ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Sunday, May 17, 2026 - 04:40 AM (IST)
ਮੇਖ : ਟੀਚਿੰਗ, ਕੋਚਿੰਗ, ਫੋਟੋਗ੍ਰਾਫੀ, ਡੈਕੋਰੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਕਾਜੀ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜੀ ਦਸ਼ਾ ਸੰਤਖਜਨਕ ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ ਤਬੀਅਤ ’ਚ ਜ਼ਿੰਦਾਦਿਲੀ ਰਹੇਗੀ।
ਮਿਥੁਨ : ਖਰਚਿਆਂ ’ਚ ਵਾਧੇ ਕਰਕੇ, ਕਿਸੇ ਸਮੇਂ ਅਰਥ ਤੰਗੀ ਦੀ ਸਥਿਤੀ ਨਾਲ ਨਿਪਟਣਾ ਪੈ ਸਕਦਾ ਹੈ, ਨੁਕਸਾਨ ਦਾ ਖਤਰਾ ਬਣਿਆ ਰਹੇਗਾ।
ਕਰਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ, ਉਂਝ ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ, ਇੱਜ਼ਤ ਮਾਣ ਦੀ ਪ੍ਰਾਪਤੀ।
ਸਿੰਘ : ਰਾਜਕੀ ਕੰਮ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਸ਼ਤਰੂ ਕਮਜ਼ੋਰ ਰਹਿਣਗੇ, ਕਾਰੋਬਾਰੀ ਕੰਮਾਂ ’ਚ ਲਾਭ।
ਕੰਨਿਆ : ਜਨਰਲ ਸਿਤਾਰਾ ਸਟਰਾਂਗ, ਜਿਹੜਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਆਪ ਦੀ ਪਲਾਨਿੰਗ-ਪ੍ਰੋਗਰਾਮਿੰਗਾਂ ਅੱਗੇ ਵਧੇਗੀ।
ਤੁਲਾ : ਸਿਤਾਰਾ ਸਿਹਤ ਨੂੰ ਵਿਗਾੜਨ ਅਤੇ ਪੈਰ ਨੂੰ ਫਿਸਲਾਉਣ ਵਾਲਾ, ਕਿਸੇ ’ਤੇ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ।
ਬ੍ਰਿਸ਼ਚਕ : ਕਾਰੋਬਾਰੀ ਕੰਮਾਂ ਦੀ ਦਸ਼ਾ ਬਿਹਤਰ, ਤਬੀਅਤ ’ਚ ਜ਼ਿੰਦਾਦਿਲੀ ਅਤੇ ਮਨ ਹਰ ਕੰਮ ਨੂੰ ਕਰਨ ਲਈ ਰਾਜ਼ੀ ਦਿਸੇਗਾ।
ਧਨ : ਕਿਸੇ ਸਟਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰਕੇ ਪ੍ਰੇਸ਼ਾਨੀ ਵਧਣ ਦਾ ਡਰ, ਕਿਸੇ ’ਤੇ ਵੀ ਜ਼ਿਆਦਾ ਭਰੋਸਾ ਨਾ ਕਰੋ।
ਮਕਰ : ਸੰਤਾਨ ਸਾਥ ਦੇਵੇਗੀ, ਸੁਪਰੋਟ ਕਰੇਗੀ, ਕੋ-ਆਪਰੇਟ ਕਰੇਗੀ ਅਤੇ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਹੈਲਪਫੁਲ ਹੋਵੇਗੀ।
ਕੁੰਭ : ਜਾਇਦਾਦੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਕੰਸੀਡ੍ਰੇਟ ਰਹਿਣਗੇ।
ਮੀਨ : ਮਿੱਤਰਾਂ, ਵੱਡੇ ਲੋਕਾਂ ਨਾਲ ਮੇਲਜੋਲ ਫਰੂਟਫੁੱਲ ਰਹੇਗਾ, ਕੰਮਕਾਜੀ ਕੰਮਾਂ ’ਚ ਵੀ ਕਦਮ ਬੜ੍ਹਤ ਵੱਲ ਰਹੇਗਾ, ਇੱਜ਼ਤਮਾਣ ਦੀ ਪ੍ਰਾਪਤੀ।
17 ਮਈ 2026, ਐਤਵਾਰ
ਪ੍ਰਥਮ (ਅਧਿਕ) ਜੇਠ ਸੁਦੀ ਤਿੱਥੀ ਏਕਮ (ਰਾਤ 9.41 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮੇਖ ’ਚ
ਬੁੱਧ ਬ੍ਰਿਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 3 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 27 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 29, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ : ਸ਼ਾਮ 7.14 ਵਜੇ (ਜਲੰਧਰ ਟਾਈਮ), ਨਕਸ਼ੱਤਰ :ਕ੍ਰਿਤਿਕਾ (ਬਾਅਦ ਦੁਪਹਿਰ 2.32 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ। ਯੋਗ : ਸ਼ੋਭਨ (ਸਵੇਰੇ 6.16 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਬ੍ਰਿਖ ਰਾਸ਼ੀ ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਜੇਠ ਅਧਿਕ (ਪਰਸ਼ੋਤਮ) ਮਹੀਨਾ, ਪ੍ਰਥਮ (ਅਧਿਕ) ਜੇਠ ਸੁਦੀ ਪੱਖ ਅਤੇ ਸ਼੍ਰੀ ਗੰਗਾ ਸਨਾਨ ਸ਼ੁਰੂ, ਵਿਸ਼ਵ ਦੂਰ ਸੰਚਾਰ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
