ਮੀਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Sunday, Jul 19, 2026 - 05:11 AM (IST)
ਮੇਖ : ਦੁਸ਼ਮਣਾਂ ਦੀਆਂ ਵਧੀਆਂ ਹੋਈਆਂ ਸਰਗਰਮੀਆਂ ਆਪ ਨੂੰ ਪ੍ਰੇਸ਼ਾਨ ਰੱਖ ਸਕਦੀਆਂ ਹਨ, ਉਨ੍ਹਾਂ ਤੋਂ ਫਾਸਲਾ ਬਣਾ ਕੇ ਰੱਖੋ, ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਖ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਇਰਾਦਿਆਂ ’ਚ ਮਜ਼ਬੂਤੀ, ਸਕੀਮਾਂ ਵੀ ਸਿਰੇ ਚੜ੍ਹਨਗੀਆਂ।
ਮਿਥੁਨ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਕਰਕ : ਮਿੱਤਰਾਂ ਅਤੇ ਸਹਿਯੋਗੀਆਂ ਦੇ ਰੁਖ ’ਚ ਨਰਮੀ ਰਹੇਗੀ ਅਤੇ ਉਹ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਹੋਣਗੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਪਾਣੀ ਅਤੇ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ।
ਤੁਲਾ : ਸਿਤਾਰਾ ਉਲਝਣਾਂ-ਝਗੜਿਆਂ ਵਾਲਾ, ਇਸ ਲਈ ਹਰ ਕੰਮ ਸੁਚੇਤ ਰਹਿ ਕੇ ਹੀ ਕਰੋ, ਤਾਂ ਕਿ ਉਹ ਉਲਝ-ਵਿਗੜ ਨਾ ਜਾਵੇ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਕਾਰੋਬਾਰੀ ਟੂਰਿੰਗ ਦਾ ਬਿਹਤਰ ਨਤੀਜਾ ਦੇਣ ਵਾਲਾ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਧਨ : ਭੱਜਦੌੜ ਚੰਗੀ ਪਰ ਨਤੀਜਾ ਘਟ ਮਿਲੇਗਾ, ਵੈਸੇ ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਕਰ : ਸਿਤਾਰਾ ਸਿਹਤ ਲਈ ਠੀਕ ਨਹੀਂ, ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਮੀਨ : ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ-ਜਿਹੀ ਸੋਚ-ਅਪਰੋਚ ਰਹੇਗੀ।
19 ਜੁਲਾਈ 2026, ਐਤਵਾਰ
ਹਾੜ੍ਹ ਸੁਦੀ ਤਿੱਥੀ ਛੱਠ (19-20 ਮੱਧ ਰਾਤ 3.30 ਤੱਕ) ਅਤੇ ਮਗਰੋਂ ਤਿੱਥੀ ਸਪਤਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 28 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਸਫ਼ਰ, ਤਰੀਕ : 4, ਸੂਰਜ ਉਦੇ ਸਵੇਰੇ 5.40 ਵਜੇ, ਸੂਰਜ ਅਸਤ : ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਸ਼ਾਮ 6.12 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ :ਪਰਿਧ (ਸ਼ਾਮ 7.23 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ :ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸਕੰਦ (ਦੁਆਰ) ਛੱਠ ਸ਼੍ਰੀ ਮਹਾਵੀਰ ਚਯਵਨ ਦਿਵਸ (ਜੈਨ), ਮੇਲਾ ਸਿੱਧ ਬਾਬਾ ਸ਼ਿਵ (ਜਵਾਲੀ, ਕਾਂਗੜਾ), ਸੰਤ ਟੇਂਊ ਰਾਮ ਜਯੰਤੀ। (ਸਪਤ ਸਰੋਵਰ ਹਰਿਦੁਆਰ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
