ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Wednesday, Jul 01, 2026 - 03:04 AM (IST)

ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਮੋਰਚੇ ’ਤੇ ਆਪ ਨੂੰ ਸਫਲ ਅਤੇ ਪ੍ਰਭਾਵੀ ਰੱਖੇਗਾ, ਮਾਣ-ਯਸ਼ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਸੋਚੇ ਵਿਚਾਰੇ ਬਗੈਰ ਕੋਈ ਯਤਨ ਨਾ ਕਰੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਮਿਥੁਨ : ਦੁਪਹਿਰ ਤਕ ਬਿਹਤਰੀ ਹੋਵੇਗੀ, ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀਆਂ ਵਾਲਾ ਬਣੇਗਾ।
ਕਰਕ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਆਪਣੇ ਆਪ ਨੂੰ ਪੰਗਿਆਂ-ਝਮੇਲਿਆਂ ਤੋਂ ਬਚਾ ਕੇ ਰੱਖੋ, ਫਿਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਸਿੰਘ : ਸਿਤਾਰਾ ਦੁਪਹਿਰ ਤਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ, ਸਕੀਮ ਪ੍ਰੋਗਰਾਮ ਸਿਰੇ ਚੜ੍ਹਣਗੇ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਮੋਰਚੇ ’ਤੇ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਤੁਲਾ : ਸਿਤਾਰਾ ਦੁਪਹਿਰ ਤਕ ਮਿੱਤਰਾਂ ਨਾਲ ਮੇਲ-ਮਿਲਾਪ ਕਰਵਾਉਣ ਅਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਸਫਲਤਾ ਦੇਣ ਵਾਲਾ ਹੋਵੇਗਾ।
ਬ੍ਰਿਸ਼ਚਕ : ਕਾਰੋਬਾਰੀ ਕੰਮਾਂ ’ਚ ਲਾਭ ਅਤੇ ਹਰ ਪੱਖੋਂ ਬਿਹਤਰੀ ਹੋਵੇਗੀ ਪਰ ਡਿੱਗਣ-ਫਿਸਲਣ ਅਤੇ ਸੱਟ ਲੱਗਣ ਦਾ ਡਰ ਰਹੇਗਾ। 
ਧਨ : ਕਾਰੋਬਾਰੀ ਮੋਰਚੇ ’ਤੇ ਸਫਲਤਾ ਮਿਲੇਗੀ, ਇੱਜ਼ਤ ਵਧੇਗੀ, ਫਿਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ।
ਮਕਰ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਨੁਕਸਾਨ ਪ੍ਰੇਸ਼ਾਨੀ ਦੇਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਕੁੰਭ : ਸਿਤਾਰਾ ਦੁਪਹਿਰ ਤਕ ਆਮਦਨ ਵਾਲਾ ਅਤੇ ਕਾਰੋਬਾਰੀ ਮੁਸ਼ਕਲਾਂ ’ਤੇ ਕਾਬੂ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀਆਂ ਵਾਲਾ ਬਣੇਗਾ।
ਮੀਨ : ਸਿਤਾਰਾ ਦੁਪਹਿਰ ਤਕ ਸਫਲਤਾ ਅਤੇ ਇੱਜ਼ਤ ਮਾਣ ਦੇਣ ਵਾਲਾ, ਫਿਰ ਬਾਅਦ ’ਚ ਕੰਮਕਾਜੀ ਮੋਰਚੇ ’ਤੇ ਬਿਹਤਰੀ ਹੋਵੇਗੀ।

1 ਜੁਲਾਈ 2026, ਬੁੱਧਵਾਰ
ਤਿੱਥੀ ਏਕਮ (ਸਵੇਰੇ 7.39 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮਿਥੁਨ ’ਚ 
ਚੰਦਰਮਾ     ਧਨ ’ਚ 
ਮੰਗਲ       ਬ੍ਰਿਖ ’ਚ
ਬੁੱਧ          ਕਰਕ ’ਚ 
ਗੁਰੂ          ਕਰਕ ’ਚ 
ਸ਼ੁੱਕਰ        ਕਰਕ ’ਚ 
ਸ਼ਨੀ         ਮੀਨ ’ਚ
ਰਾਹੂ         ਕੁੰਭ ’ਚ                                                     
ਕੇਤੂ         ਸਿੰਘ ’ਚ  

ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 10 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 15, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ (ਸਵੇਰੇ 6.52 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾਖਾੜਾ, ਯੋਗ : ਏਂਦਰ (ਸ਼ਾਮ 4.05 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਧਨ ਰਾਸ਼ੀ ’ਤੇ (ਦੁਪਹਿਰ 1.32 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਡਾਕਟਰਜ਼ ਡੇਅ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News