ਮੀਨ ਰਾਸ਼ੀ ਵਾਲਿਆਂ ਲਈ ਕਿਸੇ ’ਤੇ ਜ਼ਿਆਦਾ ਭਰੋਸਾ ਕਰਨਾ ਵੀ ਸਹੀ ਰਹੇਗਾ, ਦੇਖੋ ਆਪਣੀ ਰਾਸ਼ੀ

Wednesday, Nov 19, 2025 - 04:30 AM (IST)

ਮੀਨ ਰਾਸ਼ੀ ਵਾਲਿਆਂ ਲਈ ਕਿਸੇ ’ਤੇ ਜ਼ਿਆਦਾ ਭਰੋਸਾ ਕਰਨਾ ਵੀ ਸਹੀ ਰਹੇਗਾ, ਦੇਖੋ ਆਪਣੀ ਰਾਸ਼ੀ

ਮੇਖ : ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸਫਲਤਾ ਸਾਥ ਦੇਵੇਗੀ, ਧਾਰਮਿਕ ਕੰਮਾਂ ’ਚ ਰੁਚੀ ਪਰ ਟੈਨਸ਼ਨ ਪ੍ਰੇਸ਼ਾਨੀ ਰਹਿ ਸਕਦੀ ਹੈ।
ਬ੍ਰਿਖ : ਕਿਸੇ ਸਟ੍ਰਾਂਗ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧੇਗਾ, ਵੈਸੇ ਵੀ ਕਿਸੇ ’ਤੇ ਜ਼ਿਆਦਾ ਭਰੋਸਾ ਕਰਨ ਦੀ ਗਲਤੀ ਨਹੀਂ ਕਰਨੀ ਚਾਹੀਦੀ।
ਮਿਥੁਨ : ਆਪ ਆਪਣੀ ਭੱਜਦੌੜ ਨਾਲ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਸਫਲ ਹੋ ਸਕਦੇ ਹੋ, ਮਾਣ- ਸਨਮਾਨ ਦੀ ਪ੍ਰਾਪਤੀ।
ਕਰਕ : ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸਿਹਤ ਦੀ ਸੰਭਾਲ ਰੱਖਣੀ ਜ਼ਰੂਰੀ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ , ਭੱਜਦੌੜ ਕਰਨ ’ਤੇ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ, ਕੰਮਕਾਜੀ ਟੂਰਿੰਗ ਵੀ ਲਾਭਕਾਰੀ ਰਹੇਗੀ।
ਤੁਲਾ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ,ਸਫਰ ’ਚ ਵੀ ਜੀਅ ਲੱਗੇਗਾ।
ਬ੍ਰਿਸ਼ਚਕ : ਸਿਤਾਰਾ ਕਿਉਂਕਿ ਉਲਝਣਾਂ-ਝਮੇਲਿਆਂ ਵਾਲਾ ਹੈ, ਇਸ ਲਈ ਆਪ ਨੂੰ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ।
ਧਨ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਕਰ : ਕਿਸੇ ਅਫਸਰ ਦੇਪਵ ਸਾਫਟ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਕੁੰਭ : ਯਤਨ ਕਰਨ ’ਤੇ ਆਪ ਨੂੰ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਖਾਣਾ-ਪੀਣਾ ਪਰਹੇਜ਼ ਨਾਲ ਕਰੋ ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਕਰਨਾ ਵੀ ਸਹੀ ਰਹੇਗਾ। 

19 ਨਵੰਬਰ 2025, ਬੁੱਧਵਾਰ
ਮੱਘਰ ਵਦੀ ਤਿੱਥੀ ਚੌਦਸ (ਸਵੇਰੇ 9.04 ਤਕ)ਅਤੇ ਮਗਰੋਂ ਤਿੱਥੀ ਮੱਸਿਆ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਬ੍ਰਿਸ਼ਚਕ ’ਚ 
ਚੰਦਰਮਾ    ਤੁਲਾ ’ਚ 
ਮੰਗਲ      ਬ੍ਰਿਸ਼ਚਕ ’ਚ
 ਬੁੱਧ        ਬ੍ਰਿਸ਼ਚਕ ’ਚ 
 ਗੁਰੂ        ਕਰਕ ’ਚ 
 ਸ਼ੁੱਕਰ      ਤੁਲਾ  ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ      ਸਿੰਘ ’ਚ  

ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 28 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 27, ਸੂਰਜ ਉਦੇ ਸਵੇਰੇ 7.03 ਵਜੇ, ਸੂਰਜ ਅਸਤ : ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਸਵੇਰੇ 7.59 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸੌਭਾਗਿਯ, (ਸਵੇਰੇ 9 ਵਜੇ ਤਕ) ਅਤੇ ਮਗਰੋਂ ਯੋਗ ਸ਼ੌਭਨ, ਚੰਦਰਮਾ : ਤੁਲਾ ਰਾਸ਼ੀ ’ਤੇ (19-20 ਮੱਧ ਰਾਤ 4.44 ਤਕ) ਅਤੇ ਮਗਰੋਂ ਬ੍ਰਿਸ਼ਚਕ  ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ  ਵਜੇ ਤੱਕ, ਪੁਰਬ, ਦਿਵਸ ਅਤੇ  ਤਿਓਹਾਰ : ਮੇਲਾ ਪੁਰਮੰਡਲ, ਦੇਵਿਕਾ ਸਨਾਨ (ਜੰਮੂ-ਕਸ਼ਮੀਰ), ਮਹਾਰਾਣੀ ਲਕਸ਼ਮੀ ਬਾਈ ਜੈਅੰਤੀ, ਇੰਦਰਾ ਗਾਂਧੀ ਜਨਮ ਦਿਨ, ਸਿਟੀਜ਼ਨ ਡੇਅ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News