ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਕਰਕ ਰਾਸ਼ੀ ਵਾਲੇ ਪੇਟ ਦਾ ਰੱਖਣ ਧਿਆਨ

Friday, Feb 28, 2025 - 03:35 AM (IST)

ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਕਰਕ ਰਾਸ਼ੀ ਵਾਲੇ ਪੇਟ ਦਾ ਰੱਖਣ ਧਿਆਨ

ਮੇਖ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਆਪ ਦੀ ਕੋਈ ਰੁਕਾਵਟ ਮੁਸ਼ਕਿਲ ਹਟੇਗੀ, ਕਾਰੋਬਾਰੀ ਟੂਰਿੰਗ-ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਮਾਣ ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਪ੍ਰੋਗਰਾਮ ਬਣਾਓਗੇ, ਉਸ ’ਚ ਮਨਮਰਜ਼ੀ ਦੀ ਸਫ਼ਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ।

ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਿਲ ਹਟੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

ਕਰਕ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਖਾਣ-ਪਾਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਅਤੇ ਇਰਾਦੀਆਂ ’ਚ ਸਫ਼ਲਤਾ ਮਿਲੇਗੀ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ।

ਕੰਨਿਆ : ਡਾਵਾਂਡੋਲ ਅਤੇ ਅਸਥਿਰ ਮਨ ਕਰ ਕੇ ਨਾ ਤਾਂ ਆਪ ਕੋਈ ਫ਼ੈਸਲਾ ਲੈ ਸਕੋਗੇ ਅਤੇ ਨਾ ਹੀ ਕਿਸੇ ਪ੍ਰੋਗਰਾਮ ਨੂੰ ਫਾਈਨਲ ਕਰ ਸਕੋਗੇ।

ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਸ਼ੁਭ ਕੰਮਾਂ ’ਚ ਧਿਆਨ।

ਬ੍ਰਿਸ਼ਚਕ : ਜ਼ਮੀਨੀ ਅਦਾਲਤੀ ਕੰਮਾਂ ਲਈ ਸਿਤਾਰਾ ਜ਼ੋਰਦਾਰ, ਜਿਹੜਾ ਆਪ ਦੇ ਕਿਸੇ ਪ੍ਰੋਗਰਾਮ ਨੂੰ ਸੰਵਾਰਨ ’ਚ ਹੈਲਪਫੁੱਲ ਹੋਵੇਗਾ।

ਧਨ : ਕੰਮਕਾਜੀ ਵਿਅਸਤਤਾ, ਭੱਜਦੌੜ ਰਹੇਗੀ, ਵੈਸੇ ਵੀ ਆਪ ਹਿੰਮਤੀ-ਉਤਸ਼ਾਹੀ, ਐਕਟਿਵ ਅਤੇ ਇਫੈਕਟਿਵ ਬਣੇ ਰਹੋਗੇ।

ਮਕਰ : ਲੋਹਾ, ਲੋਹਾ ਮਸ਼ੀਨਰੀ, ਹਾਰਡ-ਵੇਅਰ ਅਤੇ ਲੋਹੇ ਦੇ ਬਣੇ ਸਾਮਾਨ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਕਿਉਂਕਿ ਗਲੇ ’ਚ ਖਰਾਬੀ ਦਾ ਡਰ।

ਮੀਨ : ਸਿਤਾਰਾ ਖਰਚਿਆਂ ਨੂੰ ਵਧਾਉਣ, ਝਮੇਲਿਆਂ ਨੂੰ ਜਗਾਈ ਰੱਖਣ ਵਾਲਾ, ਨੁਕਸਾਨ ਦਾ ਵੀ ਡਰ, ਲਿਖਣ-ਪੜ੍ਹਨ ਦਾ ਕੰਮ ਵੀ ਅੱਖਾਂ ਖੋਲ੍ਹ ਕੇ ਕਰੋ।

28 ਫਰਵਰੀ 2025, ਸ਼ੁੱਕਰਵਾਰ
ਫੱਗਣ ਸੁਦੀ ਤਿੱਥੀ ਏਕਮ (28 ਫਰਵਰੀ - 1 ਮਾਰਚ ਮੱਧ ਰਾਤ 3.17 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਕੁੰਭ ’ਚ 
ਚੰਦਰਮਾ    ਕੁੰਭ ’ਚ 
ਮੰਗਲ      ਮਿਥੁਨ ’ਚ
ਬੁੱਧ         ਮੀਨ ’ਚ 
ਗੁਰੂ         ਬ੍ਰਿਖ ’ਚ 
ਸ਼ੁੱਕਰ       ਮੀਨ ’ਚ 
ਸ਼ਨੀ        ਕੁੰਭ ’ਚ
ਰਾਹੂ        ਮੀਨ ’ਚ
ਕੇਤੂ        ਕੰਨਿਆ ’ਚ

ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 9 (ਫੱਗਣ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 29, ਸੂਰਜ ਉਦੇ ਸਵੇਰੇ 7.00 ਵਜੇ, ਸੂਰਜ ਅਸਤ ਸ਼ਾਮ 6.21 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼ਤਭਿਖਾ (ਦੁਪਹਿਰ 1.40 ਤੱਕ) ਅਤੇ ਮਗਰੋਂ ਨਕੱਸ਼ਤਰ ਪੁਰਵਾ ਭਾਦਰਪਦ,  ਯੋਗ : ਸਿੱਧ (ਰਾਤ 8.08 ਤੱਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਕੁੰਭ ਰਾਸ਼ੀ ’ਤੇ (28 ਫਰਵਰੀ ਦਿਨ ਰਾਤ ਅਤੇ 1 ਮਾਰਚ ਸਵੇਰੇ 5.58 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੁਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਫੱਗਣ ਸੁਦੀ ਪੱਖ ਸ਼ੁਰੂ, ਰਾਸ਼ਟਰੀ ਵਿਗਿਆਨ ਦਿਵਸ, ਡਾਕਟਰ ਰਾਜਿੰਦਰ ਪ੍ਰਸਾਦ ਪੁੰਨ ਤਿੱਥੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Harpreet SIngh

Content Editor

Related News