸੁਚੇਤ ਰਹਿਣਾ ਚਾਹੀਦਾ ਹੈ ਪਰ ਕਾਰੋਬਾਰੀ ਦਸ਼ਾ ਚੰਗੀ, ਸ਼ੁਭ ਕੰਮਾਂ ’ਚ ਧਿਆਨ।
25 ਦਸੰਬਰ 2024, ਬੁੱਧਵਾਰ
ਪੋਹ ਵਦੀ ਤਿੱਥੀ ਦਸਮੀ (ਰਾਤ 10.30 ਤੱਕ) ਅਤੇ ਮਗਰੋਂ ਤਿਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਤੁਲਾ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 4 (ਪੋਹ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 23, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.27 ਵਜੇ (ਜਲੰਧਰ ਟਾਈਮ), ਨਕਸ਼ੱਤਰ: ਚਿਤਰਾ (ਬਾਅਦ ਦੁਪਹਿਰ 3.22 ਤੱਕ) ਅਤੇ ਮਗਰੋਂ ਨਕੱਸ਼ਤਰ ਸਵਾਤੀ, ਯੋਗ : ਅਤਿਗੰਡ, (ਰਾਤ 9.47 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 9.11 ਤੋਂ ਰਾਤ 10.30 ਤਕ), ਦਿਸ਼ਾ ਸ਼ੂਲ: ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ:- ਤੁਲਸੀ ਪੂਜਨ ਮਹੋਤਸਵ, ਕ੍ਰਿਸਮਸ (ਕ੍ਰਿਸਚੀਅਨ), ਸ਼੍ਰੀ ਪਾਰਸ਼ਵ ਨਾਥ ਜੈਅੰਤੀ (ਜੈਨ), ਸ਼੍ਰੀ ਮਦਨ ਮੋਹਨ ਮਾਲਵੀਯ ਅਤੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਜਨਮ ਦਿਨ, ਗਿਆਨੀ ਜ਼ੈਲ ਸਿੰਘ ਅਤੇ ਸ਼੍ਰੀ ਸੀ.ਰਾਜ ਗੋਪਾਲਾਚਾਰਿਆ ਪੁੰਨ ਤਿੱਥੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)