ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਅਤੇ ਕਾਰੋਬਾਰ ਦੇ ਕੰਮਾਂ ’ਚ ਲਾਭ ਮਿਲੇਗਾ, ਦੇਖੋ ਆਪਣੀ ਰਾਸ਼ੀ
Monday, Mar 31, 2025 - 06:07 AM (IST)

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਸਫਲਤਾ ਵੀ ਸਾਥ ਦੇਵੇਗੀ, ਪਰ ਸ਼ੁਰੂ ਹੋ ਗਈ ਸਾੜ੍ਹਸਤੀ ਕਰਕੇ ਆਪ ਨੂੰ ਆਪਣੇ-ਆਪ ਨੂੰ ਝਮੇਲਿਆ ਤੋਂ ਬਚਾ ਕੇ ਰੱਖਣਾ ਹੋਵੇਗਾ।
ਬ੍ਰਿਖ : ਜਨਰਲ ਸਿਤਾਰਾ ਕਮਜ਼ੋਰ, ਕਿਸੇ ਨਾ ਕਿਸੇ ਝਮੇਲੇ-ਪੇਚੀਦਗੀ ਦੇ ਜਾਗਣ ਦਾ ਡਰ ਰਹੇਗਾ, ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ : ਮਿੱਟੀ-ਰੇਤਾ, ਬੱਜਰੀ, ਟਿੰਬਰ, ਪਲਾਈ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਕਰਕ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਵੀ ਮਿਹਰਬਾਨ ਅਤੇ ਸਾਫਟ ਰਹਿਣਗੇ, ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਸਿੰਘ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜਨ, ਕਥਾ-ਵਾਰਤਾ, ਭਜਨ-ਕੀਰਤਨ ਸੁਨਣ ’ਚ ਜੀ ਲੱਗੇਗਾ, ਪਰ ਢਈਆ ਸਿਹਤ ਨੂੰ ਅਪਸੈੱਟ ਰੱਖਣ ਵਾਲੀ ਹੈ, ਸੁਚੇਤ ਰਹੋ।
ਕੰਨਿਆ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਪਰ ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ।
ਤੁਲਾ :ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਦੁਸ਼ਮਣਾਂ ’ਤੇ ਹਾਵੀ-ਪ੍ਰਭਾਵੀ ਰਖੇਗਾ, ਅਰਥ ਅਤੇ ਕਾਰੋਬਾਰੀ ਦਸ਼ਾ ਵੀ ਸੁਖਦ, ਇੱਜ਼ਤ-ਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਸੰਤਾਨ ਦਾ ਸਹਿਯੋਗ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੰਵਾਰਨ ’ਚ ਹੈਲਪਫੁਲ ਰਹੇਗਾ।
ਮਕਰ : ਅਦਾਲਤ ’ਚ ਜਾਣ ਜਾਂ ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਕੰਮਕਾਜੀ ਭੱਜ-ਦੌੜ ਬਣੀ ਰਹੇਗੀ।
ਕੁੰਭ : ਮਿੱਤਰ, ਕੰਮਕਾਜੀ ਸਾਥੀ-ਸਾਥ ਦੇਣਗੇ, ਅਤੇ ਆਪ ਦੀ ਗੱਲ ਧਿਆਨ ਨਾਲ ਸੁਨਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਵਪਾਰ ਅਤੇ ਕਾਰੋਬਾਰ ਦੇ ਕੰਮਾਂ ’ਚ ਲਾਭ, ਯਤਨ ਕਰਨ ’ਤੇ ਕਿਸੇ ਵੀ ਕੰਮਕਾਜੀ ਕੰਮ ’ਚੋਂ ਕੋਈ ਬਾਧਾ, ਮੁਸ਼ਕਿਲ ਹਟੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ।
31 ਮਾਰਚ 2025, ਸੋਮਵਾਰ
ਚੇਤ ਸੁਦੀ ਤਿੱਥੀ ਦੂਜ (ਸਵੇਰੇ 9.12 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਚੇਤ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 10 (ਚੇਤ), ਹਿਜਰੀ ਸਾਲ 1446, ਮਹੀਨਾ : ਸ਼ਵਾਲ, ਤਰੀਕ : 1, ਸੂਰਜ ਉਦੇ ਸਵੇਰੇ 6.22 ਵਜੇ, ਸੂਰਜ ਅਸਤ ਸ਼ਾਮ 6.42 ਵਜੇ (ਜਲੰਧਰ ਟਾਈਮ), ਨਕਸ਼ੱਤਰ: ਨਕਸ਼ੱਤਰ ਅਸ਼ਵਨੀ, (ਦੁਪਹਿਰ 1.46 ਤੱਕ) ਅਤੇ ਮਗਰੋਂ ਯੋਗ ਨਕੱਸ਼ਤਰ ਭਰਵੀ ਯੋਗ : ਵੈਧ੍ਰਿਤੀ (ਦੁਪਹਿਰ 1.46 ਤੱਕ) ਅਤੇ ਮਗਰੋਂ ਵਿਧਕੁੰਭ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ) ਦੁਪਹਿਰ 1.45 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਜ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਮਤਸਿਯ ਜਯੰਤੀ, ਗਣਗੌਰੀ ਤੀਜ, ਮੇਲਾ ਗਵਗੌਰ (ਜੈਪੁਰ) ਸ਼੍ਰੀ ਝੂਲੇ ਲਾਲ ਜਯੰਤੀ, ਸ਼ਵਾਲ (ਮੁਸਲਿਮ) ਮਹੀਨਾ ਸ਼ੁਰੂ ਈਦੁਲ ਫਿਤਰ (ਮੁਸਲਿਮ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)