ਮੀਨ ਰਾਸ਼ੀ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦਾ ਚੰਗਾ ਨਤੀਜਾ ਮਿਲੇਗਾ, ਦੇਖੋ ਆਪਣੀ ਰਾਸ਼ੀ

Sunday, Jun 15, 2025 - 07:23 AM (IST)

ਮੀਨ ਰਾਸ਼ੀ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦਾ ਚੰਗਾ ਨਤੀਜਾ ਮਿਲੇਗਾ, ਦੇਖੋ ਆਪਣੀ ਰਾਸ਼ੀ

ਮੇਖ : ਜਿਹੜੇ ਕੰਮ ਲਈ ਕੋਸ਼ਿਸ਼ ਕਰੋਗੇ, ਜਾਂ ਸੋਚ ਵਿਚਾਰ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਪਰ ਸੰਤਾਨ ਪੱਖੋਂ, ਕਿਸੇ ਸਮੇਂ ਪ੍ਰੇਸ਼ਾਨੀ ਵਧ ਸਕਦੀ ਹੈ।
ਬ੍ਰਿਖ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਦੇ ਕਦਮ ਬੜਤ ਵੱਲ ਰਖੇਗਾ, ਆਪ ਆਪਣੇ ਟਾਰਗੇਟ ਨੂੰ ਪ੍ਰਾਪਤ ਕਰਨ ਲਈ ਯਤਨਸ਼ੀਲ ਰਹੋਗੇ।
ਮਿਥੁਨ : ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗਾ, ਸ਼ੁੱਭ ਕੰਮਾਂ ’ਚ ਧਿਆਨ, ਪਰ ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋ ਪਤੀ ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡਰੇਟ ਲਿਹਾਜ਼ਦਾਰ ਰਹਿਣਗੇ।
ਸਿੰਘ :  ਡਰੇ-ਡਰੇ ਅਤੇ ਡਾਵਾਂਡੋਲ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਂਸਲਾ ਨਾ ਰਖੋਗੇ, ਮਨ ਵੀ ਪ੍ਰੇਸ਼ਾਨ ਜਿਹਾ ਰਹੇਗਾ। 
ਕੰਨਿਆ : ਸੰਤਾਨ ਦੇ ਸਹਿਯੋਗੀ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਸਕੀਮ ਨੂੰ ਅੱਗੇ ਵਧਾਉਣ ’ਚ ਮਦਦ ਮਿਲੇਗੀ, ਪਰ ਘਰੇਲੂ ਮੋਰਚੇ  ’ਤੇ ਕੁਝ ਪ੍ਰੇਸ਼ਾਨੀ ਰਹੇਗੀ।
ਤੁਲਾ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ, ਵਿਰੋਧੀ ਤੇਜ਼ਹੀਨ ਰਹਿਣਗੇ।
ਬ੍ਰਿਸ਼ਚਕ : ਮਿੱਤਰਾਂ, ਸੱਜਣ ਸਾਥੀਆਂ ਨਾਲ ਮੇਲ-ਮਿਲਾਪ ਫਰੂਟ ਫੁਲ ਰਹੇਗਾ, ਕੰਮਕਾਜੀ ਦਸ਼ਾ ਠੀਕ-ਠਾਕ ਰਹੇਗੀ, ਮਾਣ ਸਨਮਾਨ ਦੀ ਪ੍ਰਾਪਤੀ।
ਧਨ : ਸਿਤਾਰਾ ਧਨ ਲਾਭ ਲਈ ਚੰਗਾ, ਆਪ ਨੂੰ ਆਪਣੀ ਕਾਰੋਬਾਰੀ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ।
ਮਕਰ : ਵਪਾਰ ਅਤ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ।
ਕੁੰਭ : ਸਿਤਾਰਾ ਖਰਚਿਆਂ ਨੂੰ ਵਧਾਉਣ, ਨੁਕਸਾਨ ਕਰਵਾਉਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਸਫਰ ਵੀ ਟਾਲ ਦਿਉ।
ਮੀਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਮਾਣ ਸਨਮਾਨ ਦੀ ਪ੍ਰਾਪਤੀ।

15 ਜੂਨ 2025, ਐਤਵਾਰ
ਹਾੜ੍ਹ ਵਦੀ ਤਿੱਥੀ ਚੌਥ (ਬਾਅਦ ਦੁਪਹਿਰ 3.53 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਬ੍ਰਿਖ ’ਚ 
ਚੰਦਰਮਾ    ਮਕਰ 'ਚ
ਮੰਗਲ      ਸਿੰਘ ’ਚ
 ਬੁੱਧ        ਮਿਥੁਨ ’ਚ 
 ਗੁਰੂ       ਮਿਥੁਨ ’ਚ 
 ਸ਼ੁੱਕਰ     ਮੇਖ ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ      ਸਿੰਘ ’ਚ  

ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 25 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 18, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਰਵਣ (15-16 ਮੱਧ ਰਾਤ ਇੱਕ ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਏਂਦਰ (ਦੁਪਹਿਰ 12.19 ਤਕ) ਅਤੇ ਮਗਰੋਂ ਯੋਗ ਵੈਧਿਤੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ-ਰਾਤ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 3.47 ਤਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬ੍ਰਿਕਰਮੀ ਹਾੜ੍ਹ ਸੰਕ੍ਰਾਂਤੀ ਸੂਰਜ ਸਵੇਰੇ 6.44 'ਤੇ ਮਿਥੁਨ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਮੇਲਾ ਬਾੜੀ (ਸੋਲਨ), 15-17 ਜੂਨ ਮੇਲਾ ਭੂੰਤਰ (ਕੁੱਲੂ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News