ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

Monday, Sep 22, 2025 - 07:32 AM (IST)

ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ

ਮੇਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦੇ ਯਤਨਾਂ ’ਚ ਲੱਗੇ ਰਹਿਣਗੇ, ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਖ : ਸੰਤਾਨ ਦੇ ਸਾਫਟ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਅਰਥ ਦਸ਼ਾ ਵੀ ਸੁਖਦ ਰਹੇਗੀ, ਇਰਾਦਿਆਂ ’ਚ ਮਜ਼ਬੂਤੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਪਰ ਹਲਕੀ ਨੇਚਰ ਵਾਲੇ ਲੋਕਾਂ ਤੋਂ ਫਾਸਲਾ ਬਣਾਈ ਰੱਖੋ।
ਕਰਕ :ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਵਿਅਸਤ-ਐਕਟਿਵ ਰੱਖੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ- ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮ ’ਚ ਚੰਗਾ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰਨਾ ਸਹੀ ਰਹੇਗਾ।
ਤੁਲਾ : ਧਿਆਨ ਰੱਖੋ ਕਿ ਉਲਝਣਾਂ ਕਰਕੇ ਆਪ ਦਾ ਕੋਈ ਬਣਿਆ-ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ, ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਕਰੋ।
ਬ੍ਰਿਸ਼ਚਕ : ਵਪਾਰ ਅਤੇ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਫਰੂਟਫੁਲ ਰਹੇਗੀ, ਕੰਮਕਾਜੀ ਟੂਰਿੰਗ ਲਾਭ ਦੇਵੇਗੀ।
ਧਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ’ਚ ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਧਾਰਮਿਕ ਅਤੇ  ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਮਨੋਬਲ ਬਣਿਆ ਰਹੇਗਾ, ਯਤਨ ਕਰਨ ’ਤੇ ਪਲਾਨਿੰਗ ਵੀ ਕੁਝ ਅੱਗੇ ਵਧੇਗੀ।
ਕੁੰਭ : ਕਾਰੋਬਾਰੀ ਦਸ਼ਾ ਠੀਕ-ਠਾਕ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ, ਪਰ  ਸਿਹਤ ਦੇ ਵਿਗੜਨ ਅਤੇ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।
ਮੀਨ  : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ, ਪਰ ਆਪਣੇ ਗੁੱਸੇ ’ਤੇ ਜ਼ਬਤ ਰੱਖੋ।

22 ਸਤੰਬਰ 2025, ਸੋਮਵਾਰ
ਅੱਸੂ ਵਦੀ ਤਿੱਥੀ ਏਕਮ (22-23 ਮੱਧ ਰਾਤ  2.57 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਕੰਨਿਆ ’ਚ 
ਚੰਦਰਮਾ   ਕੰਨਿਆ ’ਚ
ਕੰਨਿਆ    ਤੁਲਾ ’ਚ
 ਬੁੱਧ        ਕੰਨਿਆ ’ਚ  
 ਗੁਰੂ       ਮਿਥੁਨ ’ਚ 
 ਸ਼ੁੱਕਰ     ਸਿੰਘ ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ      ਸਿੰਘ ’ਚ  

ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 31 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 29, ਸੂਰਜ ਉਦੇ ਸਵੇਰੇ 6.20 ਵਜੇ, ਸੂਰਜ ਅਸਤ : ਸ਼ਾਮ 6.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਪੁਰਵ ਦੁਪਹਿਰ 11.24 ਤੱਕ) ਅਤੇ  ਮਗਰੋਂ ਨਕਸ਼ੱਤਰ  ਹਸਤ, ਯੋਗ : ਸ਼ੁਕਲ (ਰਾਤ 7.59 ਤੱਕ) ਅਤੇ ਮਗਰੋਂ ਯੋਗ ਬ੍ਰਹਮ ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ),   ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤੱਕ, ਪੁਰਬ, ਦਿਵਸ ਅਤੇ  ਤਿਓਹਾਰ : ਅੱਸੂ ਸੁਦੀ ਪੱਖ ਅਤੇ ਸਰਦ ਨਵਰਾਤਰੇ ਸ਼ੁਰੂ, ਦੱਖਣ ਗੋਲ ਸ਼ੁਰੂ, ਵਿਸ਼ਵ ਦਿਵਸ, ਮਹਾਰਾਜਾ ਅਗਰਸੇਨ ਜਯੰਤੀ, ਮੇਲਾ ਨਵਰਾਤਰੀ-ਮੇਲਾ ਚਾਮੁੰਡਾ ਦੇਵੀ, ਮੇਲਾ ਬਗਲਾ ਮੁਖੀ (ਹਿਮਾਚਲ). ਮੇਲਾ ਮਨਸਾ ਦੇਵੀ (ਪੰਚਕੂਲਾ, ਹਰਿਦੁਆਰ) ਸ਼ੁਰੂ।
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News