ਮੀਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Monday, May 25, 2026 - 05:07 AM (IST)
ਮੇਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਪ੍ਰੇਸ਼ਾਨੀ ਦੇਣ ਵਾਲਾ ਬਣ ਸਕਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਬ੍ਰਿਖ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਕੋਰਟ ਕਚਹਿਰੀ ਦੇ ਕਿਸੇ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਵੱਡੇ ਲੋਕ ਮਿਹਰਬਾਨ ਅਤੇ ਕੰਸੀਡ੍ਰੇਟ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਕਰਕ : ਕਿਸੇ ਆਦਮੀ ਦੇ ਸਾਫਟ ਰੁਖ ਕਰਕੇ, ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਬੁਟੀਕ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਤੁਲਾ : ਜਨਰਲ ਸਿਤਾਰਾ ਕਮਜ਼ੋਰ, ਉਲਝਣਾਂ ਦੇ ਉਭਰਨ ਅਤੇ ਪੈਰ ਿਫਸਲਣ ਦਾ ਡਰ ਰਹੇਗਾ ਪਰ ਕੰਮਕਾਜੀ ਦਸ਼ਾ ਪਹਿਲੇ ਦੀ ਤਰ੍ਹਾਂ ਰਹੇਗੀ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ ਲਾਭ ਦੇਵੇਗੀ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ ਰਹੋਗੇ।
ਧਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਆਪ ਦਾ ਲਿਹਾਜ਼ ਕਰਨਗੇ, ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮਕਰ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਥਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਕੁੰਭ : ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਬੇਤੁਕੇ ਖਾਣ-ਪੀਣ ਤੋਂ ਵੀ ਬਚਣਾ ਚਾਹੀਦਾ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਰਹੇਗਾ।
25 ਮਈ 2026, ਸੋਮਵਾਰ
ਪ੍ਰਥਮ (ਅਧਿਕ) ਜੇਠ ਸੁਦੀ ਤਿੱਥੀ ਦਸਮੀ (25 ਮਈ ਦਿਨ ਰਾਤ ਅਤੇ 26 ਨੂੰ ਸਵੇਰੇ 5.15 ਤੱਕ) ਅਤੇ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਸਿੰਘ ’ਚ
ਮੰਗਲ ਮੇਖ ’ਚ
ਬੁੱਧ ਬ੍ਰਿਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 4 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ, ਤਰੀਕ : 7, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ : ਸ਼ਾਮ 7.19 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (25-26 ਮੱਧ ਰਾਤ 4.09 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵਜਰ (25-26 ਮੱਧ ਰਾਤ 3.15 ਤੱਕ) ਅਤੇ ਮਗਰੋਂ ਯੋਗ ਸਿੱਧੀ ਚੰਦਰਮਾ : ਸਿੰਘ ਰਾਸ਼ੀ ’ਤੇ (ਸਵੇਰੇ 9.07 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਵ, ਦਿਵਸ ਅਤੇ ਤਿਉਹਾਰ : ਸ਼੍ਰੀ ਗੰਗਾ ਦੁਸਹਿਰਾ ਪੁਰਵ, ਮੇਲਾ ਗੰਗਾ ਦੁਸਹਿਰਾ (ਹਰਿਦੁਆਰ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
