ਮੀਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

Saturday, Dec 27, 2025 - 05:19 AM (IST)

ਮੀਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਲੈਣ-ਦੇਣ ਦੇ ਕੰਮ ਵੀ ਸੰਭਲ-ਸੰਭਾਲ ਅਤੇ ਅਹਿਤਿਆਤ ਨਾਲ ਕਰਨੇ ਸਹੀ ਰਹਿਣਗੇ, ਸਫ਼ਰ ਵੀ ਨਾ ਕਰੋ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਵੀ ਫਰੂਟਫੁੱਲ ਰਹੇਗੀ, ਜਨਰਲ ਹਾਲਾਤ ਵੀ ਅਨੁਕੂਲ ਚਲਣਗੇ।
ਮਿਥੁਨ : ਸਫ਼ਲਤਾ ਸਾਥ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਬਣੇ ਰਹਿਣਗੇ ਪਰ ਘਟੀਆ ਲੋਕਾਂ ਦੇ ਨਾਲ ਵਾਸਤਾ ਨਹੀਂ ਰੱਖਣਾ ਚਾਹੀਦਾ।
ਕਰਕ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਸਿੰਘ : ਸਿਤਾਰਾ ਪੇਟ ਲਈ ਕਮਜ਼ੋਰ, ਕਿਸੇ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੇ ਚਕਰ ’ਚ ਫ਼ਸੋ, ਸਫ਼ਰ ਵੀ ਟਾਲ ਦਿਓ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਸਫ਼ਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਕੁਝ ਤਣਾਤਣੀ ਰਹੇਗੀ।
ਤੁਲਾ : ਮਨ ’ਚ ਡਰ ਅਤੇ ਮਨੋਬਲ ’ਚ ਟੁੱਟਣ ਦਾ ਅਹਿਸਾਸ ਰਹੇਗਾ, ਸੋਚ ਵਿਚਾਰ ’ਚ ਵੀ ਨੈਗਟਿਵਿਟੀ ਪ੍ਰਭਾਵੀ ਰਹੇਗੀ।
ਬ੍ਰਿਸ਼ਚਕ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਸਕੀਮਾਂ -ਪ੍ਰੋਗਰਾਮ ਵੀ ਸਿਰੇ ਚੜ੍ਹਣਗੇ, ਇਰਾਦਿਆ ’ਚ ਮਜ਼ਬੂਤੀ ਰਹੇਗੀ।
ਧਨ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਵਿਅਸਤ-ਐਕਟਿਵ ਅਤੇ ਇਫੈਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਬੁੱਕ-ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

27 ਦਸੰਬਰ 2025, ਸ਼ਨੀਵਾਰ
ਪੋਹ ਸੁਦੀ ਤਿੱਥੀ ਸਪਤਮੀ (ਦੁਪਹਿਰ 1.10 ਤਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਧਨ ’ਚ 
ਚੰਦਰਮਾ    ਮੀਨ ’ਚ 
ਮੰਗਲ      ਧਨ ’ਚ
 ਬੁੱਧ         ਬ੍ਰਿਸ਼ਚਕ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਧਨ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 6 (ਪੋਹ) ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 6, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ : ਸ਼ਾਮ 5.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਸਵੇਰੇ 9.10 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਵਿਅਤੀਪਾਤ (ਦੁਪਹਿਰ 12.22 ਤਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 1.10 ਤੋਂ ਲੈ ਕੇ 27-28 ਮੱਧ ਰਾਤ 12.36 ਤੱਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਮਾਰਤੰਡ ਸਪਤਮੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਵਸ (ਪ੍ਰਾਚੀਨ ਪ੍ਰੰਪਰਾ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News