ਮੀਨ ਰਾਸ਼ੀ ਵਾਲਿਆਂ ਦਾ ਮਨ ਧਾਰਮਿਕ ਕੰਮਾਂ 'ਚ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Tuesday, Feb 10, 2026 - 09:20 AM (IST)
ਮੇਖ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਈ ਵੀ ਕੋਸ਼ਿਸ਼ ਅਨਮੰਨੇ ਮਨ ਨਾਲ ਨਾ ਕਰੋ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹਿਣ ਦਾ ਡਰ।
ਮਿਥੁਨ : ਵਿਰੋਧੀ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਕਮਜ਼ੋਰ ਦਿਸਣ ਵਾਲੇ ਸ਼ਤਰੂ ਨਾਲ ਵੀ ਟਕਰਾਅ ਤੋਂ ਬਚਣਾ ਚਾਹੀਦਾ ਹੈ।
ਕਰਕ : ਸੰਤਾਨ ਦਾ ਰੁਖ ਕੁਝ ਸਖਤ ਨਾਰਾਜ਼ਗੀ ਅਤੇ ਮਨਮਰਜ਼ੀ ਕਰਨ ਵਾਲਾ ਹੋਵੇਗਾ, ਇਸ ਲਈ ਸਮਝਦਾਰੀ ਨਾਲ ਉਸ ਨੂੰ ਟੈਕਲ ਕਰਨਾ ਸਹੀ ਰਹੇਗਾ।
ਸਿੰਘ : ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕਿਸੇ ਵੀ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਤੋਂ ਸੰਕੋਚ ਕਰਨਾ ਸਹੀ ਰਹੇਗਾ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਸਾਥੀਆਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਤੁਲਾ : ਕਿਉਂਕਿ ਕਾਰੋਬਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕੰਮਕਾਜੀ ਟੂਰ ਕਰੋ ਅਤੇ ਨਾ ਹੀ ਕਾਰੋਬਾਰੀ ਕੰਮ ਬੇ-ਧਿਆਨੀ ਨਾਲ ਕਰੋ।
ਬ੍ਰਿਸ਼ਚਕ : ਕਾਰੋਬਾਰੀ ਦਸ਼ਾ ਠੀਕ-ਠਾਕ ਰਹੇਗੀ ਪਰ ਮਨ ਡਰਿਆ-ਡਰਿਆ ਰਹੇਗਾ ਅਤੇ ਕਮਜ਼ੋਰ ਮਨੋਬਲ ਕਰਕੇ ਆਪ ਕੋਈ ਵੀ ਫੈਸਲਾ ਨਾ ਕਰ ਸਕੋਗੇ।
ਧਨ : ਸਿਤਾਰਾ ਕਿਉਂਕਿ ਉਲਝਣਾਂ ਵਾਲਾ ਹੈ ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸੋ।
ਮਕਰ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਸਰਕਾਰੀ ਕੰਮ ’ਚ ਕਿਸੇ ਨਾ ਕਿਸੇ ਰੁਕਾਵਟ ਮੁਸ਼ਕਲ ਦੇ ਜਾਗਣ ਦਾ ਡਰ, ਇਸ ਲਈ ਜਿਹੜਾ ਵੀ ਯਤਨ ਕਰੋ, ਭਰਪੂਰ ਜ਼ੋਰ ਲਗਾ ਕੇ ਕਰੋ।
ਮੀਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਘੱਟ ਲੱਗੇਗਾ।
ਅੱਜ ਦਾ ਰਾਸ਼ੀਫਲ
10 ਫਰਵਰੀ 2026, ਮੰਗਲਵਾਰ
ਫੱਗਣ ਵਦੀ ਤਿੱਥੀ ਅਸ਼ਟਮੀ (ਪੂਰਾ ਦਿਨ-ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਤੁਲਾ ’ਚ
ਮੰਗਲ ਮਕਰ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 21 (ਮਾਘ), ਹਿਜਰੀ ਸਾਲ 1447, ਮਹੀਨਾ : ਸ਼ਾਬਾਨ, ਤਰੀਕ : 21, ਸੂਰਜ ਉਦੇ ਸਵੇਰੇ 7.18 ਵਜੇ, ਸੂਰਜ ਅਸਤ : ਸ਼ਾਮ 6.05 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਪੂਰਾ ਦਿਨ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਸ਼ੂਲ (ਰਾਤ 11.41 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਤੁਲਾ ਰਾਸ਼ੀ ’ਤੇ (9-10 ਮੱਧ ਰਾਤ 1.11 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ 7.29 ਵਜੇ ਤੋਂ ਦੁਪਹਿਰ 12.18 ਵਜੇ ਤੱਕ। ਪਰਵ, ਦਿਵਸ ਤੇ ਤਿਉਹਾਰ : ਜਾਨਕੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
