ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Monday, Jul 27, 2026 - 06:06 AM (IST)
ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਅਰਥ ਮੋਰਚੇ ’ਤੇ ਵੀ ਬਿਹਤਰੀ ਹੋਵੇਗੀ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਬ੍ਰਿਖ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਕਿਸੇ ਦੇ ਝਾਂਸੇ ’ਚ ਵੀ ਨਾ ਫਸੋ, ਸਫਰ ਵੀ ਨੁਕਸਾਨ ਵਾਲਾ।
ਮਿਥੁਨ : ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰੀ ਹੋਵੇਗੀ, ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਅਪਰੋਚ ਰਹੇਗੀ।
ਕਰਕ : ਕਿਸੇ ਅਣਜਾਨੇ ਡਰ ’ਚ ਗ੍ਰਸਤ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਅੱਗੇ ਵਧਾਉਣ ਬਾਰੇ ਸੋਚ ਨਾ ਸਕੋਗੇ।
ਸਿੰਘ : ਜਨਰਲ ਸਿਤਾਰਾ ਸਟਰਾਂਗ ਜਿਹੜਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਅੱਗੇ ਵੱਲ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਇਰਾਦਿਆਂ ’ਚ ਮਜ਼ਬੂਤੀ।
ਕੰਨਿਆ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਘਰੇਲੂ ਮੋਰਚੇ ’ਤੇ ਕੁਝ ਟੈਨਸ਼ਨ ਪ੍ਰੇਸ਼ਾਨੀ ਰਹੇਗੀ।
ਤੁਲਾ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਇਫੈਕਟਿਵ ਰੱਖੇਗਾ।
ਬ੍ਰਿਸ਼ਚਕ : ਸਿਤਾਰਾ ਆਮਦਨ ਅਤੇ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਵਾਲਾ, ਕਿਸੇ ਕਾਰੋਬਾਰੀ ਮੁਸ਼ਕਿਲ ਨੂੰ ਹਟਾਉਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਮਕਰ : ਸਿਤਾਰਾ ਖਰਚਿਆਂ ਨੂੰ ਵਧਾਉਣ, ਕੰਮਕਾਜੀ ਦਸ਼ਾ ਕਮਜ਼ੋਰ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ।
ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਟੂਰਿਜ਼ਮ ਮੈਡੀਸਨ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮੀਨ : ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।
27 ਜੁਲਾਈ 2026, ਸੋਮਵਾਰ
ਹਾੜ੍ਹ ਸੁਦੀ ਤਿੱਥੀ ਤਰੋਦਸ਼ੀ (ਸ਼ਾਮ 4.15 ਤੱਕ) ਅਤੇ ਮਗਰੋਂ ਤਿੱਥੀ ਚੌਦਸ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 12 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 5 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫ਼ਰ, ਤਰੀਕ : 12, ਸੂਰਜ ਉਦੇ ਸਵੇਰੇ 5.45 ਵਜੇ, ਸੂਰਜ ਅਸਤ : ਸ਼ਾਮ 7.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਸਵੇਰੇ 10.29 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਵੈਧ੍ਰਿਤੀ (ਰਾਤ 10.55 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 10.29 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
