ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ ''ਤੇ ਵਿਜਈ, ਕੰਨਿਆ ਰਾਸ਼ੀ ਵਾਲਿਆਂ ਨੂੰ ਕਾਰੋਬਾਰ ''ਚ ਮਿਲੇਗਾ ਲਾਭ
Wednesday, Jan 22, 2025 - 02:36 AM (IST)
ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਵੈਸੇ ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ।
ਬ੍ਰਿਖ : ਡਾਵਾਂਡੋਲ ਮਨ ਸਥਿਤੀ ਅਤੇ ਟੁੱਟਦੇ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਜੁਟਾ ਸਕੋਗੇ।
ਮਿਥੁਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ਵੀ ਕੁਝ ਅੱਗੇ ਵਧੇਗੀ।
ਕਰਕ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ , ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਤੁਲਾ : ਵਪਾਰ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਬ੍ਰਿਸ਼ਚਕ : ਸਿਤਾਰਾ ਖਰਚਿਆਂ ਨੂੰ ਵਧਾਉਣ , ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਕਿਸੇ ਹੇਠ ਫਸਾਉਣ ਵਾਲਾ ਹੈ।
ਧਨ : ਟੀਚਿੰਗ, ਕੋਚਿੰਗ, ਬੁੱਕ ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਕੈਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕੁੰਭ : ਜਨਰਲ ਸਿਤਾਰਾ ਮਜ਼ਬੂਤ, ਮਨੋਬਲ-ਦਬਦਬਾ ਵਧੇਗਾ, ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਪ੍ਰੋਗਰਾਮ ਕੁਝ ਅੱਗੇ ਵਧੇਗਾ।
ਮੀਨ : ਸਿਤਾਰਾ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
22 ਜਨਵਰੀ 2025, ਬੁੱਧਵਾਰ
ਮਾਘ ਵਦੀ ਤਿੱਥੀ ਅਸ਼ਟਮੀ (ਬਾਅਦ ਦੁਪਹਿਰ 3.19 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਧਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 2(ਮਾਘ), ਹਿਜਰੀ ਸਾਲ 1446, ਮਹੀਨਾ : ਰਜਬ, ਤਰੀਕ : 21, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.50 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸਵਾਤੀ (22-23 ਮੱਧ ਰਾਤ 2.34 ਤੱਕ) ਅਤੇ ਮਗਰੋਂ ਨਕੱਸ਼ਤਰ ਵਿਸ਼ਾਖਾ, ਯੋਗ : ਸ਼ੂਲ (22-23 ਮੱਧ ਰਾਤ 4.33 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)