ਕਰਕ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਣ-ਸਨਮਾਨ ਦੀ ਪ੍ਰਾਪਤੀ, ਬ੍ਰਿਖ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਸਟ੍ਰਾਂਗ
Wednesday, Feb 12, 2025 - 02:31 AM (IST)
![ਕਰਕ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਣ-ਸਨਮਾਨ ਦੀ ਪ੍ਰਾਪਤੀ, ਬ੍ਰਿਖ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਸਟ੍ਰਾਂਗ](https://static.jagbani.com/multimedia/02_00_549093206horoscope 02.jpg)
ਮੇਖ : ਕੋਰਟ-ਕਚਹਿਰੀ ਨਾਲ ਜੁੜੇ ਕੰਮ ਲਈ ਸ਼ਾਮ ਤਕ ਸਿਤਾਰਾ ਸਟ੍ਰਾਂਗ, ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਫਿਰ ਬਾਅਦ ’ਚ ਵੀ ਸਮਾਂ ਬਿਹਤਰ ਹਾਲਾਤ ਰੱਖੇਗਾ।
ਬ੍ਰਿਖ : ਕਿਉਂਕਿ ਜਨਰਲ ਸਿਤਾਰਾ ਸਟ੍ਰਾਂਗ, ਇਸ ਲਈ ਆਪ ਕੰਮਕਾਜੀ ਤੌਰ ’ਤੇ ਵਿਅਸਤ, ਐਕਟਿਵ ਅਤੇ ਇਫੈਕਟਿਵ ਰਹੋਗੇ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਮਿਥੁਨ : ਇੰਪੋਰਟ-ਐਕਸਪੋਰਟ, ਮੈਨ ਪਾਵਰ ਬਾਹਰ ਭਿਜਵਾਉਣ, ਰੰਗ-ਰੋਗਨ, ਕੈਮੀਕਲਜ਼ ਦਾ ਕੰਮ ਕਰਨ ਵਾਲਿਆਂ ਦੀ ਫਾਇਨਾਂਸ਼ੀਅਲ ਪੁਜ਼ੀਸ਼ਨ ਬਿਹਤਰ ਰਹੇਗੀ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਸਿੰਘ: ਸ਼ਾਮ ਤਕ ਸਿਤਾਰਾ ਕਮਜ਼ੋਰ, ਹਰ ਮੋਰਚੇ ’ਤੇ ਪੰਗਿਆਂ, ਝਮੇਲਿਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕੰਨਿਆ : ਸਿਤਾਰਾ ਸ਼ਾਮ ਤਕ ਆਮਦਨ ਅਤੇ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ, ਇੱਜ਼ਤ ਮਾਣ ਦੀ ਪ੍ਰਾਪਤੀ ਪਰ ਮਗਰੋਂ ਸਮਾਂ ਢਿੱਲਾ।
ਤੁਲਾ : ਸ਼ਾਮ ਤਕ ਉਲਝਣਾਂ-ਮੁਸ਼ਕਲਾਂ ’ਤੇ ਆਪ ਦੀ ਪਕੜ ਮਜ਼ਬੂਤ ਬਣੀ ਰਹੇਗੀ, ਸ਼ਤਰੂ ਵੀ ਆਪ ਨਾਲ ਪੰਗੇ ਲੈਣ ਤੋਂ ਬਚਣਗੇ, ਫਿਰ ਬਾਅਦ ’ਚ ਵੀ ਸਮਾਂ ਬਿਹਤਰ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਧਨ : ਸ਼ਾਮ ਤਕ ਸਿਤਾਰਾ ਪੇਟ ਲਈ ਕਮਜ਼ੋਰ, ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਵੀ ਰਹਿ ਸਕਦੀ ਹੈ, ਫਿਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮਕਰ : ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਿਹਤ ਦੇ ਵਿਗੜਣ ਦਾ ਡਰ ਰਹੇਗਾ।
ਕੁੰਭ : ਸ਼ਾਮ ਤਕ ਸਮਾਂ ਅਹਿਤਿਆਤ-ਪ੍ਰੇਸ਼ਾਨੀ ਦੇਣ, ਮਨ ਨੂੰ ਟੈਂਸ-ਅਪਸੈੱਟ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।
ਮੀਨ : ਸਿਤਾਰਾ ਸ਼ਾਮ ਤਕ ਆਪ ਨੂੰ ਹਰ ਮੋਰਚੇ ’ਤੇ ਸਫਲ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ ਰਹੇਗੀ, ਫਿਰ ਬਾਅਦ ’ਚ ਸਫਰ ਟੈਨਸ਼ਨ ਪ੍ਰੇਸ਼ਾਨੀ ਵਧਾਉਣ ਵਾਲਾ ਹੋ ਸਕਦਾ ਹੈ।
12 ਫਰਵਰੀ 2025, ਬੁੱਧਵਾਰ
ਮਾਘ ਸੁਦੀ ਤਿੱਥੀ ਪੁੰਨਿਆ (ਸ਼ਾਮ 7.23 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱਧ ਕੁੰਭ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :23 (ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 13, ਸੂਰਜ ਉਦੇ ਸਵੇਰੇ 7.16 ਵਜੇ, ਸੂਰਜ ਅਸਤ ਸ਼ਾਮ 6.08 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਸ਼ਲੇਖਾ (ਸ਼ਾਮ 7.36 ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ :ਸੌਭਾਗਿਯ (ਸਵੇਰੇ 8.07 ਵਜੇ ਤੱਕ) ਅਤੇ ਮਗਰੋਂ ਯੋਗ ਸ਼ੌਭਨ, ਚੰਦਰਮਾ : ਕਰਕ ਰਾਸ਼ੀ ’ਤੇ (ਸ਼ਾਮ 7.36 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 7.36 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਮਾਘ ਪੁੰਨਿਆ, ਮਾਘ ਸਨਾਨ ਸਮਾਪਤ, ਬ੍ਰਿਕਮੀ ਫੱਗਣ ਸੰਕ੍ਰਾਂਤੀ, ਸੂਰਜ ਰਾਤ 9.56 (ਜਲੰਧਰ ਟਾਈਮ) ’ਤੇ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼੍ਰੀ ਸਤਿ ਨਾਰਾਇਣ ਵਰਤ, ਸ਼੍ਰੀ ਗੁਰੂ ਰਵਿਦਾਸ ਜੈਅੰਤੀ, ਸ਼੍ਰੀ ਲਲਿਤਾ ਜੈਅੰਤੀ, ਕੁੰਭ ਮਹਾ ਪੁਰਬ ਸ਼੍ਰੀ ਪ੍ਰਯਾਗਰਾਜ ਦਾ ਸਨਾਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)