ਮਕਰ ਰਾਸ਼ੀ ਵਾਲਿਆਂ ਨੂੰ ਰਹੇਗਾ ਨੁਕਸਾਨ ਦਾ ਡਰ, ਮੇਖ ਰਾਸ਼ੀ ਵਾਲਿਆਂ ਦਾ ਨੇਕ ਕੰਮਾਂ ''ਚ ਰਹੇਗਾ ਧਿਆਨ

Friday, Jan 17, 2025 - 01:59 AM (IST)

ਮਕਰ ਰਾਸ਼ੀ ਵਾਲਿਆਂ ਨੂੰ ਰਹੇਗਾ ਨੁਕਸਾਨ ਦਾ ਡਰ, ਮੇਖ ਰਾਸ਼ੀ ਵਾਲਿਆਂ ਦਾ ਨੇਕ ਕੰਮਾਂ ''ਚ ਰਹੇਗਾ ਧਿਆਨ

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ, ਨੇਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਮੋਰੇਲ ਬੂਸਟਿੰਗ ਰਹੇਗੀ।

ਬ੍ਰਿਖ : ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਇੱਜ਼ਤ ਮਾਣ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

ਮਿਥੁਨ : ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ ਪਰ ਸਿਹਤ ਦੇ ਵਿਗੜਨ ਅਤੇ ਪੈਰ ਦੇ ਫਿਸਲਣ ਦਾ ਡਰ।

ਕਰਕ : ਸਿਤਾਰਾ ਆਮਦਨ ਲਈ ਕਾਰੋਬਾਰੀ ਟੂਰ ਦਾ ਪਲਾਨ ਬਣਾਉਣ ਲਈ ਚੰਗਾ, ਜਨਰਲ ਤੌਰ ’ਤੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕਾਰੋਬਾਰੀ ਕੰਮਾਂ ਲਈ ਆਪ ਦੀ ਪਲਾਨਿੰਗ ਅਤੇ ਭੱਜਦੌੜ ਚੰਗੀ ਰਹੇਗੀ।

ਕੰਨਿਆ : ਸਿਤਾਰਾ ਕਿਉਂਕਿ ਨੁਕਸਾਨ ਦੇਣ, ਕੰਮਕਾਜੀ ਮੁਸ਼ਕਿਲਾਂ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਨਾ ਤਾਂ ਟੂਰਿੰਗ ਕਰੋ ਅਤੇ ਨਾ ਹੀ ਲਾਪਰਵਾਹੀ ਵਰਤੋ।

ਤੁਲਾ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਕੰਮਕਾਜੀ ਟੂਰਿੰਗ ਦਾ ਬਿਹਤਰ ਨਤੀਜਾ ਦੇਣ ਵਾਲਾ, ਸਫ਼ਲਤਾ ਵੀ ਸਾਥ ਦੇਵੇਗੀ।

ਬ੍ਰਿਸ਼ਚਕ : ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਸੋਚ ਵਿਚਾਰ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।

ਧਨ : ਜਨਰਲ ਸਿਤਾਰਾ ਸਟ੍ਰਾਂਗ, ਉਦੇਸ਼ ਮਨੋਰਥ ਹੱਲ ਹੋਣਗੇ, ਮਿੱਤਰ-ਕੰਮਕਾਜੀ ਸਾਥੀ ਸਹਿਯੋਗ ਕਰਨਗੇ ਅਤੇ ਤਾਲਮੇਲ ਰੱਖਣਗੇ।

ਮਕਰ : ਪੇਟ ਦਾ ਧਿਆਨ ਰੱਖੋ, ਖਾਣ  ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਨੁਕਸਾਨ ਦਾ ਡਰ।

ਕੁੰਭ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ  ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਮੀਨ : ਸ਼ਤਰੂਆਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ, ਕਿਉਂਕਿ ਸਿਤਾਰਾ ਕਮਜ਼ੋਰ ਹੈ ਅਤੇ ਪ੍ਰੇਸ਼ਾਨੀ ਬਣਾਈ ਰੱਖਣ ਵਾਲਾ ਹੈ।

17 ਜਨਵਰੀ 2025, ਸ਼ੁੱਕਰਵਾਰ
ਮਾਘ ਵਦੀ ਤਿੱਥੀ ਚੌਥ (17-18 ਮੱਧ ਰਾਤ 5.31 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ           ਮਕਰ ’ਚ 
ਚੰਦਰਮਾ       ਸਿੰਘ ’ਚ 
ਮੰਗਲ         ਕਰਕ ’ਚ
ਬੁੱਧ            ਧਨ ’ਚ 
ਗੁਰੂ           ਬ੍ਰਿਖ ’ਚ 
ਸ਼ੁੱਕਰ         ਕੁੰਭ ’ਚ 
ਸ਼ਨੀ          ਕੁੰਭ ’ਚ
ਰਾਹੂ          ਮੀਨ ’ਚ 
ਕੇਤੂ         ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 27 (ਪੋਹ), ਹਿਜਰੀ ਸਾਲ 1446, ਮਹੀਨਾ : ਰਜਬ, ਤਰੀਕ : 16, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.45 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮੱਘਾ ( ਦੁਪਹਿਰ 12.45 ਤੱਕ) ਅਤੇ ਮਗਰੋਂ ਨਕੱਸ਼ਤਰ ਪੁਰਵਾ ਫਾਲਗੁਣੀ, ਯੋਗ : ਸੌਭਾਗਿਯ (17-18 ਮੱਧ ਰਾਤ 12.57 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ-ਰਾਤ) ਦੁਪਹਿਰ 12.45 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂ ਕਾਲ  ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਸੰਕਸ਼ਟ ਚੌਥ ਵਰਤ, ਗੌਰੀ ਵਕਰ ਤੁੰਡ ਚੌਥ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Harpreet SIngh

Content Editor

Related News