ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
Monday, Oct 06, 2025 - 05:25 AM (IST)

ਮੇਖ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਸੋਚੇ-ਸਮਝੇ ਅਤੇ ਪਲਾਨਿੰਗ ਦੇ ਬਗੈਰ ਕੋਈ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰੋ, ਨੁਕਸਾਨ-ਪ੍ਰੇਸ਼ਾਨੀ ਦਾ ਵੀ ਡਰ।
ਬ੍ਰਿਖ : ਟੀਚਿੰਗ, ਕੋਚਿੰਗ, ਪਲਬੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਮਿਥੁਨ : ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧੀਰਜ ਧਿਆਨ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗੀ ਨਤੀਜਾ ਦੇਣਗੇ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਟ ’ਚ ਖਾਣ-ਪੀਣ ਕਰਨਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪਰ ਫੈਮਿਲੀ ਫਰੰਟ ’ਤੇ ਕੁਝ ਖਿੱਚਾਤਾਣੀ ਰਹਿ ਸਕਦੀ ਹੈ।
ਤੁਲਾ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਪਰ ਤੋਲਦ ਰਹਿਣਗੇ, ਇਸ ਲਈ ਉਨ੍ਹਾਂ ਨਾਲ ਫਾਸਲਾ ਬਣਾ ਕੇ ਰੱਖੋ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਸ਼ਚਕ : ਸੰਤਾਨ ਤਾਲਮੇਲ ਅਤੇ ਸਹਿਯੋਗ ਤਾਂ ਕਰੇਗੀ ਪਰ ਆਪ ਨੂੰ ਉਸ ਦਾ ਪਿੱਛਾ ਜ਼ਿਆਦਾ ਕਰਨਾ ਪਵੇਗਾ, ਵੈਸੇ ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ
ਧਨ : ਕੋਰਟ-ਕਚਹਿਰੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਵੀ ਆਪ ਨੂੰ ਨੁਕਸਾਨ ਨਾ ਪਹੁੰਚਾ ਸਕਣਗੇ, ਮਾਣ ਸਨਮਾਨ ਦੀ ਪ੍ਰਾਪਤੀ।
ਮਕਰ :ਮਿੱਤਰ-ਕੰਮਕਾਜੀ ਸਾਥੀ ਸਾਥ ਦੇਣਗੇ ਅਤੇ ਸਹਿਯੋਗ ਕਰਨਗੇ, ਆਪ ਦੀ ਭੱਜ-ਦੌੜ ਵੀ ਚੰਗਾ ਨਤੀਜਾ ਦੇਵੇਗੀ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਪਲਾਨਿੰਗ ਪ੍ਰੋਗਰਾਮਿੰਗ ਵੀ ਫਰੂਟਫੁਲ ਰਹੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰਨਾ ਸਹੀ ਰਹੇਗਾ।
6 ਅਕਤੂਬਰ 2025, ਸੋਮਵਾਰ
ਅੱਸੂ ਸੁਦੀ ਤਿੱਥੀ ਤਰੋਦਸ਼ੀ (ਬਾਅਦ ਦੁਪਹਿਰ 12.24 ਤੱਕ) ਅਤੇ ਮਗਰੋਂ ਤਿਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੀਨ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 14 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 13 , ਸੂਰਜ ਉਦੇ ਸਵੇਰੇ 6.29 ਵਜੇ, ਸੂਰਜ ਅਸਤ : ਸ਼ਾਮ 6.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (6-7 ਮੱਧ ਰਾਤ 4.02 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਵ੍ਰਿਧੀ (ਦੁਪਹਿਰ 1.14 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), 6-7 ਮੱਧ ਰਾਤ 4.02 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭੱਦਰਾ ਰਹੇਗੀ (ਦੁਪਹਿਰ 12.24 ਤੋਂ ਲੈ ਕੇ ਰਾਤ 10.52 ਤੱਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸਰਦ ਪੁੰਨਿਆ ਵਰਤ, ਮਹਾਰਮਯ ਪੁੰਨਿਆ (ਬ੍ਰਜ ਭੂਮੀ) ਸ਼੍ਰੀਸਤ ਨਾਰਾਇਣ ਵਰਤ, ਕੋਜਾਹਾਰ ਵਰਤ, ਵਾਰਾਹ ਚੌਦਸ, ਮੇਲਾ ਸ਼ਾਕਾਂਤਰੀ ਦੇਵੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)