ਮੀਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
Sunday, Dec 14, 2025 - 03:38 AM (IST)
ਮੇਖ : ਕਮਜ਼ੋਰ ਸਿਤਾਰਾ ਅਤੇ ਮਨੋਬਲ ’ਚ ਟੁਟਣ ਕਰ ਕੇ ਆਪ ਕਿਸੇ ਕੰਮ ਨੂੰ ਜਾਂ ਯਤਨ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਰੱਖ ਸਕੋਗੇ।
ਬ੍ਰਿਖ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਸ਼ਤਰੂ ਆਪ ਦੇ ਪ੍ਰਭਾਵ ’ਚ ਰਹਿਣਗੇ, ਕੰਮਕਾਜੀ ਦਸ਼ਾ ਠੀਕ-ਠਾਕ ਰਹੇਗੀ।
ਕਰਕ : ਆਪ ਆਪਣੇ ਕਿਸੇ ਕੰੰਮਕਾਜੀ ਪ੍ਰੋਗਰਾਮ ਨੂੰ ਨਿਪਟਾਉਣ ਅਤੇ ਉਸ ਨੂੰ ਉਸ ਦੇ ਟਾਰਗੈੱਟ ਵੱਲ ਲੈ ਜਾਣ ਲਈ ਕਾਫੀ ਐਕਟਿਵ ਹੋਵੋਗੇ।
ਸਿੰਘ :ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਬਿਹਤਰ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਣ ਵਾਲੀ ਹੋਵੇਗੀ
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਗਲੇ ’ਚ ਖਰਾਬੀ ਦਾ ਡਰ।
ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਮਨ ਵੀ ਡਿਸਟਰਬ ਜਿਹਾ ਰਹੇਗਾ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਧਨ : ਸਟਰਾਂਗ ਸਿਤਾਰਾ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਨੂੰ ਹਟਾਉਣ ’ਚ ਹੈਲਪਫੁਲ ਹੋਵੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦਾ ਹੈ, ਨੇਕ ਕੰਮਾਂ ’ਚ ਧਿਆਨ।
ਕੁੰਭ : ਖਾਣ-ਪੀਣ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਕਿਉਂਕਿ ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਖਰਾਬੀ ਰਹਿ ਸਕਦੀ ਹੈ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
14 ਦਸੰਬਰ 2025, ਐਤਵਾਰ
ਪੋਹ ਵਦੀ ਤਿੱਥੀ ਦਸਮੀ (ਸ਼ਾਮ 6.54 ਤਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕੰਨਿਆ ’ਚ
ਮੰਗਲ ਧਨ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮੱਘਰ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 23 (ਮੱਘਰ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲਸਾਨੀ, ਤਰੀਕ : 23, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ : ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸਵੇਰੇ 8.19 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਸੌਭਾਗਿਆ (ਪੂਰਬ ਦੁਪਹਿਰ 11.45 ਤੱਕ) ਅਤੇ ਮਗਰੋਂ ਯੋਗ ਸ਼ੋਭਨ ਚੰਦਰਮਾ : ਕੰਨਿਆ ਰਾਸ਼ੀ ’ਤੇ ( ਰਾਤ 9.42 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸ਼ਾਮ 6.54 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
