ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Saturday, Jul 05, 2025 - 07:29 AM (IST)

ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਮਾਲੀ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ।
ਬ੍ਰਿਖ : ਡਰੇ-ਡਰੇ ਅਤੇ ਟੈਂਸ ਮਨ ਸਥਿਤੀ ਦੇ ਕਾਰਨ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਸਫ਼ਰ ਵੀ ਨਾ ਕਰਨਾ ਠੀਕ ਰਹੇਗਾ।
ਮਿਥੁਨ : ਸੰਤਾਨ ਸਾਥ ਦੇਵੇਗੀ, ਸਪੋਰਟ ਕਰੇਗੀ ਅਤੇ ਆਪ ਦੀ ਕਿਸੀ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫ਼ੁਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ, ਪਰ ਸਿਹਤ ਲਈ ਸਮਾਂ ਢਿੱਲਾ।
ਸਿੰਘ :  ਮਿੱਤਰ ਅਤੇ ਕੰਮਕਾਜੀ ਸਾਥੀ ਆਪ  ਨਾਲ ਤਾਲਮੇਲ ਰੱਖਣਗੇ ਅਤੇ ਉਨ੍ਹਾਂ ਦੀ ਮਦਦ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਹੈਲਪਫੁੱਲ ਹੋਵੇਗੀ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਲਈ ਲਾਭ ਵਾਲਾ, ਕਾਰੋਬਾਰੀ ਟੂਰਿੰਗ ਪਲਾਨਿੰਗ ਵੀ ਫਰੂਟਫੁੱਲ ਰਹੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਕਾਮਯਾਬੀ ਮਿਲੇਗੀ, ਪਰ ਠੰਡੀ ਵਸਤਾਂ  ਨੂੰ ਪਰਹੇਜ਼ ਨਾਲ ਯੂਜ਼ ਕਰੋ।
ਬ੍ਰਿਸ਼ਚਕ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਟਾਈਟ ਰੱਖਣ ਅਤੇ ਆਪ ਦੀ ਕਿਸੀ ਪੇਮੈਂਟ ਨੂੰ ਫਸਾਉਣ ਵਾਲਾ, ਨੁਕਸਾਨ ਦਾ ਵੀ ਡਰ।
ਧਨ : ਟੀਚਿੰਗ, ਕੋਚਿੰਗ, ਫੋਟੋਗ੍ਰਾਫੀ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਅਫ਼ਸਰ ਮਿਹਰਬਾਨ ਰਹਿਣਗੇ, ਸਾਫ਼ਟ ਰਹਿਣਗੇ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਕੁੰਭ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ’ਚ ਕੋਈ ਸਮੱਸਿਆ ਹੱਲ ਹੋਵੇਗੀ, ਸ਼ੁੱਭ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਸਮਾਂ ਪੇਟ ਲਈ ਕਮਜ਼ੋਰ, ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਚੀਜ਼ਾਂ ਨੂੰ ਖਾਣ-ਪਾਣ ’ਚ ਯੂਜ਼ ਨਾ ਕਰੋ, ਨੁਕਸਾਨ ਦਾ ਡਰ।

5 ਜੁਲਾਈ 2025, ਸ਼ਨੀਵਾਰ
ਹਾੜ੍ਹ ਸੁਦੀ ਤਿੱਥੀ ਦਸਮੀ (ਸ਼ਾਮ 6.59 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮਿਥੁਨ ’ਚ 
ਚੰਦਰਮਾ    ਤੁਲਾ ’ਚ 
ਮੰਗਲ      ਸਿੰਘ ’ਚ
 ਬੁੱਧ         ਕਰਕ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਬ੍ਰਿਖ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2082, ਹਾੜ੍ਹ  ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 14 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 9, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਸ਼ਾਮ 7.52 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸਿੱਧ (ਰਾਤ 8.36 ਤਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)।


author

Sandeep Kumar

Content Editor

Related News