ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਤੌਰ ''ਤੇ ਚੰਗਾ ਰਹੇਗਾ, ਦੇਖੋ ਆਪਣੀ ਰਾਸ਼ੀ
Sunday, Jan 25, 2026 - 04:14 AM (IST)
ਮੇਖ : ਸਿਤਾਰਾ ਦੁਪਹਿਰ ਤੱਕ ਕਮਜ਼ੋਰਸ ਖਰਚਿਆਂ ਦਾ ਜ਼ੋਰ, ਨੁਕਸਾਨ-ਪ੍ਰੇਸ਼ਾਨੀ ਦਾ ਡਰ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਸਫਲਤਾ ਸਾਥ ਦੇਵੇਗੀ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਕੰਮਕਾਜੀ ਟੂਰਿੰਗ ਵੀ ਫਰੂਟਫੁੱਲ ਰਹੇਗੀ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ-ਪੇਚੀਦਗੀਆਂ ਵਾਲਾ ਬਣੇਗਾ।
ਮਿਥੁਨ : ਸਿਤਾਰਾ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤ ਮਾਣ ਦੇਣ ਵਾਲਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ ਪਰ ਬਾਅਦ ’ਚ ਅਰਥ ਦਸ਼ਾ ਬਿਹਤਰ ਬਣੇਗੀ।
ਕਰਕ : ਮਜ਼ਬੂਤ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰਖੇਗਾ, ਭੱਜਦੌੜ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹੇਗਾ, ਇੱਜ਼ਤ ਮਾਣ ਦੀ।
ਸਿੰਘ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਹਰ ਮੋਰਚੇ ’ਤੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਕੰਨਿਆ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਹਾਲਾਤ ਸਹੀ ਰੱਖੇਗਾ, ਸਫਲਤਾ ਵੀ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ-ਟੈਨਸ਼ਨ-ਪ੍ਰੇਸ਼ਾਨੀ ਵਾਲਾ ਬਣੇਗਾ।
ਤੁਲਾ : ਸਿਤਾਰਾ ਦੁਪਹਿਰ ਤੱਕ ਟੈਨਸ਼ਨ ਪ੍ਰੇਸ਼ਾਨੀ ਰੱਖਣ ਵਾਲਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਸ਼ਚਕ :ਸਿਤਾਰਾ ਦੁਪਹਿਰ ਤੱਕ ਬਿਹਤਰ, ਸਕੀਮਾਂ ਪ੍ਰੋਗਰਾਮ ਿਸਰੇ ਚੜ੍ਹਨਗੇ ਪਰ ਬਾਅਦ ’ਚ ਸਮਾਂ-ਮੁਸ਼ਕਿਲਾਂ-ਪ੍ਰੇਸ਼ਾਨੀਆਂ ਵਾਲਾ ਬਣੇਗਾ।
ਧਨ : ਸਿਤਾਰਾ ਸਫਲਤਾ, ਇੱਜ਼ਤਮਾਣ ਲਈ ਚੰਗਾ, ਕੰਮਕਾਜੀ ਕੰਮਾਂ ਲਈ ਸਿਤਾਰਾ ਬਿਹਤਰ, ਮਾਣ-ਸਨਮਾਨ ਬਣਿਆ ਰਹੇਗਾ।
ਮਕਰ : ਦੁਪਹਿਰ ਤੱਕ ਵਿਅਸਤਤਾ ਅਤੇ ਭੱਜਦੌੜ ਬਣੀ ਰਹੇਗੀ, ਤੇਜ਼ ਪ੍ਰਭਾਵ ਬਣੇਗਾ, ਫਿਰ ਬਾਅਦ ’ਚ ਆਪ ਦੀਅਾਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ।
ਕੁੰਭ : ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਕਾਰੋਬਾਰੀ ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ, ਫਿਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਨਣਗੇ।
ਮੀਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਖਾਣ-ਪੀਣ ਬਾਰੇ ਸੰਭਾਲ ਰੱਖਣੀ ਸਹੀ ਰਹੇਗੀ।
25 ਜਨਵਰੀ 2026, ਐਤਵਾਰ
ਮਾਘ ਸੁਦੀ ਤਿੱਥੀ ਸਪਤਮੀ (ਰਾਤ 11.11 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮੀਨ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 5 (ਮਾਘ) ਹਿਜਰੀ ਸਾਲ 1447, ਮਹੀਨਾ : ਸ਼ਾਬਾਨ, ਤਰੀਕ : 5, ਸੂਰਜ ਉਦੇ ਸਵੇਰੇ 7.28 ਵਜੇ, ਸੂਰਜ ਅਸਤ : ਸ਼ਾਮ 5.51 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਦੁਪਹਿਰ 1.46 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਸਿੱਧ (ਪੁਰਵ ਦੁਪਹਿਰ 11.46 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਮੀਨ ਰਾਸ਼ੀ ’ਤੇ (ਦੁਪਹਿਰ 1.36 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਦੁਪਹਿਰ 1.36 ਤੱਕ), ਦੁਪਹਿਰ 1.36 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ,ਭੱਦਰਾ ਸ਼ੁਰੂ ਹੋਵੇਗੀ (ਰਾਤ 11.11 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰੱਥ ਸਪਤਮੀ, ਭਾਨੁ ਸਪਤਮੀ, ਪੁੱਤਰ ਆਰੋਗਿਯ ਵਰਤ। ਨੈਸ਼ਨਲ ਵੋਟਰਜ਼ ਡੇਅ, ਮਰਿਯਾਦਾ ਮਹੋਤਸਵ (ਜੈਨ), ਹਿਮਾਚਲ ਸਟੇਟ ਹੁਡ ਡੇ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
