ਮੇਖ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ ਤੇ ਬ੍ਰਿਖ ਰਾਸ਼ੀ  ਵਾਲਿਆਂ ਨੂੰ ਆਪਣੇ ਕੰਮਾਂ ’ਚ ਸਫਲਤਾ ਮਿਲੇਗੀ

Thursday, Feb 27, 2025 - 02:25 AM (IST)

ਮੇਖ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ ਤੇ ਬ੍ਰਿਖ ਰਾਸ਼ੀ  ਵਾਲਿਆਂ ਨੂੰ ਆਪਣੇ ਕੰਮਾਂ ’ਚ ਸਫਲਤਾ ਮਿਲੇਗੀ

ਮੇਖ  : ਵ੍ਹੀਕਲਜ਼ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ।

ਬ੍ਰਿਖ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ ਅਤੇ ਆਪ ਦਾ ਲਿਹਾਜ਼ ਕਰਨਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਮਿਥੁਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਕਰਕ  : ਸਿਹਤ ਦੀ ਸੰਭਾਲ ਰੱਖੋ, ਖਾਣਾ-ਪੀਣਾ ਸੁਚੇਤ ਰਹਿ ਕੇ ਕਰੋ, ਉਧਾਰੀ ਦੇ ਚੱਕਰ ’ਚ ਫਸਣ ਤੋਂ ਬਚਣ ਦੀ ਜ਼ਰੂਰਤ, ਆਪਣੀ ਕੋਈ ਪੇਮੈਂਟ ਵੀ ਕਿਸੇ ਹੇਠ ਫਸਣ ਨਾ ਦਿਓ।

ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ।

ਕੰਨਿਆ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।

ਤੁਲਾ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਤਾਲਮੇਲ ਰੱਖੇਗੀ ਅਤੇ ਉਸਦੇ ਸਹਿਯੋਗ ਨਾਲ ਆਪ ਨੂੰ ਆਪਣੀ ਕੋਈ ਸਮੱਸਿਆ ਸੁਲਝਾਉਣ ’ਚ ਮਦਦ ਮਿਲੇਗੀ।

ਬ੍ਰਿਸ਼ਚਕ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਤੇਜ ਪ੍ਰਭਾਵ  ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਧਨ : ਜੇ ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ, ਉਹ ਆਪ ਦੀ ਗੱਲ ਧੀਰਜ ਨਾਲ ਸੁਣੇਗਾ।

ਮਕਰ :  ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਣ ਅਤੇ ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲੀ।

ਕੁੰਭ :  ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਵੈਸੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਮੀਨ : ਸਿਤਾਰਾ ਕਿਉਂਕਿ ਉਲਝਣਾਂ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਕੋਈ ਬਣਿਆ ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ।

27 ਫਰਵਰੀ 2025, ਵੀਰਵਾਰ
ਫੱਗਣ ਵਦੀ ਤਿੱਥੀ ਚੌਦਸ (ਸਵੇਰੇ 8.55 ਤੱਕ) ਅਤੇ ਮਗਰੋਂ ਤਿੱਥੀ ਮੱਸਿਆ। (ਜਿਹੜੀ ਕਸ਼ੈਅ ਹੋ ਗਈ ਹੈ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ         ਕੁੰਭ ’ਚ 
ਚੰਦਰਮਾ     ਕੁੰਭ ’ਚ 
ਮੰਗਲ       ਮਿਥੁਨ ’ਚ
ਬੁੱਧ          ਕੁੰਭ ’ਚ 
ਗੁਰੂ         ਬ੍ਰਿਖ ’ਚ 
ਸ਼ੁੱਕਰ       ਮੀਨ ’ਚ 
ਸ਼ਨੀ        ਕੁੰਭ ’ਚ
ਰਾਹੂ        ਮੀਨ ’ਚ
ਕੇਤੂ        ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 8 (ਫੱਗਣ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 28, ਸੂਰਜ ਉਦੇ ਸਵੇਰੇ 7.01 ਵਜੇ, ਸੂਰਜ ਅਸਤ ਸ਼ਾਮ 6.20 ਵਜੇ (ਜਲੰਧਰ ਟਾਈਮ), ਨਕਸ਼ੱਤਰ: ਧਨਿਸ਼ਠਾ (ਦੁਪਹਿਰ 3.44 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਸ਼ਿਵ (ਰਾਤ 11.41 ਤਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ, (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਫੱਗਣ ਮੱਸਿਆ (ਸਵੇਰੇ 8.55 ਤੋਂ ਬਾਅਦ)ਸਨਾਨਦਾਨ ਆਦਿ ਕੰਮਾਂ ਲਈ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Harpreet SIngh

Content Editor

Related News