ਮੇਖ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ ''ਚ ਲੱਗੇਗਾ ਜੀਅ, ਤੁਲਾ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਕਮਜ਼ੋਰ
Sunday, Feb 23, 2025 - 02:15 AM (IST)

ਮੇਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਕਰਨਾ ਸਹੀ ਰਹੇਗਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਓ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਕਰਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਜਾਂ ਉਨ੍ਹਾਂ ਦੀ ਨੁਕਸਾਨ ਪਹੁੰਚਾਉਣ ਦੀ ਤਾਕਤ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਸਫਰ ਵੀ ਨਾ ਕਰੋ।
ਸਿੰਘ :ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।
ਕੰਨਿਆ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ।
ਤੁਲਾ : ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਕਿਸੇ ਵੱਡੇ ਆਦਮੀ ਦੀ ਮਦਦ ਲੈਣਾ ਸਹੀ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਡੈਕੋਰੇਸ਼ਨ, ਪ੍ਰਿੰਟਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਕੋਈ ਨਾ ਕੋਈ ਟੈਨਸ਼ਨ, ਪ੍ਰੇਸ਼ਾਨੀ ਪਿੱਛੇ ਲੱਗੀ ਰਹੇਗੀ।
ਮਕਰ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਅਤੇ ਖਰਚਿਆਂ ਵਾਲਾ, ਵੈਸੇ ਵੀ ਆਪ ਨੂੰ ਹਰ ਫਰੰਟ ’ਤੇ ਸੁਚੇਤ ਰਹਿਣ ਦੀ ਲੋੜ ਹੈ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਕਾਰੋਬਾਰੀ ਟੂਰਿੰਗ-ਪਲਾਨਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ।
ਮੀਨ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ,ਵੱਡੇ ਲੋਕ ਆਪ ਦੇ ਪ੍ਰਤੀ ਸਾਫਟ ਅਤੇ ਸੁਪਰੋਟਿਵ ਰੁਖ ਰੱਖਣਗੇ।
23 ਫਰਵਰੀ 2025, ਐਤਵਾਰ
ਫੱਗਣ ਵਦੀ ਤਿੱਥੀ ਦਸਮੀ (ਦੁਪਹਿਰ 1.56 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਧਨ ’ਚ
ਮੰਗਲ ਮਿਥੁਨ ’ਚ
ਬੁੱਧ ਕੁੰਭ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 4 (ਫੱਗਣ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 24, ਸੂਰਜ ਉਦੇ ਸਵੇਰੇ 7.05 ਵਜੇ, ਸੂਰਜ ਅਸਤ ਸ਼ਾਮ 6.17 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮੂਲਾ (ਸ਼ਾਮ 6.43 ਤੱਕ) ਅਤੇ ਮਗਰੋਂ ਨਕੱਸ਼ਤਰ ਪੁਰਵਾ ਖਾੜਾ, ਯੋਗ ਵਜਰ (ਪੁਰਵ ਦੁਪਹਿਰ 11.19 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 6.43 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ,ਭਦਰਾ ਰਹੇਗੀ (ਦੁਪਹਿਰ 1.56 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਹਾਰਿਸ਼ੀ ਦਯਾਨੰਦ ਸਰਸਵਤੀ ਜੈਅੰਤੀ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)