ਮੀਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Monday, Jun 22, 2026 - 11:50 PM (IST)
ਮੇਖ : ਡਰੇ-ਡਰੇ ਮਨ ਅਤੇ ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਉਸ ਦੇ ਟਾਰਗੈੱਟ ਵੱਲ ਲੈ ਜਾਣ ਦੀ ਹਿੰਮਤ ਨਾ ਕਰ ਸਕੋਗੇ।
ਬ੍ਰਿਖ : ਯਤਨ ਕਰਨ ’ਤੇ ਪਲਾਨਿੰਗ ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਚੀਦਗੀ ਹਟੇਗੀ, ਇਰਾਦਿਆਂ ’ਚ ਮਜ਼ਬੂਤੀ, ਧਾਰਮਿਕ ਕੰਮਾਂ ’ਚ ਧਿਆਨ ਰਹੇਗਾ।
ਮਿਥੁਨ : ਕਿਸੇ ਜ਼ਮੀਨੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਸਫਲਤਾ ਦੇਣ ਵਾਲੇ।
ਕਰਕ : ਮਿੱਤਰ ਅਤੇ ਕੰਮਕਾਜੀ ਸਾਥੀ ਤਾਲਮੇਲ ਰੱਖਣਗੇ, ਸਹਿਯੋਗ ਕਰਨਗੇ ਪਰ ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ।
ਸਿੰਘ : ਵਪਾਰ ਅਤੇ ਕਾਰੋਬਾਰ ’ਚ ਲਾਭ ਵਾਲਾ ਸਮਾਂ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ , ਜਨਰਲ ਤੌਰ ’ਤੇ ਆਪ ਹਰ ਮੋਰਚੇ ’ਤੇ ਹਾਵੀ, ਪ੍ਰਭਾਵੀ , ਿਵਜਯ ਰਹੋਗੇ , ਸ਼ੁੱਭ ਕੰਮਾਂ ’ਚ ਧਿਆਨ ।
ਤੁਲਾ : ਖਰਚਿਆਂ ਦਾ ਜ਼ੋਰ, ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਸਹੀ ਰਹੇਗਾ, ਆਪਣੀ ਪੇਮੈਂਟ ਵੀ ਕਿਸੇ ਹੇਠ ਨਾ ਫਸਾਓ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਬੁਟੀਕ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਧਨ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਤੇਜ਼ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਅਤੇ ਵਿਜਈ ਰੱਖੇਗਾ, ਕੰਮਕਾਜੀ ਭੱਜਦੌੜ ਰਹੇਗੀ।
ਕੁੰਭ : ਪੇਟ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ, ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਸਫਲਤਾ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ।
23 ਜੂਨ 2026, ਮੰਗਲਵਾਰ
ਦਵੀਤੀਯ (ਸ਼ੁੱਧ) ਜੇਠ ਸੁਦੀ ਤਿੱਥੀ ਨੌਮੀ (ਸ਼ਾਮ 4.40 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਖ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 9 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 1 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਮੁਹੱਰਮ, ਤਰੀਕ : 6, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਸਵੇਰੇ 10.23 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵਿਅਤੀਪਾਤ (ਸਵੇਰੇ 10.31 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾਅਸ਼ਟਮੀ, ਧੁਮਾਵਤੀ ਜਯੰਤੀ, ਮੇਲਾ ਕਸ਼ੀਰ ਭਵਾਨੀ (ਜੰਮੂ-ਕਸ਼ਮੀਰ), ਰਾਸ਼ਟਰੀ ਸ਼ਕ ਹਾੜ੍ਹ ਮਹੀਨਾ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
