ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Wednesday, Apr 15, 2026 - 05:14 AM (IST)
ਮੇਖ : ਧਿਆਨ ਰੱਖੋ ਕਿ ਉਲਝਣਾਂ ਵਾਲੇ ਸਿਤਾਰੇ ਕਰ ਕੇ ਆਪ ਦੀ ਸਾਰੀ ਪਲਾਨਿੰਗ-ਪ੍ਰੋਗਰਾਮਿੰਗ ਉਖੜ-ਵਿਗੜ ਨਾ ਜਾਵੇ, ਨੁਕਸਾਨ ਦਾ ਵੀ ਡਰ।
ਬ੍ਰਿਖ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਲਿਕਰ, ਹੋਟਲਿੰਗ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਰਾਜ ਦਰਬਾਰ ’ਚ ਜਾਣ ’ਤੇ ਕਦਮ ਬੜ੍ਹਤ ਵੱਲ, ਅਫਸਰ ਸਾਫਟ-ਸੁਪੋਰਟਿਵ ਰੁਖ ਰੱਖਣਗੇ, ਆਪ ਦੀ ਪੈਠ-ਛਾਪ ਬਣੀ ਰਹੇਗੀ।
ਕਰਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਅਰਥ ਮੋਰਚੇ ’ਤੇ ਸਥਿਤੀ ਸੰਤੋਖਜਨਕ, ਇਰਾਦਿਆਂ ’ਚ ਮਜ਼ਬੂਤੀ ਅਤੇ ਸਫਲਤਾ ਮਿਲੇਗੀ।
ਸਿੰਘ : ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ,ਵੈਸੇ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਅਾਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਤਾਲਮੇਲ ਪਰ ਕੁਝ ਟੈਨਸ਼ਨ, ਪ੍ਰੇਸ਼ਾਨੀ ਰਹਿਣ ਦਾ ਡਰ ਰਹੇਗਾ।
ਤੁਲਾ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਨਾ ਕਰਨਾ ਸਹੀ ਰਹੇਗਾ, ਸਫਰ ਵੀ ਟਾਲ ਦਿਓ।
ਬ੍ਰਿਸ਼ਚਕ : ਸੰਤਾਨ ਸਾਥ ਦੇਵੇਗੀ, ਤਾਲਮੇਲ ਰੱਖੇਗੀ ਪਰ ਕਿਸੇ ਸਮੇਂ ਕੁਝ ਪ੍ਰੇਸ਼ਾਨੀ ਵੀ ਦੇ ਸਕਦੀ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਅਦਾਲਤੀ ਕੰਮ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਤੇਜ ਪ੍ਰਭਾਵ ਦਬਦਬਾ ਵੀ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।
ਮਕਰ : ਕੰਮਕਾਜੀ ਸਾਥੀ ਸਾਥ ਦੇਣਗੇ, ਤਾਲਮੇਲ ਰੱਖਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ ਅਤੇ ਵਜ਼ਨ ਦੇਣਗੇ।
ਕੁੰਭ : ਸਿਤਾਰਾ ਧਨ ਲਾਭ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
15 ਅਪ੍ਰੈਲ 2026, ਬੁੱਧਵਾਰ
ਵਿਸਾਖ ਵਦੀ ਤਿੱਥੀ ਤਰੋਦਸ਼ੀ (ਰਾਤ 10.32 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕੁੰਭ ’ਚ
ਮੰਗਲ ਮੀਨ ’ਚ
ਬੁੱਧ ਮੀਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 25 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 26 , ਸੂਰਜ ਉਦੇ ਸਵੇਰੇ 6.04 ਵਜੇ, ਸੂਰਜ ਅਸਤ : ਸ਼ਾਮ 6.52 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ (ਬਾਅਦ ਦੁਪਹਿਰ 3.23 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ, ਯੋਗ : ਬ੍ਰਹਮ (ਦੁਪਹਿਰ 1.25 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਕੁੰਭ ਰਾਸ਼ੀ ’ਤੇ (ਸਵੇਰੇ 9.38 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ, (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 10.32 ’ਤੇ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ12 ਤੋਂ ਡੇਢ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ, ਮਾਸਿਕ ਸ਼ਿਵਰਾਤਰੀ ਵਰਤ, ਵਿਸ਼ੁ (ਕੇਰਲ), ਹਿਮਾਚਲ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
