ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕਾਰੋਬਾਰ ''ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

Saturday, May 09, 2026 - 03:19 AM (IST)

ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕਾਰੋਬਾਰ ''ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਕਿਸੇ ਅਫ਼ਸਰ ਦੇ ਸਾਫ਼ਟ-ਸੁਪੋਰਟਿਵ ਅਤੇ ਹਮਦਰਦਾਨਾ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਰਕਾਰੀ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਨੇਕ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਪੇਟ ’ਚ ਗੜਬੜੀ ਰਹਿਣ ਦਾ ਡਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਨਾ ਤਾਂ ਸਫ਼ਰ ਕਰੋ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡਰੇਟ ਰਹਿਣਗੇ।
ਸਿੰਘ : ਡਰੇ-ਡਰੇ ਅਤੇ ਡਾਵਾਂਡੋਲ ਮਨ ਸਥਿਤੀ ਕਰਕੇ ਆਪ ਕਿਸੇ ਵੀ ਕੋਸ਼ਿਸ਼ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ ’ਚ ਮਜ਼ਬੂਤੀ, ਭੱਜਦੌੜ ਕਰਨ ’ਤੇ ਕੋਈ ਸਕੀਮ-ਪ੍ਰੋਗਰਾਮ ਵੀ ਸਿਰੇ ਚੜ੍ਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਕਿਸੇ ਰੁਕੇ ਪਏ ਜ਼ਮੀਨੀ ਕੰਮ ਨੂੰ ਹੱਥ’ਚ ਲੈਣ ਲਈ ਸਮਾਂ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਧਨ : ਵਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਕਰ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਚੰਗਾ ਰੰਗ ਦਿਖਾਉਣਗੀਆਂ, ਫੈਮਿਲੀ ਫ੍ਰੰਟ ’ਤੇ ਤਾਲਮੇਲ।
ਕੁੰਭ : ਲਿਖਣ-ਪੜ੍ਹਨ ਅਤੇ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਕਿਉਂਕਿ ਸਿਤਾਰਾ ਨੁਕਸਾਨ ਦੇਣ ਅਤੇ ਉਲਝਾਏ ਰੱਖਣ ਵਾਲਾ ਹੈ।
ਮੀਨ : ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਸਮੱਸਿਆ ਵੀ ਹੱਲ ਹੋਵੇਗੀ, ਕਾਰੋਬਾਰੀ ਟੂਰਿੰਗ ਲਾਭ ਦੇਵੇਗੀ।

9 ਮਈ 2026, ਸ਼ਨੀਵਾਰ
ਪ੍ਰਥਮ ਸ਼ੁਧ ਜੇਠ ਵਦੀ ਤਿੱਥੀ ਸਪਤਮੀ (ਦੁਪਹਿਰ 2.03 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮੇਖ ’ਚ 
ਚੰਦਰਮਾ     ਮਕਰ ’ਚ 
ਮੰਗਲ       ਮੀਨ ’ਚ
 ਬੁੱਧ         ਮੇਖ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਬ੍ਰਿਖ  ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 19 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 21, ਸੂਰਜ ਉਦੇ ਸਵੇਰੇ 5.40 ਵਜੇ, ਸੂਰਜ ਅਸਤ : ਸ਼ਾਮ 7.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਰਾਤ 11.25 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸ਼ੁਕਲ (9-10 ਮੱਧ ਰਾਤ 2.36 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News