ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਤੰਗ, ਜਾਣੋ ਆਪਣੀ ਰਾਸ਼ੀ ਦਾ ਹਾਲ

Wednesday, Sep 23, 2026 - 04:19 AM (IST)

ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਤੰਗ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਕਿਸੇ ਅਫਸਰ ਦਾ ਸਾਫਟ-ਹਮਦਰਦਾਨਾ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁਲ ਅਤੇ ਇੰਸਟਰੂਮੈਂਟਲ ਹੋ ਸਕਦਾ ਹੈ,  ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਖ : ਯਤਨ ਕਰਨ ’ਤੇ ਆਪ ਨੂੰ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ, ਧਾਰਮਿਕ-ਸਮਾਜਿਕ ਕੰਮਾਂ ’ਚ ਰੁਚੀ ਰਹੇਗੀ।
ਮਿਥੁਨ : ਪੇਟ ਅਤੇ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਦੂਜੇ ਆਪ ਨੂੰ ਆਪਣੇ ਝਾਂਸੇ ’ਚ ਫਸਾਉਣ ਦਾ ਯਤਨ ਕਰਨਗੇ, ਉਨ੍ਹਾਂ ਤੋਂ ਸੁਚੇਤ ਰਹੋ।
ਕਰਕ : ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਵਿਰੋਧੀਆਂ ਤੋਂ ਫਾਸਲਾ ਰੱਖਣਾ ਜ਼ਰੂਰੀ, ਮਨ ਵੀ ਅਸ਼ਾਂਤ ਅਤੇ ਡਿਸਟਰਬ ਜਿਹਾ ਰਹੇਗਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਧਾਰੀ ’ਚ ਫਸੋ।
ਕੰਨਿਆ : ਜਨਰਲ ਤੌਰ ’ਤੇ ਸਿਤਾਰਾ ਜ਼ੋਰਦਾਰ, ਭੱਜਦੌੜ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗੀ, ਅਰਥ ਮੋਰਚੇ ’ਤੇ ਵੀ ਕਦਮ ਬੜ੍ਹਤ ਵੱਲ।
ਤੁਲਾ : ਜ਼ਮੀਨੀ ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਫੈਮਿਲੀ ਫਰੰਟ ’ਤੇ ਪ੍ਰੇਸ਼ਾਨੀ ਰਹਿ ਸਕਦੀ ਹੈ।
ਬ੍ਰਿਸ਼ਚਕ :  ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਵੀ ਲਾਭ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਵਪਾਰਕ ਅਤੇ ਕੰਮਕਾਜੀ ਦਸ਼ਾ ਬਿਹਤਰ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ ।
ਕੁੰਭ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਸਫਰ ਵੀ ਟਾਲ ਦਿਓ।
ਮੀਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ ਅਤੇ ਲੋਹੇ ਦੇ ਬਣੇ ਸਾਮਾਨ ਦਾ ਕਾਰੋਬਾਰ ਕਰਨ ਵਾਲਿਆਂ ਲਈ ਸਮਾਂ ਬਿਹਤਰ, ਵੈਸੇ ਵੀ ਹਰ ਪੱਖੋਂ ਬਿਹਤਰੀ ਅਤੇ ਸਫਲਤਾ ਮਿਲੇਗੀ।

ਅੱਜ ਦਾ ਰਾਸ਼ੀਫਲ

23 ਸਤੰਬਰ 2026, ਬੁੱਧਵਾਰ
ਭਾਦੋਂ ਸੁਦੀ ਤਿੱਥੀ ਦੁਆਦਸ਼ੀ (ਰਾਤ 10.51 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਕੰਨਿਆ 'ਚ
ਬੁੱਧ        ਕੰਨਿਆ 'ਚ
ਸ਼ਨੀ        ਮੀਨ 'ਚ
ਚੰਦਰਮਾ    ਮਕਰ 'ਚ
ਗੁਰੂ        ਕਰਕ 'ਚ
ਰਾਹੂ        ਕੁੰਭ 'ਚ
ਮੰਗਲ    ਕਰਕ 'ਚ
ਸ਼ੁੱਕਰ    ਤੁਲਾ 'ਚ
ਕੇਤੂ        ਸਿੰਘ 'ਚ

ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 1 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ :11, ਸੂਰਜ ਉਦੇ ਸਵੇਰੇ 6.20 ਵਜੇ, ਸੂਰਜ ਅਸਤ : ਸ਼ਾਮ 6.19 ਵਜੇ (ਜਲੰਧਰ ਟਾਈਮ), ਨਕਸ਼ੱਤਰ :ਸ਼ਵਣ (ਸਵੇਰੇ 9.09 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸੁਕਰਮਾ (ਸ਼ਾਮ 4.27 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਮਕਰ ਰਾਸ਼ੀ 'ਤੇ (ਰਾਤ 9.57 ਤਕ) ਅਤੇ ਮਗਰੋਂ ਕੁੰਭ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਰਾਤ 9.57 ਤਕ) ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੁਕਾਲ: ਦੁਪਹਿਰ 12 ਤੋਂ ਡੇਢ ਵਜੇ ਤਕ), ਪੁਰਬ ਦਿਵਸ ਅਤੇ ਤਿਉਹਾਰ: ਸ਼੍ਰੀ ਵਾਮਨ ਜੈਅੰਤੀ, ਵਣ ਦੁਆਦਸ਼ੀ, ਰਾਸ਼ਟਰੀ ਸ਼ਕ ਅੱਸੂ ਮਹੀਨਾ ਅਤੇ ਦੱਖਣ ਗੋਲ ਸ਼ੁਰੂ, ਮੇਲਾ ਵਾਮਨ ਦੁਆਦਸ਼ੀ (ਅੰਬਾਲਾ ਅਤੇ ਨਾਹਨ),ਰਾਓ ਤੁਲਾ ਰਾਮ ਪੁੰਨ ਤਿੱਥੀ।

(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News