ਮੇਖ ਰਾਸ਼ੀ ਵਾਲਿਆਂ ਦੀ ਨੇਕ ਕੰਮਾਂ ''ਚ ਰਹੇਗੀ ਰੁਚੀ, ਕਰਕ ਰਾਸ਼ੀ ਵਾਲਿਆਂ ਨੂੰ ਡਿੱਗਣ ਦਾ ਰਹੇਗਾ ਡਰ
Monday, Feb 24, 2025 - 01:54 AM (IST)

ਮੇਖ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਵਿਜਈ ਰਖੇਗਾ, ਨੇਕ ਕੰਮਾਂ ’ਚ ਰੁਚੀ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ।
ਬ੍ਰਿਖ : ਖਾਣ-ਪੀਣ ’ਚ ਪ੍ਰਹੇਜ਼ ਰੱਖੋ, ਕਿਉਂਕਿ ਸਿਤਾਰਾ ਪੇਟ ਲਈ ਠੀਕ ਨਹੀਂ ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖਣਾ ਚਾਹੀਦਾ ਹੈ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ ਯਸ਼ ਦੀ ਪ੍ਰਾਪਤੀ ਵੈਸੇ ਆਪ ਦੀ ਕਾਰੋਬਾਰੀ ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ।
ਕਰਕ : ਦੁਸ਼ਮਣਾਂ ਤੇ ਭਰੋਸਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਡਿੱਗਣ ਫਿਸਲਣ ਦਾ ਵੀ ਡਰ, ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ :ਮਨ ਅਤੇ ਸੋਚ ਤੇ ਰਹਿਣ ਵਾਲੀ ਪਾਜ਼ੀਟੀਵਿਟੀ ਕਰਕੇ ਆਪ ਆਪਣੀ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਸਫਲ ਹੋ ਸਕਦੇ ਹੋ।
ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਤੁਲਾ : ਆਪ-ਹਿੰਮਤੀ-ਉਤਸ਼ਾਹੀ-ਕੰਮਕਾਜੀ ਤੌਰ ’ਤੇ ਐਕਟਿਵ-ਇਫੈਕਟਿਵ ਰਹੋਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਆਪ ਨੂੰ ਆਪਣੀ ਕੋਸ਼ਿਸ਼ ਦਾ ਪਾਜ਼ੀਟਿਵ ਨਤੀਜਾ ਮਿਲੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਮਕਰ : ਮਕਰ : ਸਿਤਾਰਾ ਖਰਚਿਆਂ ਵਾਲਾ, ਇਸ ਕਰਕੇ ਕਿਸੇ ਸਮੇਂ ਅਰਥ ਤੰਗੀ ਦੀ ਸਥਿਤੀ ਮਹਿਸੂਸ ਹੋ ਸਕੀ ਹੈ, ਨੁਕਸਾਨ ਦਾ ਵੀ ਡਰ।
ਕੁੰਭ : ਟੀਚਿੰਗ, ਕੋਚਿੰਗ, ਪ੍ਰਕਾਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮੀਨ : ਕਿਸੇ ਅਫਸਰ ਦੇ ਸਾਫਟ ਰੁਖ ਕਰਕੇ ਆਪ ਦੀ ਕੋਈ ਸਰਕਾਰੀ ਬਾਧਾ ਮੁਸ਼ਕਿਲ ਰਸਤੇ ’ਚੋਂ ਹਟ ਸਕਦੀ ਹੈ, ਤੇਜ਼ ਪ੍ਰਭਾਵ ਦਬਦਬਾ ਬਣਿਆ ਰਹੇਗਾ।
24 ਫਰਵਰੀ 2025, ਸੋਮਵਾਰ
ਫੱਗਣ ਵਦੀ ਤਿੱਥੀ ਇਕਾਦਸ਼ੀ (ਦੁਪਹਿਰ 1.45 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਧਨ ’ਚ
ਮੰਗਲ ਮਿਥੁਨ ’ਚ
ਬੁੱਧ ਕੁੰਭ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 5 (ਫੱਗਣ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 25, ਸੂਰਜ ਉਦੇ ਸਵੇਰੇ 7.04 ਵਜੇ, ਸੂਰਜ ਅਸਤ ਸ਼ਾਮ 6.18 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਖਾੜਾ (ਸ਼ਾਮ 6.59 ਤੱਕ) ਅਤੇ ਮਗਰੋਂ ਨਕੱਸ਼ਤਰ ਉਤਰਾਖਾੜਾ, ਯੋਗ ਸਿੱਧੀ (ਸਵੇਰੇ 10.05 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਧਨ ਰਾਸ਼ੀ ਤੇ (24-25 ਮੱਧ ਰਾਤ 12.56 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਿਜਯਾ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)