ਮੇਖ ਰਾਸ਼ੀ ਵਾਲਿਆਂ ਦਾ ਕਾਰੋਬਾਰੀ ਸਿਤਾਰਾ ਚੰਗਾ, ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਰਹੇਗਾ ਉਲਝਣਾਂ ਭਰਿਆ

Tuesday, Mar 04, 2025 - 02:22 AM (IST)

ਮੇਖ ਰਾਸ਼ੀ ਵਾਲਿਆਂ ਦਾ ਕਾਰੋਬਾਰੀ ਸਿਤਾਰਾ ਚੰਗਾ, ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਰਹੇਗਾ ਉਲਝਣਾਂ ਭਰਿਆ

ਮੇਖ : ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।

ਬ੍ਰਿਖ : ਸਿਤਾਰਾ ਉਲਝਣਾਂ, ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਿਕਸੇ ਨਾ ਕਿਸੇ ਪੰਗੇ ਨਾਲ ਨਿਪਟਣ ਲਈ ਆਪ ਨੂੰ ਤਿਆਰ ਰਹਿਣਾ  ਹੋਵੇਗਾ।

ਮਿਥੁਨ : ਵਪਾਰ ਅਤੇ ਕਾਰੋਬਾਰ ਦੇ ਕੰਮਾਂ ਲਈ ਸਮਾਂ ਚੰਗਾ, ਕਾਰੋਬਾਰੀ ਟੂਰਿੰਗ, ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ, ਯਤਨ ਕਰਨ ’ਤੇ ਕੋਈ ਕਾਰੋਬਾਰੀ ਬਾਧਾ ਮੁਸ਼ਕਿਲ ਵੀ ਹਟੇਗੀ।

ਕਰਕ : ਕਿਸੇ ਅਫਸਰ ਦੇ ਸਾਫਟ-ਸੁਪਰੋਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।

ਸਿੰਘ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕੰਨਿਆ : ਪੇਟ ਦੇ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ, ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ।

ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਘਰੇਲੂ ਮੋਰਚੇ ’ਤੇ ਵੀ ਸਦਭਾਅ ਸੋਹਾਰਦ ਬਣਿਆ ਰਹੇਗਾ।

ਬ੍ਰਿਸ਼ਚਕ : ਨਾ ਚਾਹੁੰਦੇ ਹੋਏ ਵੀ ਆਪ ਨੂੰ ਵੈਰ ਵਿਰੋਧ ਅਤੇ ਟਕਰਾਅ ਦਾ ਡਰ ਰਹੇਗਾ, ਇਸ ਲਈ ਹਰ ਪੱਖੋਂ ਟਕਰਾਅ ਤੋਂ ਬਚਣਾ ਸਹੀ ਸਹੇਗਾ।

ਧਨ : ਸੰਤਾਨ ਸਾਥ ਦੇਵੇਗੀ ਅਤੇ ਉਸ ਦੇ ਰੁਖ ’ਤੇ ਭਰੋਸਾ ਕਰਨਾ ਸਹੀ ਰਹੇਗਾ, ਵੈਸੇ ਵੀ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।

ਮਕਰ : ਕਿਸੇ ਜ਼ਮੀਨੀ ਕੰਮ ਨੂੰ ਅਟੈਂਡ ਕਰਨ ’ਤੇ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਮਾਣ ਸਨਮਾਨ ਦੀ ਪ੍ਰਾਪਤੀ।

ਕੁੰਭ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਉਤਸ਼ਾਹੀ ਹਿੰਮਤੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ।

ਮੀਨ : ਮਿੱਟੀ-ਰੇਤਾ, ਬੱਜਰੀ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

3 ਮਾਰਚ 2025, ਸੋਮਵਾਰ
ਫੱਗਣ ਸੁਦੀ ਤਿੱਥੀ ਚੌਥ (ਸ਼ਾਮ 6.03 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਕੁੰਭ ’ਚ 
ਚੰਦਰਮਾ    ਮੇਖ  ’ਚ 
ਮੰਗਲ      ਮਿਥੁਨ ’ਚ
ਬੁੱਧ         ਮੀਨ ’ਚ 
ਗੁਰੂ        ਬ੍ਰਿਖ ’ਚ 
ਸ਼ੁੱਕਰ      ਮੀਨ ’ਚ 
ਸ਼ਨੀ       ਕੁੰਭ ’ਚ
ਰਾਹੂ       ਮੀਨ ’ਚ  
ਕੇਤੂ        ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 12 (ਫੱਗਣ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 2, ਸੂਰਜ ਉਦੇ ਸਵੇਰੇ 6.56 ਵਜੇ, ਸੂਰਜ ਅਸਤ ਸ਼ਾਮ 6.23 ਵਜੇ (ਜਲੰਧਰ ਟਾਈਮ), ਨਕਸ਼ੱਤਰ :  ਅਸ਼ਵਨੀ (3-4 ਮੱਧ ਰਾਤ 4.30 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ,  ਯੋਗ :  ਸ਼ੁਕਲ (ਸਵੇਰੇ 8.57 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), 3-4 ਮੱਧ ਰਾਤ 4.30 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 7.33 ਤੋਂ ਲੈੈ ਕੇ ਸ਼ਾਮ 6.03 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।
– (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Harpreet SIngh

Content Editor

Related News