ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ ''ਤੇ ਸਫਲਤਾ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Monday, May 05, 2025 - 07:06 AM (IST)

ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ ''ਤੇ ਸਫਲਤਾ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ  : ਸਿਤਾਰਾ ਦੁਪਹਿਰ ਤੱਕ ਜ਼ਮੀਨੀ ਅਤੇ ਅਦਾਲਤੀ ਕੰਮ ਸੰਵਾਰਨ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਵੀ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਖ : ਦੁਪਹਿਰ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ ਪਰ ਬਾਅਦ ’ਚ ਆਪ ਜੋਸ਼ ਨਾਲ ਹਰ ਕੰਮ ਨੂੰ ਅਟੈਂਡ ਕਰੋਗੇ।
ਮਿਥੁਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਆਪ ਦੀ ਕੋਸ਼ਿਸ਼ ਦਾ ਚੰਗਾ ਨਤੀਜਾ ਦੇਣ ਵਾਲਾ ਪਰ ਬਾਅਦ ’ਚ ਭੱਜਦੌੜ ਵਧੇਗੀ।
ਕਰਕ : ਸਿਤਾਰਾ ਅਰਥ ਅਤੇ ਕਾਰੋਬਾਰੀ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ ਅਤੇ ਐਕਟਿਵ ਰਹੋਗੇ, ਮਨ ਸਫ਼ਰ ਲਈ ਰਾਜ਼ੀ ਰਹੇਗਾ।
ਸਿੰਘ : ਸਿਤਾਰਾ ਦੁਪਹਿਰ ਤੱਕ ਨੁਕਸਾਨ ਦੇਣ ਅਤੇ ਹਰ ਫ੍ਰੰਟ ’ਤੇ ਅਹਿਤਿਆਤ ਵਰਤਣ ਵਾਲਾ ਪਰ ਬਾਅਦ ’ਚ ਸਫ਼ਲਤਾ ਦੇ ਰਸਤੇ ਖੁੱਲ੍ਹਣਗੇ।
ਕੰਨਿਆ :  ਸਿਤਾਰਾ ਦੁਪਹਿਰ ਕਾਰੋਬਾਰੀ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਆਪਣੇ ਆਪ ਨੂੰ ਝਮੇਲਿਆਂ ਤੋਂ ਬਚਾ ਕੇ ਰੱਖੋ।
ਤੁਲਾ : ਸਿਤਾਰਾ ਦੁਪਹਿਰ ਤੱਕ ਸਫ਼ਲਤਾ ਅਤੇ ਇਜ਼ੱਤਮਾਣ ਦੇਣ ਅਤੇ ਸ਼ਤਰੂਆਂ ਨੂੰ ਕਮਜ਼ੋਰ ਰੱਖਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਬਿਹਤਰ ਬਣੇਗੀ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਦੁਸ਼ਮਣਾਂ ਦੀ ਵੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚਲੇਗੀ।
ਧਨ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਸਫ਼ਰ ਵੀ ਟਾਲ ਦੇਣਾ ਬਿਹਤਰ ਰਹੇਗਾ ਪਰ ਬਾਅਦ ’ਚ ਕੰਮਕਾਜੀ ਐਕਟਿਵੀਟੀ ਵਧੇਗੀ। 
ਮਕਰ : ਸਿਤਾਰਾ ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰੱਖੇਗਾ ਪਰ ਬਾਅਦ ’ਚ ਆਪ ਨੂੰ ਵਿਪਰੀਤ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।
ਕੁੰਭ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ ਅਤੇ ਸਫ਼ਲਤਾ ਮਿਲੇਗੀ।
ਮੀਨ : ਸਿਤਾਰਾ ਦੁਪਹਿਰ ਤੱਕ ਹਰ ਫ੍ਰੰਟ ’ਤੇ ਸਫ਼ਲਤਾ ਦੇਵੇਗਾ, ਸੋਚ ’ਚ ਪਾਜ਼ੇਟਿਵਿਟੀ ਰੱਖੇਗਾ ਪਰ ਬਾਅਦ ’ਚ ਆਪਣੇ ਆਪ ਨੂੰ ਪ੍ਰਾਬਲਮ ਤੋਂ ਬਚਾਅ ਕੇ ਰੱਖੋ।

5 ਮਈ 2025, ਸੋਮਵਾਰ
ਵਿਸਾਖ ਸੁਦੀ ਤਿੱਥੀ ਅਸ਼ਟਮੀ (ਸਵੇਰੇ 7.36 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ 
ਸੂਰਜ        ਮੇਖ ’ਚ 
ਚੰਦਰਮਾ    ਕਰਕ  ’ਚ 
ਮੰਗਲ       ਕਰਕ ’ਚ
 ਬੁੱਧ         ਮੀਨ ’ਚ 
 ਗੁਰੂ        ਬ੍ਰਿਖ ’ਚ 
 ਸ਼ੁੱਕਰ      ਮੀਨ ’ਚ 
 ਸ਼ਨੀ       ਮੀਨ ’ਚ
 ਰਾਹੂ       ਮੀਨ ’ਚ                                                     
 ਕੇਤੂ        ਕੰਨਿਆ ’ਚ  

ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 15 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 6, ਸੂਰਜ ਉਦੇ ਸਵੇਰੇ 5.43 ਵਜੇ, ਸੂਰਜ ਅਸਤ : ਸ਼ਾਮ 7.06 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਦੁਪਹਿਰ 2.01 ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ , ਯੋਗ : ਵ੍ਰਿਧੀ (5-6 ਮੱਧ ਰਾਤ 12.20 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਕਰਕ ਰਾਸ਼ੀ ’ਤੇ (ਦੁਪਹਿਰ 2.01 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦੁਪਹਿਰ 2.01 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾਾ ਨਕਸ਼ੱਤਰ ਦੀ ਪੂਜਾ ਲੱਗੇਗੀ।, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਜਾਨਕੀ (ਸੀਤਾ) ਜੈਅੰਤੀ, ਸ਼੍ਰੀ ਬਗਲਾ ਮੁਖੀ ਜੈਅੰਤੀ (ਅਰਧ ਰਾਤਰੀ ਵਿਆਪਨੀ), ਗਿਆਨੀ ਜ਼ੈਲ ਸਿੰਘ ਜਨਮ ਦਿਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News