ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ, ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਭਜਨ-ਕੀਰਤਨ ''ਚ ਲੱਗੇਗਾ ਜੀਅ
Tuesday, Jan 14, 2025 - 02:06 AM (IST)
ਮੇਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਪੈਂਡਿੰਗ ਪਏ ਕੰਮ ਲਈ ਨਵੇਂ ਸਿਰੇ ਤੋਂ ਯਤਨ ਕਰਨ ’ਤੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਣ ਦੀ ਆਸ ਬਣੇਗੀ।
ਬ੍ਰਿਖ : ਕਿਸੇ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲਬਾਤ ਹਮਦਰਦੀ ਨਾਲ ਸੁਣੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ ਅਤੇ ਜਨਰਲ ਤੌਰ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਮੂਡ ’ਚ ਖੁਸ਼ਦਿਲੀ ਅਤੇ ਜ਼ਿੰਦਾਦਿਲੀ ਰਹੇਗੀ।
ਸਿੰਘ : ਪੂਰਾ ਬਚਾਅ ਰੱਖਣ ਦੇ ਬਾਵਜੂਦ ਵੀ ਆਪ ਲਈ ਕੋਈ ਨਾ ਕੋਈ ਝਮੇਲਾ ਬਣਿਆ ਰਹੇਗਾ, ਇਸ ਲਈ ਉਨ੍ਹਾਂ ਨਾਲ ਨਿਪਟਣ ਲਈ ਆਪ ਨੂੰ ਤਿਆਰ ਰਹਿਣਾ ਚਾਹੀਦਾ ਹੈ।
ਕੰਨਿਆ : ਇੰਪੋਰਟ-ਐਕਸਪੋਰਟ, ਸੀ. ਪ੍ਰੋਡੈਕਟਸ ਅਤੇ ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰ ਵਾਲਿਆਂ ਦਾ ਕਾਰੋਬਾਰੀ ਕਦਮ ਬੜ੍ਹਤ ਵੱਲ ਰਹੇਗਾ।
ਤੁਲਾ :ਅਫਸਰਾਂ ਅਤੇ ਵੱਡੇ ਲੋਕਾਂ ਦੇ ਨਰਮ ਰੁਖ ਕਰ ਕੇ ਸਰਕਾਰ ਦਰਬਾਰ ’ਚ ਆਪ ਦਾ ਮਨੋਬਲ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ :ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀ ਲੱਗੇਗਾ।
ਧਨ : ਸਿਹਤ ਲਈ ਸਿਤਾਰਾ ਕਮਜ਼ੋਰ, ਇਸ ਲਈ ਖਾਣਾ-ਪੀਣਾ ਧਿਆਨ ਅਤੇ ਲਿਮਿਟ ’ਚ ਕਰਨਾ ਸਹੀ ਰਹੇਗਾ, ਸਫਰ ਵੀ ਟਾਲ ਦਿਓ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ ਰਹੇਗੀ।
ਕੁੰਭ : ਕਿਸੇ ਸਟਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਪ੍ਰੇਸ਼ਾਨ ਅਪਸੈੱਟ ਰਹਿ ਸਕਦੇ ਹੋ, ਉਸ ਨਾਲ ਟਕਰਾਅ ਤੋਂ ਬਚਣਾ ਸਹੀ ਰਹੇਗਾ।
ਮੀਨ : ਸਿਤਾਰਾ ਬਿਹਤਰ, ਸੰਤਾਨ ਦੇ ਸੁਪਰੋਟਿਵ ਅਤੇ ਸਹਿਯੋਗੀ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ। ਸ਼ਤਰੂ ਕਮਜ਼ੋਰ ਰਹਿਣਗੇ।
14 ਜਨਵਰੀ 2025, ਮੰਗਲਵਾਰ
ਮਾਘ ਵਦੀ ਤਿੱਥੀ ਏਕਮ (14-15 ਮੱਧ ਰਾਤ 3.22 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕਰਕ ’ਚ
ਮੰਗਲ ਕਰਕ ’ਚ
ਬੁੱਧ ਧਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 24 (ਪੋਹ), ਹਿਜਰੀ ਸਾਲ 1446, ਮਹੀਨਾ : ਰਜਬ, ਤਰੀਕ : 13, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.42 ਵਜੇ (ਜਲੰਧਰ ਟਾਈਮ), ਨਕਸ਼ੱਤਰ:ਪੁਨਰਵਸ (ਸਵੇਰੇ 10.17 ਤੱਕ) ਅਤੇ ਮਗਰੋਂ ਨਕਸ਼ੱਤਰ ਪੁਖ , ਯੋਗ :ਵਿਸ਼ਕੁੰਭ (14-15 ਮੱਧ ਰਾਤ 2.58 ਤੱਕ) ਅਤੇ ਮਗਰੋਂ ਯੋਗ ਪ੍ਰਿਤੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ -ਰਾਤ) ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਬਿਕ੍ਰਮੀ ਮਾਘ (ਮਕਰ) ਸੰਕ੍ਰਾਤੀ, ਸੂਰਜ ਸਵੇਰੇ 8.55 (ਜਲੰਧਰ) ਟਾਈਮ) ’ਤੇ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਮਾਘ ਵਦੀ ਪੱਖ ਸ਼ੁਰੂ, ਕੁੰਭ ਮਹਾਪੁਰਬ (ਸ਼੍ਰੀ ਪ੍ਰਯਾਗਰਾਜ) ਦਾ ਪਹਿਲਾ ਰਾਜਸੀ ਸ਼ਨਾਨ, ਮੇਲਾ ਮੁਕਤਸਰ (ਪੰਜਾਬ),ਨਿਰਯਣ ਉਤਰਾਯਣ ਸ਼ੁਰੂ ਜਨਮ ਦਿਨ ਸ਼੍ਰੀ ਹਜ਼ਰਤ ਅਲੀ ਸਾਹਿਬ (ਮੁਸਲਿਮ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)