ਸਿੰਘ ਰਾਸ਼ੀ ਵਾਲਿਆਂ ਦੇ ਖਰਚਿਆਂ ਦਾ ਰਹੇਗਾ ਜ਼ੋਰ, ਧਨ ਰਾਸ਼ੀ ਵਾਲੇ ਪੇਟ ਦਾ ਰੱਖਣ ਖ਼ਾਸ ਧਿਆਨ
Wednesday, Jan 15, 2025 - 03:27 AM (IST)
ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦਾ ਕਦਮ ਸਫਲਤਾ ਵੱਲ ਵਧ ਸਕਦਾ ਹੈ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਮਿੱਤਰ-ਵੱਡੇ ਲੋਕ ਅਤੇ ਸੱਜਣ ਸਾਥੀ ਆਪ ਨਾਲ ਸਹਿਯੋਗ ਕਰਨਗੇ ਅਤੇ ਤਾਲਮੇਲ ਰੱਖਣਗੇ, ਤੇਜ ਪ੍ਰਭਾਵ ਵਧੇਗਾ, ਪੈਠ ਵੀ ਬਣੀ ਰਹੇਗੀ।
ਮਿਥੁਨ : ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਵੀ ਕੰਫਰਟੇਬਲ ਬਣੀ ਰਹੇਗੀ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਡਿੱਗਣ-ਫਿਸਲਣ ਦਾ ਡਰ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਆਪਣੇ ਜ਼ਿਆਦਾ ਜ਼ਿੰਦਾਦਿਲ ਹੁੰਦੇ ਮਨ ’ਤੇ ਕਾਬੂ ਰੱਖੋ।
ਸਿੰਘ : ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ ਪਰ ਚੰਗਾ ਪਹਿਲੂ ਇਹ ਹੈ ਕਿ ਖਰਚ ਆਮ ਤੌਰ ’ਤੇ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਸਫਰ ਟਾਲ ਦਿਓ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਰੁਕਾਵਟ ਮੁਸ਼ਕਲ ਨੂੰ ਹਟਾਉਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਰਾਜ ਦਰਬਾਰ ਦੇ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵਿਰੋਧੀ ਵੀ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇੇਵੇਗੀ।
ਧਨ : ਪੇਟ ਦੇ ਮਾਮਲੇ ’ਚ ਸੁਚੇਤ ਰਹੋ, ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ਲਈ ਘੱਟ ਕਰਨਾ ਸਹੀ ਰਹੇਗਾ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦਾ ਇਲਾਜ ਕਰਨਗੇ ਅਤੇ ਕੰਸੀਡ੍ਰੇਟ ਰਹਿਣਗੇ।
ਕੁੰਭ : ਵਿਰੋਧੀ ਕੈਂਪ ’ਚ ਕਿਸੇ ਮਹਿਲਾ ਦੀ ਮੌਜੂਦਗੀ ਨਾਲ ਆਪ ਦੀ ਪ੍ਰੇਸ਼ਾਨੀ ਵਧ ਸਕਦੀ ਹੈ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ।
15 ਜਨਵਰੀ 2025, ਬੁੱਧਵਾਰ
ਮਾਘ ਵਦੀ ਤਿੱਥੀ ਦੂਜ (15-16 ਮੱਧ ਰਾਤ 3.24 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕਰਕ ’ਚ
ਮੰਗਲ ਕਰਕ ’ਚ
ਬੁੱਧ ਧਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 25 (ਪੋਹ), ਹਿਜਰੀ ਸਾਲ 1446, ਮਹੀਨਾ : ਰਜਬ, ਤਰੀਕ : 14, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.43 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਖ (ਸਵੇਰੇ 10.28 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਪ੍ਰੀਤੀ(15-16 ਮੱਧ ਰਾਤ 1.47 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ-ਰਾਤ), ਸਵੇਰੇ 10.28 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਪੋਂਗਲ, ਮੇਲਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)