ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਮਿਥੁਨ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ ''ਚ ਲੱਗੇਗਾ ਧਿਆਨ

Wednesday, Feb 19, 2025 - 03:13 AM (IST)

ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਮਿਥੁਨ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ ''ਚ ਲੱਗੇਗਾ ਧਿਆਨ

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ, ਮਨ ਸਫਰ ਲਈ ਰਾਜ਼ੀ ਰਹੇਗਾ।

ਬ੍ਰਿਖ : ਟੈਂਸ, ਕਮਜ਼ੋਰ, ਡਾਵਾਂਡੋਲ, ਅਸਥਿਰ ਮਨ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਟ ਵੱਲ ਵਧਾ ਨਾ ਸਕੋਗੇ।

ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।

ਕਰਕ : ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਮਨ ਅਸ਼ਾਂਤ ਜ਼ਰੂਰ ਰਹੇਗਾ।

ਸਿੰਘ : ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ, ਕੰਮਕਾਜੀ ਤੌਰ ’ਤੇ ਵਿਅਸਤ, ਐਕਟਿਵ ਅਤੇ ਇਫੈਕਟਿਵ ਰੱਖੇਗਾ ਪਰ ਸੁਭਾਅ ’ਚ ਕੁਝ ਗੁੱਸਾ ਜ਼ਰੂਰ ਰਹੇਗਾ।

ਕੰਨਿਆ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਕੰਫਰਟੇਬਲ, ਕਾਰੋਬਾਰੀ ਟੂਰਿੰਗ,ਪ੍ਰੋਗਰਾਮਿੰਗ ਫਰੂਟਫੁਲ ਰਹੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਤੁਲਾ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਕਿਉਂਕਿ ਗਲੇ ’ਚ ਖਰਾਬੀ ਦਾ ਡਰ।

ਬ੍ਰਿਸ਼ਚਕ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਕਿਸੇ ’ਤੇ ਜ਼ਰੂਰਤ ਤੋਂ ਵੱਧ ਭਰੋਸਾ ਵੀ ਨਹੀਂ ਕਰਨਾ ਚਾਹੀਦਾ, ਉਧਾਰੀ ਦੇ ਚੱਕਰ ’ਚ ਵੀ ਨਹੀਂ ਫਸਣਾ ਚਾਹੀਦਾ।

ਧਨ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਟੂਰਿੰਗ ਵੀ ਲਾਭ ਦੇਵੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਮਕਰ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ  ਕਿਸੇ ਸਰਕਾਰੀ ਕੰਮ ’ਚੋਂ ਕੋਈ ਪੇਚੀਦਗੀ ਹਟੇਗੀ, ਵਿਰੋਧੀ ਕਮਜ਼ੋਰ ਅਤੇ ਤੇਜਹੀਣ ਰਹਿਣਗੇ।

ਕੁੰਭ : ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ -ਵਿਜਈ ਰਹੋਗੇ।

ਮੀਨ : ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਸਫਰ ਵੀ ਟਾਲ ਦੇਣਾ ਚਾਹੀਦਾ ਹੈ, ਖਾਣਾ-ਪੀਣਾ ਵੀ ਪਰਹੇਜ਼ ਅਹਿਤਿਆਤ ਨਾਲ ਹੀ ਕਰੋ।

19 ਫਰਵਰੀ 2025, ਬੁੱਧਵਾਰ
ਫੱਗਣ ਵਦੀ ਤਿੱਥੀ ਛੱਠ (ਸਵੇਰੇ 7.33 ਤਕ)ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ         ਕੁੰਭ ’ਚ 
ਚੰਦਰਮਾ     ਤੁਲਾ ’ਚ 
ਮੰਗਲ       ਮਿਥੁਨ ’ਚ
ਬੁੱਧ          ਕੁੰਭ ’ਚ 
ਗੁਰੂ         ਬ੍ਰਿਖ ’ਚ 
ਸ਼ੁੱਕਰ       ਮੀਨ ’ਚ 
ਸ਼ਨੀ        ਕੁੰਭ ’ਚ
ਰਾਹੂ        ਮੀਨ ’ਚ 
ਕੇਤੂ        ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :30 (ਮਾਘ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 20, ਸੂਰਜ ਉਦੇ ਸਵੇਰੇ 7.09 ਵਜੇ, ਸੂਰਜ ਅਸਤ ਸ਼ਾਮ 6.14 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸੁਵਾਤੀ (ਸਵੇਰੇ 10.40 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਵ੍ਰਿਧੀ (ਸਵੇਰੇ 10.48 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਤੁਲਾ ਰਾਸ਼ੀ ’ਤੇ (19 ਫਰਵਰੀ  ਦਿਨ ਰਾਤ ਅਤੇ 20 ਨੂੰ ਸਵੇਰੇ 6.50 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 7.33  ਤੋਂ ਲੈ ਕੇ ਰਾਤ 8.47 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਰ : ਛਤਰਪਤੀ ਸ਼੍ਰੀ ਸ਼ਿਵਾ ਜੀ ਮਹਾਰਾਜ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Harpreet SIngh

Content Editor

Related News