ਤੁਲਾ ਰਾਸ਼ੀ ਵਾਲਿਆਂ ਦੇ ਪੇਟ ''ਚ ਗੜਬੜੀ ਦਾ ਡਰ, ਬ੍ਰਿਖ ਰਾਸ਼ੀ ਵਾਲਿਆਂ ਦਾ ਮੂਡ ਰਹੇਗਾ ਖੁਸ਼ਦਿਲ
Saturday, Jan 11, 2025 - 03:31 AM (IST)
ਮੇਖ : ਧਨ ਲਾਭ ਅਤੇ ਕਾਰੋਬਾਰੀ ਦਸ਼ਾ ਬਿਹਤਰ, ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਸਫ਼ਲਤਾ ਮਿਲੇਗੀ, ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫ਼ਲਤਾ ਮਿਲੇਗੀ, ਤਬੀਅਤ ਅਤੇ ਮੂਡ ’ਚ ਖੁਸ਼ਦਿਲੀ ਰਹੇਗੀ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ।
ਮਿਥੁਨ : ਉਲਝਣਾਂ ਕਰਕੇ ਆਪ ਦੀ ਬਣੀ ਬਣਾਈ ਪਲਾਨਿੰਗ ਦੇ ਉਖੜਣ ਵਿਗੜਣ ਦਾ ਡਰ, ਰਹੇਗਾ, ਲੈਣ ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਓ।
ਕਰਕ : ਟੀਚਿੰਗ-ਕੋਚਿੰਗ, ਸਟੇਸ਼ਨਰੀ, ਪ੍ਰਕਾਸ਼ਨ, ਟੂਰਿਜ਼ਮ, ਕੰਸਲਟੈਂਸੀ ਆਦਿ ਦਾ ਕੰਮ ਕਰਨ ਵਾਲਿਆਂ ਦੀ ਅਰਥ ਸਥਿਤੀ ਬਿਹਤਰ ਰਹੇਗੀ।
ਸਿੰਘ : ਕਿਸੇ ਅਫਸਰ ਦਾ ਨਰਮ ਰੁਖ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਹੈਲਪ-ਫੁਲ ਹੋ ਸਕਦਾ ਹੈ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕੰਨਿਆ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਨੋਬਲ ਦਬਦਬਾ ਵੀ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਤੁਲਾ : ਪੇਟ ’ਚ ਗੜਬੜੀ ਦਾ ਡਰ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰਨਾ ਸਹੀ ਰਹੇਗਾ, ਸਫ਼ਰ ਵੀ ਨਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਬ੍ਰਿਸ਼ਚਕ : ਵਪਾਰ-ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਤਬੀਅਤ ’ਚ ਜ਼ਿੰਦਾਦਿਲੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ।
ਧਨ : ਡਰੇ-ਡਰੇ ਮਨ ਕਰਕੇ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਹੀਂ ਵਧਾ ਸਕੋਗੇ, ਮਨ-ਪ੍ਰੇਸ਼ਾਨ-ਅਸ਼ਾਂਤ ਅਤੇ ਡਿਸਟਰਬ ਜਿਹਾ ਰਹੇਗਾ।
ਮਕਰ : ਸੰਤਾਨ ਦੇ ਸਹਿਯੋਗ ਨਾਲ ਆਪ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫ਼ਲ ਹੋ ਸਕਦੇ ਹੋ, ਇੱਜ਼ਤ ਮਾਣ ਦੀ ਪ੍ਰਾਪਤੀ।
ਕੁੰਭ : ਕਿਸੇ ਜ਼ਮੀਨੀ ਕੰਮ ਲਈ ਕੀਤਾ ਗਿਆ ਕੋਈ ਵੀ ਯਤਨ ਆਪ ਨੂੰ ਚੰਗਾ ਨਤੀਜਾ ਦੇ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਜਨਰਲ ਸਿਤਾਰਾ ਬਲਵਾਨ, ਆਪ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਸਫਲ ਰਹੋਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
11 ਜਨਵਰੀ 2025, ਸ਼ਨੀਵਾਰ
ਪੋਹ ਸੁਦੀ ਤਿੱਥੀ ਦੁਆਦਸ਼ੀ (ਸਵੇਰੇ 8.22 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ। (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕਰਕ ’ਚ
ਬੁੱਧ ਧਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 21 (ਪੋਹ), ਹਿਜਰੀ ਸਾਲ 1446, ਮਹੀਨਾ : ਰਜਬ ਤਰੀਕ : 10, ਸੂਰਜ ਉਦੇ ਸਵੇਰੇ 7.32 ਵਜੇ, ਸੂਰਜ ਅਸਤ ਸ਼ਾਮ 5.40 ਵਜੇ (ਜਲੰਧਰ ਟਾਈਮ), ਨਕਸ਼ੱਤਰ: ਰੋਹਿਣੀ ( ਦੁਪਹਿਰ 12.29 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ :ਸ਼ੁਕਲ (ਪੁਰਵ ਦੁਪਹਿਰ 11.48 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਰਾਤ 11.55 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ: ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼ਨੀ ਪ੍ਰਦੋਸ਼ ਵਰਤ, ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਪੁੰਨ ਤਿੱਥੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)