ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਝਮੇਲਿਆਂ ਵਾਲਾ, ਸਿੰਘ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਅਸ਼ਾਂਤ
Saturday, Mar 01, 2025 - 02:53 AM (IST)

ਮੇਖ : ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ ਵਾਲਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਡਰ।
ਬ੍ਰਿਖ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਸਟੇਸ਼ਨਰੀ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਸਰਕਾਰੀ ਕੰਮਾਂ ’ਚ ਸਫ਼ਲਤਾ ਤਾਂ ਮਿਲ ਸਕਦੀ ਹੈ ਪਰ ਭਰਪੂਰ ਜ਼ੋਰ ਲਗਾਉਣ ਜ਼ਰੂਰੀ ਹੋਵੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕਰਕ : ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਇਰਾਦਿਆਂ ’ਚ ਸਫ਼ਲਤਾ ਤਾਂ ਮਿਲੇਗੀ ਤਾਂ ਵੀ ਰੁਕਾਵਟਾਂ ਮੁਸ਼ਕਿਲਾਂ ਦੇ ਉਭਰਨ ਦਾ ਡਰ ਬਣਿਆ ਰਹੇਗਾ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਵ੍ਹੀਕਲਸ ਵੀ ਸੁਚੇਤ ਰਹਿ ਕੇ ਡਰਾਈਵ ਕਰੋ, ਕਿਉਂਕਿ ਕਿਧਰੇ ਸੱਟ ਲੱਗਣ ਦਾ ਡਰ ਹੈ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਕੰਨਿਆ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜ਼ੋਰ ਲਗਾਉਣ ’ਤੇ ਸਫ਼ਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਵੀ ਪ੍ਰੇਸ਼ਾਨੀ ਰਹੇਗੀ।
ਤੁਲਾ : ਦੁਸ਼ਮਣ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪੂਰੀ ਤਰ੍ਹਾਂ ਸਰਗਰਮ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ : ਸੰਤਾਨ ਦਾ ਰੁਖ ਮਿਲਿਆ ਜੁਲਿਆ ਦਿਸੇਗਾ, ਕਿਉਂਕਿ ਕਿਸੇ ਹੋਰ ਮਾਮਲੇ ’ਤੇ ਉਹ ਆਪ ਦਾ ਸਾਥ ਦੇਵੇਗੀ ਪਰ ਕਿਸੇ ਮਾਮਲੇ ’ਤੇ ਉਹ ਸਾਥ ਨਾ ਦੇਵਗੀ।
ਧਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਯਤਨ ਨਾ ਕਰਨਾ ਸਹੀ ਰਹੇਗਾ, ਕਿਉਂਕਿ ਸਿਤਾਰਾ ਜ਼ਿਆਦਾ ਫੇਵਰੇਬਲ ਨਹੀਂ ਹੈ।
ਮਕਰ : ਮਿੱਤਰ ਅਤੇ ਸੱਜਣ ਸਾਥੀ ਆਪ ਨਾਲ ਕੋ-ਆਪਰੇਟਿਵ ਰਹਿਣਗੇ ਪਰ ਘਟੀਆ ਸਾਥੀ ਆਪ ਲਈ ਮੁਸ਼ਕਿਲਾਂ ਪੈਦਾ ਕਰਨ ਦਾ ਕਾਰਨ ਬਣ ਸਕਦੇ ਹਨ।
ਕੁੰਭ : ਬੇਸ਼ੱਕ ਕਾਰੋਬਾਰੀ ਕੰਮਾਂ ਲਈ ਸਿਤਾਰਾ ਤਾਂ ਚੰਗਾ ਹੈ, ਫਿਰ ਵੀ ਕੋਈ ਕੰਮਕਾਜੀ ਕੰਮ ਜਾਂ ਕੋਸ਼ਿਸ਼ ਬੇ-ਧਿਆਨੀ ਨਾਲ ਨਾ ਕਰੋ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
1 ਮਾਰਚ 2025, ਸ਼ਨੀਵਾਰ
ਫੱਗਣ ਸੁਦੀ ਤਿੱਥੀ ਦੂਜ (1-2 ਮਾਰਚ ਮੱਧ ਰਾਤ 12.10 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 10 (ਫੱਗਣ), ਹਿਜਰੀ ਸਾਲ 1446, ਮਹੀਨਾ : ਸ਼ਾਬਾਨ, ਤਰੀਕ : 30, ਸੂਰਜ ਉਦੇ ਸਵੇਰੇ 6.59 ਵਜੇ, ਸੂਰਜ ਅਸਤ ਸ਼ਾਮ 6.22 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਭਾਦਰਪਦ (ਪੁਰਵ ਦੁਪਹਿਰ 11.23 ਤੱਕ) ਅਤੇ ਮਗਰੋਂ ਨਕੱਸ਼ਤਰ ਉੱਤਰਾ ਭਾਦਰਪਦ, ਯੋਗ : ਸਾਧਿਆ (ਸ਼ਾਮ 4.25 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ, ਸ਼੍ਰੀ ਰਾਮ ਕ੍ਰਿਸ਼ਨ ਪਰਮ ਹੰਸ ਜੈਅੰਤੀ, ਮੇਲਾ ਫੂਲੇਰਾ ਦੂਜ (ਮਥੁਰਾ, ਵ੍ਰਿੰਦਾਵਨ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)