ਮੀਨ ਰਾਸ਼ੀ ਵਾਲਿਆਂ ਨੂੰ ਖਾਣ-ਪੀਣ ਦਾ ਪਰਹੇਜ਼ ਕਰਨਾ ਪਵੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Saturday, Apr 04, 2026 - 03:28 AM (IST)

ਮੀਨ ਰਾਸ਼ੀ ਵਾਲਿਆਂ ਨੂੰ ਖਾਣ-ਪੀਣ ਦਾ ਪਰਹੇਜ਼ ਕਰਨਾ ਪਵੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਕਾਰੋਬਾਰੀ ਕੰਮਾਂ ਲਈ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਜ਼ਰੂਰ ਮਿਲੇਗੀ।
ਬ੍ਰਿਖ : ਵਿਰੋਧੀਆਂ ’ਤੇ ਕਦੇ ਵੀ ਭਰੋਸਾ ਨਾ ਕਰੋ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਅਤੇ ਲਤ ਖਿੱਚਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਮਿਥੁਨ : ਸੰਤਾਨ ਦੇ ਸੁਪੋਰਟਿਵ ਰੁਖ ਕਰਕੇ, ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਮਦਦ ਮਿਲੇਗੀ, ਜਨਰਲ ਹਾਲਾਤ ਅਨੁਕੂਲ ਚਲਣਗੇ।
ਕਰਕ : ਜਾਇਦਾਦੀ ਕੰਮਾਂ ਲਈ ਸਿਤਾਰਾ ਚੰਗਾ, ਆਪ ਜਨਰਲ ਤੌਰ ’ਤੇ ਦੂਜਿਆਂ ’ਤੇਹਾਵੀ-ਪ੍ਰਭਾਵੀ-ਵਿਜਈ ਰਹੋਗੇ, ਇੱਜ਼ਤਮਾਣ ਦੀ ਪ੍ਰਾਪਤੀ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਿੰਮਤੀ-ਉਤਸ਼ਾਹੀ-ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਦਾ ਪ੍ਰੋਗਰਾਮ ਬਣਾਉਣਾ ਲਾਭ ਵਾਲਾ ਰਹੇਗਾ, ਇਰਾਦਿਆਂ ’ਚ ਮਜ਼ਬੂਤੀ।
ਤੁਲਾ : ਵਪਾਰ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਕਿਉਂਕਿ ਗਲੇ ’ਚ ਖਰਾਬੀ ਦਾ ਡਰ,ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਬ੍ਰਿਸ਼ਚਕ : ਖਰਚਿਆਂ ਦਾ ਜ਼ੋਰ, ਖਰਚ ਜਾਇਜ਼ ਅਤੇ ਫਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਬੇਗਾਨੇ ਝਮੇਲਿਆਂ ’ਚ ਫ਼ਸਣ ਤੋਂ ਬਚਣਾ ਸਹੀ ਰਹੇਗਾ। 
ਧਨ : ਟੀਚਿੰਗ, ਕੋਚਿੰਗ, ਲਿਕਰ, ਡੈਕੋਰੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਮਕਰ : ਕਿਸੇ ਅਫ਼ਸਰ ਦੇ ਸਾਫ਼ਟ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਕੁੰਭ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਵੀ ਸੁਲਝੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਬੇਗਾਨੇ ਝਮੇਲਿਆਂ ’ਚ ਵੀ ਨਹੀਂ ਫ਼ਸਣਾ ਚਾਹੀਦਾ।

4 ਅਪ੍ਰੈਲ 2026, ਸ਼ਨੀਵਾਰ 
ਵਿਸਾਖ ਵਦੀ ਤਿੱਥੀ ਦੂਜ (ਸਵੇਰੇ 10.10 ਤਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮੀਨ ’ਚ 
ਚੰਦਰਮਾ      ਤੁਲਾ ’ਚ 
ਮੰਗਲ       ਮੀਨ ’ਚ
 ਬੁੱਧ          ਕੁੰਭ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਮੇਖ ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 14 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 15, ਸੂਰਜ ਉਦੇ ਸਵੇਰੇ 6.17 ਵਜੇ, ਸੂਰਜ ਅਸਤ : ਸ਼ਾਮ 6.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਰਾਤ 9.36 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਹਰਸ਼ਣ (ਦੁਪਹਿਰ 2.17 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ :  ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 11.06 ’ਤੇ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ।
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News