ਮੇਖ ਰਾਸ਼ੀ ਵਾਲਿਆਂ ਦਾ ਵਧੇਗਾ ਤੇਜ-ਪ੍ਰਭਾਵ, ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ
Friday, Feb 14, 2025 - 02:39 AM (IST)

ਮੇਖ : ਸੰਤਾਨ ਦੇ ਸੁਪੋਰਟਿੰਗ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਸੱਮਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਤੇਜ ਪ੍ਰਭਾਅ ਵਧੇਗਾ।
ਬ੍ਰਿਖ : ਕਿਸੇ ਜ਼ਮੀਨੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਯਸ਼ ਦੀ ਪ੍ਰਾਪਤੀ, ਵੱਡੇ ਲੋਕ ਮਿਹਰਬਾਨ ਰਹਿਣਗੇ।
ਮਿਥੁਨ : ਕੰਮਕਾਜੀ ਸਾਥੀ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣਨਗੇ, ਆਪ ’ਚ ਹਿੰਮਤ-ਉਤਸ਼ਾਹ-ਸੰਘਰਸ਼ ਸ਼ਕਤੀ ਬਣੀ ਰਹੇਗੀ।
ਕਰਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਵੀ ਲਾਭ ਦੇਵੇਗੀ, ਆਪ ਦੇ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਕੰਨਿਆ : ਖਰਚਿਆਂ ਕਰਕੇ ਅਰਥ ਤੰਗੀ ਮਹਿਸੂਸ ਹੋ ਸਕਦੀ ਹੈ, ਲੈਣ ਦੇਣ ਜਾਂ ਲਿਖਣ-ਪੜ੍ਹਨ ਦੇ ਕੰਮ ਸੁਚੇਤ ਰਹਿ ਕੇ ਨਿਪਟਾਓ।
ਤੁਲਾ : ਨੌਕਰੀ ਪੇਸ਼ਾ ਲੋਕਾਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਇੱਜ਼ਤ ਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਜਨਰਲ ਤੌਰ ’ਤੇ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।
ਧਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮਕਰ : ਸਿਤਾਰਾ ਪੇਟ ਲਈ ਕਮਜ਼ੋਰ, ਪਾਣੀ ਅਤੇ ਬਾਈ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰਨਾ ਸਹੀ ਰਹੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਰਹੇਗਾ।
ਮੀਨ : ਵੈਰ ਵਿਰੋਧ ਕਰਕੇ ਮਨ ਅਸ਼ਾਂਤ-ਪ੍ਰੇਸ਼ਾਨ ਰਹਿ ਸਕਦਾ ਹੈ, ਇਸ ਲਈ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਏਟ ਵੱਲ ਨਾ ਲੈ ਕੇ ਜਾ ਸਕੋਗੇ।
14 ਫਰਵਰੀ 2025, ਸ਼ੁੱਕਰਵਾਰ
ਫੱਗਣ ਵਦੀ ਤਿੱਥੀ ਦੂਜ (ਰਾਤ 9.53 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱਧ ਕੁੰਭ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :25(ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 15, ਸੂਰਜ ਉਦੇ ਸਵੇਰੇ 7.14 ਵਜੇ, ਸੂਰਜ ਅਸਤ ਸ਼ਾਮ 6.10 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਫਾਲਗੁਣੀ (ਰਾਤ 11.10 ਤੱਕ) ਅਤੇ ਮਗਰੋਂ ਨਕੱਸ਼ਤਰ ਉਤਰਾ ਫਾਲਗੁਣੀ, ਯੋਗ :ਅਤਿਗੰਡ (ਸਵੇਰੇ 7.20 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਸਿੰਘ ਰਾਸ਼ੀ ’ਤੇ 14 ਮਈ ਦਿਨ ਰਾਤ ਅਤੇ 15 ਨੂੰ ਸਵੇਰੇ 5.45 ਤੱਕ) ਅਤ ਮਗਰੋਂ ਕੰਨਿਆ ਰਾਸ਼ੀ ’ਤੇ ਦਾਖਲ ਹੋਵੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ ਪੁਰਬ, ਦਿਵਸ ਅਤੇ ਤਿਉਹਾਰ : ਵੈਲੇਂਟਾਈਨ ਡੇ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)