ਧਨ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ ਦਾ ਚੰਗਾ ਲਾਭ ਮਿਲੇਗਾ, ਦੇਖੋ ਆਪਣੀ ਰਾਸ਼ੀ
Monday, Apr 14, 2025 - 06:59 AM (IST)

ਮੇਖ : ਕਾਰੋਬਾਰੀ ਦਸ਼ਾ ਕੰਫਰਟੇਬਲ ਰਹੇਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਜਾਂ ਸੋਚ ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਦੋਨੋ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਨਰਮ ਰਹਿਣਗੇ।
ਬ੍ਰਿਖ : ਡਰੇ-ਡਰੇ ਮਨ ਅਤੇ ਕਮਜ਼ੋਰ, ਮਨੋਬਲ ਕਰਕੇ ਆਪ ਆਪਣੀ ਕਿਸੇ ਵੀ ਕੋਸ਼ਿਸ਼ ਨੂੰ ਉਸ ਦੇ ਟਾਰਗੇਟ ਵੱਲ ਵਧਾਉਣ ’ਚ ਮੁਸ਼ਕਿਲ ਮਹਿਸੂਸ ਕਰੋਗੇ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਕੋਈ ਸਕੀਮ ਵੀ ਸਿਰੇ ਚੜ੍ਹੇਗੀ, ਸ਼ੁੱਭ ਕੰਮਾਂ ’ਚ ਧਿਆਨ।
ਕਰਕ : ਕੋਰਟ ਕਚਹਿਰੀ ਦੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਤੇਜ਼ ਪ੍ਰਭਾਵ, ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਜਨਰਲ ਤੌਰ ’ਤੇ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰਖੇਗਾ, ਮਨ ਸਫਰ ਲਈ ਰਾਜ਼ੀ ਰਹੇਗਾ।
ਕੰਨਿਆ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਤੁਲਾ :ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਪਰ ਖਾਣ-ਪੀਣ ’ਚ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ।
ਬ੍ਰਿਸ਼ਚਕ : ਸਿਤਾਰਾ ਚੂੰਕਿ ਨੁਕਸਾਨ ਵਾਲਾ ਹੈ, ਇਸ ਲਈ ਲੈਣ-ਦੇਣ ਜਾਂ ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਉਣਾ ਸਹੀ ਰਹੇਗਾ।
ਧਨ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਮਕਰ : ਸਮਾਂ ਸਰਕਾਰੀ ਕੰਮਾਂ ਨੂੰ ਸਵਾਰਨ, ਕਿਸੇ ਬਾਧਾ ਮੁਸ਼ਕਿਲ ਨੂੰ ਸੁਲਝਾਉਣ ਅਤੇ ਸ਼ਤਰੂਆਂ ਨੂੰ ਕਮਜ਼ੋਰ ਰੱਖਣ ਵਾਲਾ ਹੈ।
ਕੁੰਭ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਖੇਗਾ, ਪਰ ਸਿਹਤ ਦੇ ਪ੍ਰਤੀ ਸੁਚੇਤ ਰਹੋ।
ਮੀਨ : ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰਨਾ ਸਹੀ ਰਹੇਗਾ, ਜਿਹੜਾ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਨੁਕਸਾਨ ਦਾ ਵੀ ਡਰ।
14 ਅਪ੍ਰੈਲ 2025, ਸੋਮਵਾਰ
ਵਿਸਾਖ ਵਦੀ ਤਿੱਥੀ ਏਕਮ (ਸਵੇਰੇ 6.26 ਤੱਕ) ਅਤੇ ਮਗਰੋਂ ਤਿੱਥੀ ਦੂਜ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਤੁਲਾ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬ੍ਰਿਕਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 24 (ਚੇਤ), ਹਿਜਰੀ ਸਾਲ 1446, ਮਹੀਨਾ : ਸ਼ਵਾਲ, ਤਰੀਕ :15, ਸੂਰਜ ਉਦੇ ਸਵੇਰੇ 6.05 ਵਜੇ, ਸੂਰਜ ਅਸਤ ਸ਼ਾਮ 6.52 ਵਜੇ (ਜਲੰਧਰ ਟਾਈਮ), ਨਕਸ਼ੱਤਰ :(14-15 ਮੱਧ ਰਾਤ 12.14 ਤੱਕ) ਅਤੇ ਮਗਰੋਂ ਨਕੱਸ਼ਤਰ ਵਿਸ਼ਾਖਾ ਯੋਗ : ਯੋਗ ਵਜਰ (ਰਾਤ 10.38ਤੱਕ) ਅਤੇ ਮਗਰੋਂ ਯੋਗ ਸਿੱਧੀ ਚੰਦਰਮਾ ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋ ਨੌਂ ਵਜੇ ਤੱਕ ਪੁਰਬ, ਦਿਵਸ ਅਤੇ ਤਿਓਹਾਰ : ਡਾ.ਅੰਬੇਡਕਰ ਜਯੰਤੀ, ਵਿਸ਼ੂ (ਕੇਰਲ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)