ਮੀਨ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ ’ਚ ਧਿਆਨ ਨਹੀਂ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Wednesday, Jun 11, 2025 - 07:18 AM (IST)

ਮੇਖ : ਸਿਤਾਰਾ ਖਾਸ ਕਰ ਕੇ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਬ੍ਰਿਖ : ਅਰਥ ਦਸ਼ਾ ਠੀਕ-ਠਾਕ, ਜਿਹੜੀ ਵੀ ਕੋਸ਼ਿਸ਼ ਕਰੋ, ਪੂਰਾ ਜ਼ੋਰ ਲਗਾ ਕੇ ਕਰੋ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ-ਤਣਾਤਣੀ ਰਹਿਣ ਦਾ ਡਰ।
ਮਿਥੁਨ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਟ ਤਕ ਪਹੁੰਚਾਉਣ ਦੀ ਹਿੰਮਤ ਨਾ ਕਰ ਸਕੋਗੇ।
ਕਰਕ : ਮਨ ਸਥਿਤੀ ਅਤੇ ਸੋਚ ਨੈਗੇਟੀਵਿਟੀ ਦੇ ਪ੍ਰਭਾਵ ’ਚ ਰਹੇਗੀ, ਧਾਰਮਿਕ ਕੰਮਾਂ ’ਚ ਜੀਅ ਨਹੀਂ ਲੱਗੇਗਾ, ਮਨ ਵੀ ਡਰਿਆ-ਡਰਿਆ ਅਤੇ ਡਾਵਾਂਡੋਲ ਰਹੇਗਾ।
ਸਿੰਘ : ਪੂਰੀ ਤਿਆਰੀ ਦੇ ਬਗੈਰ ਕੋਰਟ-ਕਚਹਿਰੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਨਾ ਲਓ, ਕਿਉਂਕਿ ਉਸ ਦੇ ਸਿਰੇ ਚੜ੍ਹਨ ਦੀ ਆਸ ਨਾ ਹੋਵੇਗੀ।
ਕੰਨਿਆ : ਕੰਮਕਾਜੀ ਭੱਜਦੌੜ ਵੀ ਆਪ ਹਿੰਮਤ ਅਤੇ ਉਤਸ਼ਾਹ ਨਾਲ ਨਾ ਕਰ ਸਕੋਗੇ, ਵੈਸੇ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਖਰਚ ਅਤੇ ਲੈਣ-ਦੇਣ ਦੇ ਕੰਮ ਸੰਭਲ-ਸੰਭਾਲ ਕੇ ਕਰੋ, ਕਿਉਂਕਿ ਅਰਥ ਤੰਗੀ ਦਾ ਮਾਹੌਲ ਬਣਿਆ ਰਹੇਗਾ, ਕਿਸੇ ਦੀ ਆਰਥਿਕ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਬ੍ਰਿਸ਼ਚਕ : ਕੰਮਕਾਜੀ ਦਸ਼ਾ ਸੰਤੋਖਜਨਕ, ਸਫਲਤਾ ਮਿਲੇਗੀ ਤਾਂ ਜ਼ਰੂਰ ਪਰ ਜ਼ੋਰ ਜ਼ਿਆਦਾ ਲਗਾਉਣਾ ਪਵੇਗਾ, ਮਨ ਵੀ ਅਸ਼ਾਂਤ-ਟੈਂਸ ਰਹੇਗਾ।
ਧਨੁ : ਸਿਤਾਰਾ ਉਲਝਣਾਂ, ਝਗੜਿਆਂ ਵਾਲਾ, ਇਸ ਲਈ ਨਾ ਤਾਂ ਕਿਸੇ ਕੋਸ਼ਿਸ਼ ਨੂੰ ਅੱਗੇ ਵਧਾਓ ਅਤੇ ਨਾ ਹੀ ਕਿਸੇ ’ਤੇ ਭਰੋਸਾ ਕਰੋ।
ਮਕਰ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ, ਯਤਨ ਅਤੇ ਭੱਜਦੌੜ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਹੱਲ ਹੋਵੇਗੀ।
ਕੁੰਭ : ਧਿਆਨ ਰੱਖੋ ਕਿ ਕਿਸੇ ਅਫਸਰ ਦੇ ਸਖਤ ਰੁਖ ਕਰ ਕੇ ਆਪ ਦਾ ਕੋਈ ਸਰਕਾਰੀ ਕੰਮ ਉਖੜ-ਵਿਗੜ ਨਾ ਜਾਵੇ।
ਮੀਨ : ਧਾਰਮਿਕ-ਸਾਮਾਜਿਕ ਕੰਮਾਂ ’ਚ ਧਿਆਨ ਨਾ ਲੱਗੇਗਾ, ਧਿਆਨ ਰੱਖੋ ਕਿ ਕੋਈ ਕਾਰੋਬਾਰੀ ਪਲਾਨਿੰਗ ਪ੍ਰੋਗਰਾਮਿੰਗ ਉਖੜ-ਵਿਗੜ ਨਾ ਜਾਵੇ, ਮਨ ਵੀ ਪ੍ਰੇਸ਼ਾਨ-ਅਸ਼ਾਂਤ ਜਿਹਾ ਰਹੇਗਾ।
11 ਜੂਨ 2025, ਬੁੱਧਵਾਰ
ਜੇਠ ਵਦੀ ਤਿੱਥੀ ਪੁੰਨਿਆ (ਦੁਪਹਿਰ 1.14 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਬ੍ਰਿਚਸ਼ਕ ’ਚ
ਮੰਗਲ ਸਿੰਘ ’ਚ
ਬੁੱਧ ਮਿਥੁਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ
ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1947, ਮਿਤੀ: 14 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 7, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (4.-5 ਮੱਧ ਰਾਤ 2.36 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵਜਰ (ਸਵੇਰੇ 8.29 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ ਸਿੰਘ ਰਾਸ਼ੀ ’ਤੇ (ਸਵੇਰੇ 7.35 ਤੱਕ), ਅਤੇ ਮਗਰੋਂ ਕੰਨਿਆ ਰਾਸ਼ੀ 'ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਜੇਠ ਪੁੰਨਿਆ, ਸੰਤ ਕਬੀਰ ਜੈਅੰਤੀ।
– (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)