ਮੇਖ ਰਾਸ਼ੀ ਵਾਲਿਆਂ ਨੂੰ ਕੰਮਾਂ ਦਾ ਮਿਲੇਗਾ ਚੰਗਾ ਨਤੀਜਾ, ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਰਹੇਗਾ ਕਮਜ਼ੋਰ
Wednesday, Feb 26, 2025 - 02:45 AM (IST)

ਮੇਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦਿਖਾਉਣਗੀਆਂ, ਵਿਰੋਧੀ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਬ੍ਰਿਖ : ਆਪ ਆਪਣੀ ਹਿੰਮਤ ਅਤੇ ਸੂਝਬੂਝ ਨਾਲ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਕੁਝ ਅੱਗੇ ਵਧਾ ਸਕੋਗੇ, ਸ਼ੁਭ ਕੰਮਾਂ ’ਚ ਧਿਆਨ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਨੁਕਸਾਨ ਦਾ ਵੀ ਡਰ, ਸਫਰ ਵੀ ਟਾਲ ਦਿਓ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਅਤੇ ਸੋਹਾਰਦ ਬਣਿਆ ਰਹੇਗਾ, ਮਨ ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਅਸ਼ਾਂਤ, ਟੈਂਸ ਅਤੇ ਡਾਵਾਂਡੋਲ ਮਨ ਕਰ ਕੇ ਆਪ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਕਰਨਾ ਜਾਂ ਕੋਈ ਨਵੀਂ ਪਹਿਲ ਕਰਨ ਦੀ ਹਿੰਮਤ ਨਾ ਕਰ ਸਕੋਗੇ।
ਕੰਨਿਆ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ ਅਤੇ ਇਫੈਕਟਿਵ ਰੱਖੇਗਾ, ਸ਼ਤਰੂ ਵੀ ਕਮਜ਼ੋਰ ਤੇਜਹੀਣ ਰਹਿਣਗੇ।
ਤੁਲਾ : ਜਾਇਦਾਦੀ ਕੰਮਾਂ ਲਈ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਮਾਣ-ਸਨਮਾਨ ਦੀ ਪ੍ਰਾਪਤੀ, ਆਪ ਦੀ ਪੈਠ ਬਣੀ ਰਹੇਗੀ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰਾ ਆਪ ਨੂੰ ਕੰਮਕਾਜੀ ਤੌਰ ’ਤੇ ਵਿਅਸਤ, ਐਕਟਿਵ ਅਤੇ ਇਫੈਕਟਿਵ ਰੱਖੇਗਾ, ਕੰਮਕਾਜੀ ਦਸ਼ਾ ਵੀ ਬਿਹਤਰ ਰਹੇਗੀ।
ਧਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਮਕਰ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ ਜਾਂ ਕੋਸ਼ਿਸ਼ ਕਰੋਗੇ ਉਸ ’ਚ ਸਫਲਤਾ ਮਿਲੇਗੀ।
ਕੁੰਭ : ਸਮਾਂ ਉਲਝਣਾਂ, ਝਮੇਲਿਆਂ ਵਾਲਾ ਹੈ, ਇਸ ਲਈ ਜਲਦਬਾਜ਼ੀ ’ਚ ਸੋਚੇ-ਵਿਚਾਰੇ ਬਗੈਰ ਕੋਈ ਕਦਮ ਨਾ ਚੁੱਕੋ।
ਮੀਨ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕਾਰੋਬਾਰੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
26 ਫਰਵਰੀ 2025, ਬੁੱਧਵਾਰ
ਫੱਗਣ ਵਦੀ ਤਿੱਥੀ ਤਰੋਦਸ਼ੀ (ਪੁਰਵ ਦੁਪਹਿਰ 11.09 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮਕਰ ’ਚ
ਮੰਗਲ ਮਿਥੁਨ ’ਚ
ਬੁੱਧ ਕੁੰਭ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 7 (ਫੱਗਣ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 27, ਸੂਰਜ ਉਦੇ ਸਵੇਰੇ 7.02 ਵਜੇ, ਸੂਰਜ ਅਸਤ ਸ਼ਾਮ 6.20 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼੍ਰਵਣ (ਸ਼ਾਮ 5.23 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਪਰਿਧ (26-27 ਮੱਧ ਰਾਤ 2.57 ਤਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਮਕਰ ਰਾਸ਼ੀ ’ਤੇ (26-27 ਮੱਧ ਰਾਤ 4.37 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,ਪੰਚਕ ਸ਼ੁਰੂ ਹੋਵੇਗੀ,(26-27 ਮੱਧ ਰਾਤ 4.37 ਤਕ), ਭਦਰਾ ਭਦਰਾ ਰਹੇਗੀ (ਪੁਰਵ ਦੁਪਹਿਰ 11.09 ਤੋਂ ਲੈ ਕੇ ਰਾਤ 10.03 ਤਕ), ਦਿਸ਼ਾ ਸ਼ੂਲ : ਉੱੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਮਹਾ ਸ਼ਿਵਰਾਤਰੀ ਵਰਤ, ਮੇਲਾ ਮਹਾ ਸ਼ਿਵਰਾਤਰੀ (ਨੀਲ ਕੰਠ ਮਹਾਦੇਵ) ਪੌੜੀ ਗੜਵਾਲ), ਮੇਲਾ ਕਾਠਗੜ੍ਹ (ਨਿਕਟ ਪਠਾਨਕੋਟ), ਮੇਲਾ ਮੰਡੀ (ਹਿਮਾਚਲ) ਸ਼ੁਰੂ, ਕੁੰਭ ਮਹਾਪੁਰਬ ਸ਼੍ਰੀ ਪ੍ਰਯਾਗਰਾਜ ਦਾ ਸਮਾਪਨ ਸਨਾਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)