ਮੀਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

Monday, Nov 03, 2025 - 07:08 AM (IST)

ਮੀਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

ਮੇਖ : ਧਿਆਨ ਰੱਖੋ ਕਿ ਉਲਝਣਾਂ ਆਪ ਦੀ ਸਾਰੀ ਪਲਾਨਿੰਗ ਨੂੰ ਉਖਾੜ-ਵਿਗਾੜ ਨਾ ਦੇਣ, ਸ਼ਰਾਰਤੀ ਲੋਕ ਆਪ ਨੂੰ ਆਪਣੇ ਝਮੇਲਿਆਂ ’ਚ ਫਸਾ ਸਕਦੇ ਹਨ।
ਬ੍ਰਿਖ : ਟੀਚਿੰਗ, ਕੋਚਿੰਗ, ਬੁੱਕ ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਰਾਜ ਦਰਬਾਰ  ’ਚ ਜਾਣ  ’ਤੇ ਕੋਈ ਮੁਸ਼ਕਿਲ ਸਮੱਸਿਆ ਹੱਲ ਹੋ ਸਕੀ ਹੈ, ਸ਼ਤਰੂ ਆਪ ਅੱਗੇ ਠਹਿਰ ਸਕਣ ਦੀ ਹਿੰਮਤ ਨਾ ਕਰ ਸਕਣਗੇ।
ਕਰਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਤੇਜ਼ ਪ੍ਰਭਾਵ, ਦਬਦਬਾ ਬਣਿਆ ਰਹੇਗਾ, ਧਾਰਮਿਕ ਕੰਮਾਂ ’ਚ ਰੁਚੀ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਬਾਰੇ ਅਹਿਤਿਆਤ ਵਰਤੋਂ, ਨੁਕਸਾਨ ਪ੍ਰੇਸ਼ਾਨੀ ਦਾ ਡਰ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਤੁਲਾ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਰਹੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਸ਼ਚਕ : ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ।
ਧਨ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਕਰ : ਵੱਡੇ ਲੋਕ ਅਤੇ ਸੱਜਣ ਸਾਥੀ ਮੰਗ ਕਰਨ ’ਤੇ ਆਪ ਦੀ ਮਦਦ ਕਰਨ ਲਈ ਤਿਆਰ ਮਿਲਣਗੇ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।
ਕੁੰਭ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਵੀ ਲਾਭ ਦੇਵੇਗਾ।
ਮੀਨ :ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ।

3 ਨਵੰਬਰ 2025, ਸੋਮਵਾਰ
ਕੱਤਕ ਸੁਦੀ ਤਿੱਥੀ ਤਰੋਦਸ਼ੀ (3-4 ਮੱਧ ਰਾਤ 2.10 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਤੁਲਾ ’ਚ 
ਚੰਦਰਮਾ    ਮੀਨ ’ਚ
ਮੰਗਲ      ਬ੍ਰਿਸ਼ਚਕ ’ਚ
 ਬੁੱਧ        ਬ੍ਰਿਸ਼ਚਕ ’ਚ 
 ਗੁਰੂ        ਕਰਕ ’ਚ 
 ਸ਼ੁੱਕਰ      ਤੁਲਾ  ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ   

ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 12 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅੱਵਲ, ਤਰੀਕ : 11, ਸੂਰਜ ਉਦੇ ਸਵੇਰੇ 6.49 ਵਜੇ, ਸੂਰਜ ਅਸਤ : ਸ਼ਾਮ 5.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਬਾਅਦ ਦੁਪਹਿਰ 3.06 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਹਰਸ਼ਣ (ਸ਼ਾਮ 7.39 ਤੱਕ) ਅਤੇ ਮਗਰੋਂ ਯੋਗਰ ਵਜਰ, ਚੰਦਰਮਾ : ਮੀਨ ਰਾਸ਼ੀ ਤੋਂ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਬਾਅਦ ਦੁਪਹਿਰ 3.06 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ ਪੁਰਬ, ਦਿਵਸ ਅਤੇ ਤਿਓਹਾਰ : ਸੋਮ ਪ੍ਰਦੋਸ਼ ਵਰਤ, ਸ਼੍ਰੀ ਵੀਰ ਵੈਰਾਗੀ ਜਯੰਤੀ, 3-4 ਨਵੰਬਰ ਵੈਕੁੰਠ ਚਤੁਰਥੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News