ਕੰਨਿਆ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਹੋਵੇਗੀ ਪ੍ਰਾਪਤੀ, ਬ੍ਰਿਸ਼ਚਕ ਰਾਸ਼ੀ ਵਾਲੇ ਸਿਹਤ ਦਾ ਰੱਖਣ ਧਿਆਨ
Sunday, Jan 12, 2025 - 02:19 AM (IST)
ਮੇਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਵਿਰੋਧੀ ਕਮਜ਼ੋਰ ਰਹਿਣਗੇ। )
ਬ੍ਰਿਖ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ, ਕਾਰੋਬਾਰੀ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮਨ ਕੁਝ ਉਦਾਸ-ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹੇਗਾ।
ਕਰਕ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਪੇਮੈਂਟ ਫਸਾਓ।
ਸਿੰਘ : ਸਿਤਾਰਾ ਧਨ ਲਾਭ ਵਾਲਾ, ਕੰਮਕਾਜੀ ਤੌਰ ’ਤੇ ਫਰੂਟਫੁੱਲ, ਵੈਸੇ ਵੀ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਅਤੇ ਸਫਲਤਾ ਮਿਲੇਗੀ।
ਕੰਨਿਆ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦਾ ਲਿਹਾਜ਼ ਕਰਨਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਕੋਸ਼ਿਸ਼ ਕਰਨ ’ਤੇ ਆਪ ਰਸਤੇ ’ਚ ਆ ਰਹੇ ਕਿਸੇ ਮੁਸ਼ਕਿਲ ਨੂੰ ਹਲਕਾ ਕਰਨ ’ਚ ਸਫਲ ਹੋ ਸਕਦੇ ਹਨ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਮਕਰ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਆਪ ਦੇ ਖਿਲਾਫ ਐਕਟਿਵ ਰਹਿਣਗੇ, ਸਫਰ ਵੀ ਨਹੀਂ ਕਰਨਾ ਚਾਹੀਦਾ, ਮਨ ਵੀ ਕੁਝ ਪ੍ਰੇਸ਼ਾਨ ਰਹੇਗਾ।
ਕੁੰਭ : ਜਨਰਲ ਸਿਤਾਰਾ ਸਟਰਾਂਗ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਆਪਣੇ ਟਾਰਗੈੱਟ ਵੱਲ ਕੁਝ ਅੱਗੇ ਵਧ ਸਕਦਾ ਹੈ।
ਮੀਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪਦਾ ਯਤਨ ਕੁਝ ਅੱਗੇ ਵਧ ਸਕਦਾ ਹੈ ਅਤੇ ਕੁਝ ਬਿਹਤਰ ਰਿਜ਼ਲਟ ਦੇ ਸਕਦਾ ਹੈ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
12 ਜਨਵਰੀ 2025, ਐਤਵਾਰ
ਪੋਹ ਸੁਦੀ ਤਿੱਥੀ ਚੌਦਸ (12-13 ਮੱਧ ਰਾਤ 5.03 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱਧ ਧਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 22 (ਪੋਹ), ਹਿਜਰੀ ਸਾਲ 1446, ਮਹੀਨਾ : ਰਜਬ, ਤਰੀਕ : 11, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.41 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮ੍ਰਿਗਸ਼ਿਰ ( ਪੁਰਵ ਦੁਪਹਿਰ 11.25 ਤੱਕ) ਅਤੇ ਮਗਰੋਂ ਨਕਸ਼ੱਤਰ ਅਰਦਰਾ, ਯੋਗ :ਬ੍ਰਹਮ (ਸਵੇਰੇ 9.09 ਤੱਕ) ਅਤੇ ਮਗਰੋਂ ਏਂਦਰ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ -ਰਾਤ), ਭੱਦਰਾ ਸ਼ੁਰੂ ਹੋਵੇਗੀ (13 ਜਨਵਰੀ ਸਵੇਰੇ 5.03 ’ਤੇ), ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਯੁਵਾ ਦਿਵਸ, ਸੁਆਮੀ ਵਿਵੇਕਾਨੰਦ ਜੈਅੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)