ਮੀਨ ਰਾਸ਼ੀ ਵਾਲਿਆਂ ਦੇ ਪਲਾਨਿੰਗ ਸਬੰਧੀ ਕੰਮਾਂ ''ਚ ਪੈ ਸਕਦੈ ਵਿਘਨ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Monday, Jul 07, 2025 - 07:20 AM (IST)

ਮੇਖ : ਸਿਤਾਰਾ ਸਿਹਤ ਲਈ ਢਿੱਲਾ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਸਫਰ ਵੀ ਨਾ ਕਰੋ ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।
ਬ੍ਰਿਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਈ ਵੀ ਯਤਨ ਹਲਕੇ ਮਨ ਨਾਲ ਨਾ ਕਰੋ, ਪਰ ਫੈਮਿਲੀ ਫਰੰਟ ’ਤੇ ਕੁਝ ਪ੍ਰੇਸ਼ਾਨੀ ਹੋ ਸਕਦੀ ਹੈ।
ਮਿਥੁਨ : ਦੁਸ਼ਮਣ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪੂਰਾ ਜ਼ੋਰ ਲਗਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਦੂਰੀ ਬਣਾ ਕੇ ਰੱਖੋ।
ਕਰਕ : ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ ਪਰ ਜਨਰਲ ਹਾਲਾਤ ਪਹਿਲੇ ਜਿਹੇ ਬਣੇ ਰਹਿਣਗੇ।
ਸਿੰਘ : ਜੇਕਰ ਕੋਰਟ ਕਚਹਿਰੀ ’ਚ ਜਾਣ ਦਾ ਕੋਈ ਪ੍ਰੋਗਰਾਮ ਹੋਵੇ ਤਾਂ ਉਸ ਨੂੰ ਟਾਲ ਦੇਣਾ ਸਹੀ ਰਹੇਗਾ, ਕਿਉਂਕਿ ਉੱਥੇ ਆਪ ਦੀ ਕੋਈ ਖਾਸ ਸੁਣਵਾਈ ਨਹੀਂ ਹੋਵੇਗੀ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਸਾਥੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪੂਰਾ ਜ਼ੋਰ ਲਗਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਬਚੋ।
ਤੁਲਾ : ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਕਿਸੇ ਦੇ ਹੇਠਾਂ ਲੱਗਣ ਦਿਓ, ਨੁਕਸਾਨ ਦਾ ਵੀ ਡਰ।
ਬ੍ਰਿਸ਼ਚਕ : ਮਾਲੀ ਅਤੇ ਕਾਰੋਬਾਰੀ ਦਸ਼ਾ ਚੰਗੀ, ਪਰ ਕਿਸੇ ਨਾ-ਮਾਲੂਮ ਡਰ ਦੇ ਕਾਰਨ ਮਨ ਡਾਵਾਂਡੋਲ ਜਿਹਾ ਰਹੇਗਾ।
ਧਨ : ਨਾ ਤਾਂ ਕਿਸੇ ਦੇ ਕਾਰੋਬਾਰੀ ਝਾਂਸੇ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਖਰਚ ਵੀ ਵਧਣਗੇ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਪ੍ਰੋਗਰਾਮਿੰਗ ’ਚ ਕੋਈ ਰੁਕਾਵਟ-ਮੁਸ਼ਕਲ ਹਟੇਗੀ।
ਕੁੰਭ : ਸਰਕਾਰੀ ਕੰਮਾਂ ਲਈ ਗ੍ਰਹਿ ਢਿੱਲਾ, ਇਸ ਲਈ ਧਿਆਨ ਰੱਖੋ ਕਿ ਤੁਹਾਡਾ ਕੋਈ ਬਣਿਆ ਬਣਾਇਆ ਕੰਮ ਨਾ ਉਖੜ-ਵਿਗੜ ਜਾਏ।
ਮੀਨ : ਧਾਰਮਿਕ ਕੰਮਾਂ ’ਚ ਜੀਅ ਨਾ ਲੱਗੇਗਾ, ਤੁਹਾਡਾ ਕੋਈ ਵੀ ਬਣਿਆ ਬਣਾਇਆ ਕੰਮ ਉਖੜ-ਵਿਗੜ ਸਕਦਾ ਹੈ, ਸਫਰ ਵੀ ਨਾ ਕਰੋ।
7 ਜੁਲਾਈ 2025, ਸੋਮਵਾਰ
ਹਾੜ੍ਹ ਸੁਦੀ ਤਿੱਥੀ ਦੁਆਦਸ਼ੀ (ਰਾਤ 11.19 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 16 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 11, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (7-8 ਮੱਧ ਰਾਤ 1.12 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸ਼ੁਕਲ ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ-ਰਾਤ), ਦਿਸ਼ਾ ਸ਼ੂਲ :ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸੱਤ ਤੋਂ ਨੌਂ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)।